*ਲਾਰਿਆਂ ਤੋ ਅੱਕੇ ਐਨ ਪੀ ਐਸ ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਈਟੀਓ ਦਾ ਕੀਤਾ ਘਿਰਾਓ*

0
13
*ਪਰੈੱਸਨੋਟ*
*ਲਾਰਿਆਂ ਤੋ ਅੱਕੇ ਐਨ ਪੀ ਐਸ ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਈਟੀਓ ਦਾ ਕੀਤਾ ਘਿਰਾਓ*
*ਦੋ ਸਾਲ ਬੀਤ ਜਾਣ ਤੇ ਸਰਕਾਰ ਦਾ ਪੁਰਾਣੀ ਪੈਨਸ਼ਨ ਸਬੰਧੀ ਨੋਟੀਫਿਕੇਸ਼ਨ ਕੇਵਲ ਊਂਠ ਦਾ ਲਟਕਦਾ ਬੁੱਲ ਹੀ ਸਾਬਤ ਹੋਇਆ*
   ਅੰਮ੍ਰਿਤਸਰ 29 ਸਤੰਬਰ (            ) ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦਾ ਘਿਰਾਓ ਸਮੇਂ ਸੂਬਾਈ ਪ੍ਰੈੱਸ ਸਕੱਤਰ ਅਤੇ ਜ਼ਿਲ੍ਹਾ ਕਨਵੀਨਰ ਡਾ ਸੰਤਸੇਵਕ ਸਿੰਘ ਸਰਕਾਰੀਆ ਅਤੇ ਸੂਬਾ ਕੋ-ਕਨਵੀਨਰ ਰਣਬੀਰ ਸਿੰਘ ਉੱਪਲ ਦੀ ਪ੍ਰਧਾਨਗੀ ਹੇਠ ਵੱਡੀ ਗਿਣਤੀ ਵਿੱਚ ਜਿਲੇ ਦੇ ਐਨ ਪੀ ਐਸ ਮੁਲਾਜ਼ਮਾਂ ਨੇ ਭਾਗ ਲਿਆ । ਜ਼ਿਲ੍ਹਾ ਪੱਧਰੀ ਧਰਨੇ ਨੂੰ ਸੰਬੋਧਨ ਕਰਦਿਆਂ ਜਿਲਾ ਕੋ- ਕਨਵੀਨਰ ਹਰਵਿੰਦਰ ਸਿੰਘ ਸੁਲਤਾਨਵਿੰਡ, ਹੀਰਾ ਸਿੰਘ ਭੱਟੀ, ਬੋਬਿੰਦਰ ਸਿੰਘ, ਅਮਰੀਕ ਸਿੰਘ ਅਤੇ ਅਜੇ ਡੋਗਰਾ ਨੇ  ਕਿਹਾ ਕਿ ਪੰਜਾਬ ਸਰਕਾਰ ਦੇ ਲਾਰਾ ਲਾਊ ਰੱਵਈਆ ਦਾ ਸਖਤ ਨੋਟਿਸ ਲੈਂਦਿਆਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜਿਲ੍ਹਾ ਪੱਧਰੀ ਧਰਨਾ 29 ਸਤੰਬਰ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੇ ਘਰ ਅੱਗੇ ਕਰਨ ਦਾ ਫ਼ੈਸਲਾ ਕੀਤਾ ਗਿਆ । ਧਰਨੇ ਨੂੰ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਜੱਸਲ, ਨਵਜੋਤ ਸਿੰਘ ਸਿਹਤ ਵਿਭਾਗ  ਸੁੱਚਾ ਸਿੰਘ ਟਰਪਈ, ਅਵਤਾਰ ਸਿੰਘ ਟੈਡੀ, ਮੈਡਮ ਕੰਵਲਜੀਤ ਕੌਰ, ਸਰਬਜੋਤ ਕੌਰ ਬੱਲ, ਰਿੱਤੂ ਗਗਨ, ਰੁਪਿੰਦਰ ਕੌਰ ਸੰਧੂ, ਗੁਰਮੀਤ ਕੌਰ, ਹਰਪ੍ਰੀਤ ਕੌਰ ਛਾਪਾ ਰਾਮ ਸਿੰਘ,ਆਦਿ ਬੁਲਾਰਿਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਚੋਣਾਂ ਸਮੇਂ ਪੁਰਾਣੀ ਪੈਨਸ਼ਨ ਬਹਾਲੀ ਦੇ ਕੀਤੇ ਵਾਅਦੇ ਤੋਂ ਭੱਜ ਗਈ ਹੈ ਅਤੇ ਹੋਰ ਰਾਜਾਂ ਵਿੱਚ ਚੋਣਾਂ ਨੂੰ ਨੂੰ ਦੇਖਦੇ ਹੋਏ ਜਿਹੜਾ ਪੁਰਾਣੀ ਪੈਨਸ਼ਨ ਬਹਾਲੀ ਦਾ ਲੰਗੜਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਉਹ ਵੀ ਪੰਜਾਬ ਦੇ ਦੋ ਲੱਖ ਕਰਮਚਾਰੀਆਂ ਲਈ ਦੋ ਸਾਲ ਬੀਤ ਜਾਣ ਬਾਅਦ ਵੀ ਕੇਵਲ ਊਂਠ ਦਾ ਲਟਕਦਾ ਬੁੱਲ ਹੀ ਸਾਬਤ ਹੋਇਆ ਹੈ। ਇਸ ਡੰਗ ਟਪਾਉ ਨੀਤੀ ਤੋਂ ਅੱਕੇ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ ਦਿੱਤਾ ਹੈ ਅਸੀ ਆਪਣੇ ਮੰਤਰੀ ਤੋ ਮੰਗ ਕਰਦੇ ਹਾਂ ਕਿ ਸਰਕਾਰ ਆਪਣਾ ਚੋਣ ਵਾਅਦਾ ਤੁਰੰਤ ਪੂਰਾ ਕਰੇ ਜੇਕਰ ਸਰਕਾਰ ਨੇ ਅੱਜ ਦੇ ਇਸ ਵਿਸ਼ਾਲ ਘਿਰਾਓ ਨੂੰ ਗੰਭੀਰਤਾ ਨਾਲ ਨਹੀਂ ਲਿਆ ਤਾਂ  ਚਾਰੇ ਜਿਮਨੀ ਚੋਣਾਂ ਹਲਕਿਆਂ ਚੱਬੇਵਾਲ,ਡੇਰਾ ਬਾਬਾ ਨਾਨਕ,ਬਰਨਾਲਾ ਅਤੇ ਗਿੱਦੜਬਾਹਾ ਵਿੱਚ ਚੋਣਾਂ ਦੀਆਂ ਮਿਤੀਆਂ ਦੇ ਐਲਾਨ ਤੋ ਤੁਰੰਤ ਬਾਅਦ ਵੱਡੀਆਂ ਰੈਲੀਆਂ ਇਹਨਾਂ ਹਲਕਿਆਂ ਵਿੱਚ ਕੀਤੀਆਂ ਜਾਣਗੀਆਂ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਰਮਚਾਰੀ ਭਾਗ ਲੈਣਗੇ। ਪੰਜਾਬ ਸਰਕਾਰ ਵੱਲੋਂ ਪਿੱਛਲੇ ਸਾਲ 18 ਨਵੰਬਰ 2022 ਨੂੰ ਪੁਰਾਣੀ ਪੈਂਨਸ਼ਨ ਬਹਾਲ ਕਰਨ ਦਾ ਨੋਟੀਫਿਕੇਸ਼ਨ ਜ਼ਾਰੀ ਹੋਇਆ ਸੀ ਇਸ ਨੋਟੀਫਿਕੇਸ਼ਨ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਲਾਗੂ ਨਹੀਂ ਕੀਤਾ ਗਿਆ। ਮੌਜੂਦਾ ਪੰਜਾਬ ਸਰਕਾਰ ਵੱਡੇ ਵੱਡੇ ਕੰਮਾਂ ਨੂੰ ਥੋੜੇ ਸਮੇਂ ਵਿੱਚ ਕਰਕੇ ਦਿਖਾਉਣ ਦਾ ਦਾਅਵਾ ਕਰਦੀ ਹੈ ਪਰ ਖੁਦ ਦੇ ਪੁਰਾਣੀ ਪੈਂਨਸ਼ਨ ਬਹਾਲੀ ਸਬੰਧੀ ਲਿਖਤੀ ਕੀਤੇ ਵਾਅਦੇ ਨੂੰ ਦੋ ਸਾਲ ਹੋ ਚੱਲਿਆ ਤੇ ਮੁੱਖਮੰਤਰੀ ਦੇ ਐਲਾਨ ਨੂੰ ਵੀ ਦੋ ਸਾਲ ਹੋ ਗਿਆ ਹੈ ਪਰ ਸਰਕਾਰ ਅਮਲੀ ਜਾਮਾ ਪਾਉਣ ਲਈ ਨਾਕਾਮ ਰਹੀ  ਹੈ ਜਦੋਂ ਕਿ ਗੁਵਾਂਢੀ ਸੂਬੇ ਦੀ ਸਰਕਾਰ ਨੇ ਬਾਅਦ ਵਿੱਚ ਸਰਕਾਰ ਬਣਾ ਕੇ ਵਾਅਦਾ ਪੂਰਾ ਕਰ ਵਿਖਾਇਆ ਹੈ। ਅੱਜ ਦੀ ਜਿਲਾ ਪੱਧਰੀ ਰੈਲੀ ਵਿੱਚ ਇਹ ਵੀ ਐਲਾਨ  ਕੀਤਾ ਗਿਆ ਕਿ 2 ਅਕਤੂਬਰ ਦੇ ਪੰਜਾਬ  ਮੁਲਾਜ਼ਮ ਅਤੇ ਪੈਨਸ਼ਨਰਜ ਸਾਂਝੇ ਫਰੰਟ ਦੇ ਅੰਬਾਲਾ ਝੰਡਾ ਮਾਰਚ ਵਿੱਚ ਭਾਗ ਲਿਆ ਜਾਵੇਗਾ ਤੇ ਪੰਜਾਬ ਸਰਕਾਰ ਦੀ ਵਾਅਦਾ ਖਿਲਾਫ਼ੀ ਤੋਂ ਹਰਿਆਣਾ ਦੇ ਕਰਮਚਾਰੀਆ ਨੂੰ ਜਾਣੂ ਕਰਵਾਇਆ ਜਾਵੇਗਾ ਤੇ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਜਿੱਥੇ ਵੀ ਮੁੱਖ ਮੰਤਰੀ ਪੰਜਾਬ ਜਾਣਗੇ ਉਹਨਾ ਦਾ ਕਾਲੀਆਂ ਝੰਡੀਆਂ ਨਾਲ ਜਿਲ੍ਹਾ  ਪੱਧਰ ਤੇ ਸਵਾਗਤ ਕੀਤਾ ਜਾਵੇਗਾ। ਇਸ ਸਮੇਂ ਧਰਨੇ ਵਾਲੀ ਥਾਂ ‘ਤੇ ਆ ਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਛੇਤੀ ਹੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਜਾ ਰਹੀ ਹੈ। ਇਸ ਮੌਕੇ ਤੇ ਮੰਗਲ ਸਿੰਘ ਟਾਂਡਾ, ਸਤਨਾਮ ਸਿੰਘ ਛੀਨਾ, ਸਤਿੰਦਰ ਸਿੰਘ ਬਾਠ, ਕੁਲਬੀਰ ਸਿੰਘ ਨਾਗ, ਮਲਕੀਤ ਸਿੰਘ ਕੱਦਗਿੱਲ, ਸੁਲਤਾਨਪਾਲ ਸਿੰਘ, ਬਿਕਰਮਜੀਤ ਸਿੰਘ ਚੀਮਾ, ਲਵਲੀ ਕਲੇਰ , ਹਰਵਿੰਦਰ ਸਿੰਘ ਜਲਾਲਾਬਾਦ, ਸੁਖਦੇਵ ਸਿੰਘ ਸ਼ਾਹ, ਅਮਰਦੀਪ ਸਿੰਘ ਰਈਆ, ਗੁਰਬਿੰਦਰ ਸਿੰਘ ਰਈਆ, ਸੁਖਵਿੰਦਰਪਾਲ ਸਿੰਘ ਤਰਸਿੱਕਾ, ਯਾਦਵਿੰਦਰ ਸਿੰਘ ਸੰਧੂ, ਸੁਖਵਿੰਦਰ ਸਿੰਘ ਚੋਗਾਵਾਂ, ਬਲਦੇਵ ਸਿੰਘ ਮਜੀਠਾ, ਗੁਰਬਖਸ਼ ਸਿੰਘ, ਸਰਬਜੀਤ ਕੁਮਾਰ ਮੂਲੇ ਚੱਕ, ਗੁਰਦੀਪ ਸਿੰਘ ਪੂਹਲਾ, ਸਵਿੰਦਰ ਸਿੰਘ ਭੱਟੀ, ਸੁਖਜਿੰਦਰ ਸਿੰਘ ਸਿਹਤ ਵਿਭਾਗ, ਹਰਮਨਦੀਪ ਸਿੰਘ ਭੰਗਾਲੀ, ਅਰਵਿੰਦ ਕੁਮਾਰ ਸੀ.ਐੱਚ.ਟੀ.,  ਲਖਬੀਰ ਸਿੰਘ ,ਮਨਦੀਪ ਸਿੰਘ, ਗੁਰਮੀਤ ਸਿੰਘ, ਗੁਰਜੀਤ ਸਿੰਘ, ਬਲਜਿੰਦਰ ਸਿੰਘ ਮਾਹਲ, ਸੁਰਿੰਦਰ ਸਿੰਘ, ਭਗਵੰਤ ਸਿੰਘ, ਜੁਗਰਾਜ ਸਿੰਘ ਟੀ.ਐਸ.ਯੂ , ਚਰਨਜੀਵ ਸਿੰਘ ਮਾਹਲ, ਕਪਿਲ ਸ਼ਰਮਾ ਵਰਪਾਲ, ਅਜੇ ਕੁਮਾਰ ਕੱਥੂਨੰਗਲ, ਅਮਨਦੀਪ ਸਿੰਘ ਮਾਨ, ਸਨਰਾਜ ਸਿੰਘ ਕੱਥੂਨੰਗਲ, ਸੁਧੀਰਪਾਲ ਚਾਵਲਾ, ਸਮੀਰ ਪਾਠਕ, ਹਰਜਿੰਦਰ ਕੌਰ,ਸੁਖਮੀਤ ਕੌਰ, ਕੋਮਲ ਮਹਾਜਨ, ਮਨਦੀਪ ਕੌਰ ਭਗਤੂ ਪੂਰਾ, ਰਾਜਬੀਰ ਕੌਰ ਬੋਪਾਰਾਏ, ਪਰਮਿੰਦਰ ਕੌਰ ਗਿਲਵਾਲੀ, ਇੰਦਰਜੀਤ ਕੌਰ, ਮਨਪ੍ਰੀਤ ਕੌਰ ਨਾਗ, ਹਰਪ੍ਰੀਤ ਕੌਰ ਕੋਟ ਖਾਲਸਾ, ਪਵਨਦੀਪ ਕੌਰ ਨਾਗ, ਦਵਿੰਦਰ ਕੌਰ ਅਬਦਾਲ ਅਤੇ ਇੰਦਰਜੀਤ ਕੌਰ ਜਹਾਂਗੀਰ ਆਦਿ ਆਗੂ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here