ਲਾਸ ਵੇਗਾਸ ਵਿੱਚ ਹੋਈ ਵਿਸ਼ਵ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਪੰਜਾਬੀਆਂ ਨੇ ਗੱਡੇ ਝੰਡੇ

0
33
ਲਾਸ ਵੇਗਾਸ ਵਿੱਚ ਹੋਈ ਵਿਸ਼ਵ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਪੰਜਾਬੀਆਂ ਨੇ ਗੱਡੇ ਝੰਡੇ
ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ
ਫਰਿਜ਼ਨੋ (ਕੈਲੀਫੋਰਨੀਆਂ) 19 ਨਵੰਬਰ 2024
ਅਮਰੀਕਾ ਦੇ ਲਾਸ ਵੇਗਾਸ ਵਿੱਚ ਹੋਈ ਵਿਸ਼ਵ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਪੰਜਾਬੀਆਂ ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਤਿੰਨ ਸੋਨ ਤਗਮੇ ਜਿੱਤ ਕੇ ਨਾ ਸਿਰਫ਼ ਪੰਜਾਬ ਬਲਕਿ ਪੂਰੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਆਈਬੀਐਫ ਏਸ਼ੀਆ ਦੇ ਪ੍ਰਧਾਨ ਹਰਵਿੰਦਰ ਸਿੰਘ ਸਲੀਨਾ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਦੁਨੀਆ ਭਰ ਦੇ ਦੇਸ਼ਾਂ ਦੇ ਐਥਲੀਟਾਂ ਨੇ ਭਾਗ ਲਿਆ। ਇਸੇ ਤਰ੍ਹਾਂ ਉਹ ਵੀ ਆਪਣੀ ਟੀਮ ਨਾਲ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਲਈ ਪਹੁੰਚੇ ਹੋਏ ਸਨ। ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਅਬੋਹਰ ਦੇ ਰਹਿਣ ਵਾਲੇ ਅਮਨ ਪ੍ਰਕਾਸ਼ ਟੋਨੀ ਸੰਧੂ ਨੇ 90 ਕਿਲੋ ਭਾਰ ਵਰਗ ਦੇ ਮੁਕਾਬਲਿਆਂ ਵਿੱਚ ਭਾਗ ਲਿਆ। ਇਸ ਪੰਜਾਬੀ ਅਥਲੀਟ ਨੇ ਤਿੰਨ ਗੋਲਡ ਮੈਡਲ ਜਿੱਤ ਕੇ ਇਤਿਹਾਸ ਰਚਿਆ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਜਿੱਤ ਨਾਲ ਪ੍ਰਕਾਸ਼ ਟੋਨੀ ਨੇ ਅਗਲੇ ਸਾਲ 2025 ਵਿੱਚ ਹੋਣ ਵਾਲੀਆਂ ਉਲੰਪਿਕ ਖੇਡਾਂ ਲਈ ਕੁਆਲੀਫਾਈ ਕਰ ਲਿਆ ਹੈ।

ਹਰਵਿੰਦਰ ਸਿੰਘ ਸਲੀਣਾ ਨੇ ਕਿਹਾ ਕਿ ਖੇਡਾਂ ਮਨੁੱਖ ਲਈ ਬੇਹੱਦ ਜ਼ਰੂਰੀ ਹਨ ਅਤੇ ਖੇਡਾਂ ਵਿੱਚ ਪੰਜਾਬੀਆਂ ਦੀ ਵੱਖਰੀ ਪਛਾਣ ਹੈ। ਪਹਿਲਾਂ ਵੀ ਪੰਜਾਬੀਆਂ ਨੇ ਖੇਡਾਂ ਦੇ ਖੇਤਰ ਵਿੱਚ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ ਅਤੇ ਹੁਣ ਵੀ ਪੰਜਾਬ ਦੇ ਨੌਜਵਾਨ ਵੱਡੀਆਂ ਪ੍ਰਾਪਤੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਵੱਲੋਂ ਅਮਰੀਕਾ ਵਿੱਚ ਹੋਈ ਵਿਸ਼ਵ ਚੈਂਪੀਅਨਸ਼ਿਪ ਵਿੱਚ ਤਿੰਨ ਤਗਮੇ ਜਿੱਤਣਾ ਆਪਣੇ ਆਪ ਵਿੱਚ ਵੱਡੀ ਪ੍ਰਾਪਤੀ ਹੈ। ਟੋਨੀ ਸੰਧੂ ਦੀ ਇਹ ਪ੍ਰਾਪਤੀ ਹੋਰਨਾਂ ਨੌਜਵਾਨਾਂ ਨੂੰ ਵੀ ਨਵੀਂ ਦਿਸ਼ਾ ਪ੍ਰਦਾਨ ਕਰੇਗੀ। ਹਰਵਿੰਦਰ ਸਿੰਘ ਸਲੀਨਾ ਨੇ ਐਲਾਨ ਕੀਤਾ ਕਿ ਟੋਨੀ ਸੰਧੂ ਦਾ ਪੰਜਾਬ ਪਹੁੰਚਣ ‘ਤੇ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਲੀਨਾ ਟੀਮ ਦੇ ਕਈ ਖਿਡਾਰੀ ਵਿਸ਼ਵ ਪੱਧਰ ‘ਤੇ ਪਹਿਲਾਂ ਵੀ ਕਾਮਯਾਬੀ ਹਾਸਲ ਕਰ ਚੁੱਕੇ ਹਨ। ਜਦੋਂ ਕੋਈ ਵੀ ਨੌਜਵਾਨ ਇੰਨੀ ਵੱਡੀ ਉਪਲਬਧੀ ਹਾਸਲ ਕਰਦਾ ਹੈ ਤਾਂ ਉਹ ਆਪਣੀ ਟੀਮ ‘ਤੇ ਹੋਰ ਵੀ ਮਾਣ ਮਹਿਸੂਸ ਕਰਦਾ ਹੈ। ਹਰਵਿੰਦਰ ਸਿੰਘ ਸਲੀਨਾ ਨੇ ਵੀ ਪ੍ਰਕਾਸ਼ ਟੋਨੀ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ, ਜਿਨ੍ਹਾਂ ਨੇ ਉਨ੍ਹਾਂ ਦੇ ਬੱਚੇ ਦੀ ਸਫਲਤਾ ਲਈ ਵਧੀਆ ਮਾਹੌਲ ਪ੍ਰਦਾਨ ਕੀਤਾ।

LEAVE A REPLY

Please enter your comment!
Please enter your name here