ਲੋਕਾਂ ਵਿੱਚ ਸੁਰੱਖਿਆ ਤੇ ਅਮਨ ਕਾਨੂੰਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਪੁਲਿਸ ਤੇ ਬੀ.ਐਸ.ਐਫ਼ ਦੇ ਜਵਾਨਾਂ ਵੱਲੋਂ ਫਲੈਗ ਮਾਰਚ

0
298
ਸੰਗਰੂਰ, 11 ਅਗਸਤ, 2022( ਦਲਜੀਤ ਕੌਰ ਭਵਾਨੀਗੜ੍ਹ ) -ਅੱਜ ਰੱਖੜੀ ਦੇ ਤਿਓਹਾਰ ਅਤੇ 15 ਅਗਸਤ ਨੂੰ ਮਨਾਏ ਜਾਣ ਵਾਲੇ ਦੇਸ਼ ਦੇ ਆਜ਼ਾਦੀ ਜਸ਼ਨਾਂ ਦੇ ਸਬੰਧ ਵਿੱਚ ਜ਼ਿਲਾ ਪੁਲਿਸ ਵੱਲੋਂ ਪੈਰਾ ਮਿਲਟਰੀ ਦੇ ਜਵਾਨਾਂ ਸਮੇਤ ਅੱਜ ਸੰਗਰੂਰ ਸ਼ਹਿਰ ਵਿੱਚ ਫਲੈਗ ਮਾਰਚ ਕਰਕੇ ਲੋਕਾਂ ਵਿੱਚ ਸੁਰੱਖਿਆ ਤੇ ਅਮਨ ਕਾਨੂੰਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਗਿਆ। ਇਸ ਫਲੈਗ ਮਾਰਚ ਦੀ ਅਗਵਾਈ ਐਸ.ਐਸ.ਪੀ ਸੰਗਰੂਰ ਸ਼੍ਰੀ ਮਨਦੀਪ ਸਿੰਘ ਸਿੱਧੂ ਨੇ ਕੀਤੀ।
ਇਸ ਮੌਕੇ ਐਸ.ਐਸ.ਪੀ ਸ਼੍ਰੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲਾ ਪੁਲਿਸ ਵੱਲੋਂ ਸੰਗਰੂਰ ਤੋਂ ਇਲਾਵਾ ਵੱਖ ਵੱਖ ਸਬ ਡਵੀਜ਼ਨਾਂ ਵਿੱਚ ਵੀ ਬਾਰਡਰ ਸਕਿਓਰਟੀ ਫੋਰਸ ਦੇ ਜਵਾਨਾਂ ਸਮੇਤ ਫਲੈਗ ਮਾਰਚ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਜ਼ਿਲੇ ਵਿੱਚ ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਤੇ ਹੋਰ ਜਨਤਕ ਸਥਾਨਾਂ ’ਤੇ ਲਗਾਤਾਰ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ।
ਉਨਾਂ ਦੱਸਿਆ ਕਿ ਪੁਲਿਸ ਵੱਲੋਂ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ । ਐਸ.ਐਸ.ਪੀ ਨੇ ਕਿਹਾ ਕਿ ਬਜ਼ਾਰਾਂ ਵਿੱਚ ਫਲੈਗ ਮਾਰਚ ਦਾ ਮਕਸਦ ਲੋਕਾਂ ਵਿੱਚ ਇਸ ਗੱਲ ਦੀ ਵੀ ਭਾਵਨਾ ਪੈਦਾ ਕਰਨਾ ਹੈ ਕਿ ਪੁਲਿਸ ਤੇ ਸੁਰੱਖਿਆ ਬਲ ਉਨਾਂ ਦੀ ਹਿਫਾਜ਼ਤ ਲਈ ਪੂਰੀ ਤਰਾਂ ਮੁਸਤੈਦ ਹਨ ਅਤੇ ਲੋਕਾਂ ਦਾ ਵੀ ਇਹ ਨੈਤਿਕ ਫਰਜ਼ ਬਣਦਾ ਹੈ ਕਿ ਉਹ ਆਪਣੇ ਆਲੇ ਦੁਆਲੇ ਪੂਰੀ ਚੌਕਸੀ ਵਰਤਣ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਜ਼ਿਲੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਦੀ ਹਿੰਮਤ ਨਾ ਕਰ ਸਕੇ।

LEAVE A REPLY

Please enter your comment!
Please enter your name here