ਲੋਕ ਨਿਰਮਾਣ ਤੇ ਪ੍ਰਸ਼ਾਸਕੀ ਸੁਧਾਰ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਸਮਾਰਕ ਸੰਗਤਾਂ ਨੂੰ ਅਰਪਣ

0
290

* ਜੋਤੀ ਸਰੂਪ ਮੋੜ ਦਾ ਨਾਮ ਬਾਬਾ ਬੰਦਾ ਸਿੰਘ ਬਹਾਦਰ ਚੌਕ ਰੱਖਿਆ
ਚੰਡੀਗੜ੍ਹ/ਫਤਹਿਗੜ ਸਾਹਿਬ (ਸਾਂਝੀ ਸੋਚ ਬਿਊਰੋ) -ਲੋਕ ਨਿਰਮਾਣ ਤੇ ਪ੍ਰਸਾਸਕੀ ਸੁਧਾਰ ਮੰਤਰੀ, ਪੰਜਾਬ ਵਿਜੈ ਇੰਦਰ ਸਿੰਗਲਾ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਵਸ ਮੌਕੇ ਜੋਤੀ ਸਰੂਪ ਮੋੜ ਵਿਖੇ ਸਥਾਪਤ ਕੀਤਾ ਬਾਬਾ ਬੰਦਾ ਬਹਾਦਰ ਦਾ 12 ਫੁੱਟ ਉੱਚਾ ਕਾਂਸੀ ਦਾ ਬੁੱਤ ਸੰਗਤ ਨੂੰ ਅਰਪਣ ਕੀਤਾ। ਇਸ ਮੌਕੇ ਉਹਨਾਂ ਨੇ ਐਲਾਨ ਕੀਤਾ ਕਿ ਇਸ ਜਗਾ ਨੂੰ ਵੀ ਅੱਜ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਚੌਕ ਦੇ ਨਾਂ ਨਾਲ ਜਾਣਿਆ ਜਾਵੇਗਾ। ਇਸ ਮੌਕੇ ਉਹਨਾਂ ਨੇ ਜਿੱਥੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਵਸ ਦੀ ਵਧਾਈ ਦਿੱਤੀ, ਉੱਥੇ ਸਰਹਿੰਦ ਪੀ.ਡਬਲਿਊ.ਡੀ.ਰੈਸਟ ਹਾਊਸ ਲਈ 15 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਮੇਹਰ ਸਦਕਾ ਉਹ ਲੋਕਾਂ ਦੀ ਸੇਵਾ ਕਰ ਰਹੇ ਹਨ। ਗੁਰੂ ਸਾਹਿਬ ਦੇ ਰਾਹ ਉੱਤੇ ਤੁਰਨਾ ਸੌਖਾ ਨਹੀਂ ਹੈ, ਗੁਰੂ ਸਾਹਿਬ ਦੀ ਮਿਹਰ ਸਦਕਾ ਪੂਰੀ ਮਜਬੂਤੀ ਨਾਲ ਹੀ ਗੁਰੂ ਸਾਹਿਬ ਦੇ ਰਾਹ ਉੱਤੇ ਤੁਰਿਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਸੰਨ 1670 ਵਿਚ ਜੰਮੂ ਦੇ ਰਾਜੌਰੀ ਖੇਤਰ ਵਿਚ ਹੋਇਆ। ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹਿੰਦ ਨੂੰ ਫਤਹਿ ਕਰਕੇ ਮੁਲਕ ਵਿਚੋਂ ਜੁਲਮੀ ਰਾਜ ਦੇ ਅੰਤ ਦਾ ਮੁੱਢ ਬੰਨ ਦਿੱਤਾ ਤੇ ਬਾਬਾ ਬੰਦਾ ਸਿੰਘ ਬਹਾਦਰ ਨੇ ਕਦੇ ਵੀ ਸੱਚ ਦਾ ਮਾਰਗ ਨਹੀਂ ਛੱਡਿਆ। ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਨੇ ਉਹਨਾਂ ਨੂੰ ਸਿੰਘ ਸਜਾ ਕੇ ਉਹਨਾਂ ਦਾ ਨਾਂ ਬੰਦਾ ਸਿੰਘ ਰੱਖਿਆ ਅਤੇ ਜੁਲਮੀ ਰਾਜ ਦਾ ਅੰਤ ਕਰਨ ਲਈ ਪੰਜਾਬ ਭੇਜਿਆ। ਬਾਬਾ ਬੰਦਾ ਸਿੰਘ ਤੇ ਉਹਨਾਂ ਦੇ ਸਾਥੀਆਂ ਵਲੋਂ ਆਪਣੇ ਧਰਮ ਤੋਂ ਨਾ ਡੋਲਣ ਕਰਕੇ ਉਹਨਾਂ ਨੂੰ ਅਨੇਕਾਂ ਤਸੀਹੇ ਦਿੱਤੇ ਗਏ ਅਤੇ ਦਿੱਲੀ ਵਿਖੇ ਸਹੀਦ ਕਰ ਦਿੱਤਾ ਗਿਆ। ਉਹਨਾਂ ਕਿਹਾ ਕਿ ਹਲਕਾ ਫਤਹਿਗੜ ਸਾਹਿਬ ਦੇ ਲੋਕ ਭਾਗਾਂ ਵਾਲੇ ਹਨ, ਜਿਨਾਂ ਨੂੰ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਰਗੇ ਆਗੂ ਮਿਲੇ ਹਨ। ਵਿਧਾਇਕ ਨਾਗਰਾ ਨੇ ਹਲਕੇ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਹੈ ਤੇ ਹੁਣ ਜਿੰਮੇਵਾਰੀ ਲੋਕਾਂ ਦੀ ਹੈ, ਜਿਨਾਂ ਨੇ ਸ. ਨਾਗਰਾ ਨੂੰ ਹੋਰ ਮਜਬੂਤ ਕਰਨਾ ਹੈ। ਉਹਨਾਂ ਵਾਅਦਾ ਕੀਤਾ ਕੇ ਫਤਹਿਗੜ ਸਾਹਿਬ ਤੇ ਸੰਗਰੂਰ ਅਵਲ ਹਲਕੇ ਬਣਨਗੇ। ਸ੍ਰੀ ਸਿੰਗਲਾ ਨੇ ਦਸਿਆ ਕਿ ਉਹ ਬੀਤੇ ਦਿਨ ਲਖੀਮਪੁਰ ਖੀਰੀ ਗਏ ਸਨ ਤੇ ਉੱਥੇ ਵਾਪਰੀ ਘਟਨਾ ਦੇ ਇਨਸਾਫ ਲਈ ਸੰਘਰਸ ਕੀਤਾ। ਉਹਨਾਂ ਕਿਹਾ ਕਿ ਖਾਲਸਾ ਰਾਜ ਸਥਾਪਤ ਕਰਨ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਨੇ ਪਹਿਲਾ ਕਾਰਜ ਜਗੀਰਦਾਰੀ ਪ੍ਰਬੰਧ ਖ਼ਤਮ ਕਰ ਕੇ ਕਾਸ਼ਤਕਾਰਾਂ ਨੂੰ ਜ਼ਮੀਨ ਦੀ ਮਾਲਕੀ ਦੇ ਹੱਕ ਦਿੱਤੇ ਤੇ ਅੱਜ ਕੇਂਦਰ ਦੀ ਮੋਦੀ ਸਰਕਾਰ ਜਮੀਨਾਂ ਖੋਹਣ ਨੂੰ ਫਿਰਦੀ ਹੈ। ਅੱਜ ਬਾਬਾ ਬੰਦਾ ਸਿੰਘ ਬਹਾਦਰ ਦੀ ਸੋਚ ਉੱਤੇ ਪਹਿਰਾ ਦੇਣ ਦੀ ਲੋੜ ਹੈ। ਜਿਹੜਾ ਕਾਰਜ ਬਾਬਾ ਬੰਦਾ ਸਿੰਘ ਬਹਾਦਰ ਨੇ ਸੁਰੂ ਕੀਤਾ, ਇਹ ਨੂੰ ਕੇਂਦਰ ਸਰਕਾਰ ਕਿਵੇਂ ਰੋਕ ਦੇਵੇਗੀ। ਉਹਨਾਂ ਕਿਹਾ ਕਿ ਕਿਸਾਨ ਸੰਘਰਸ਼ ਵਿਚ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਤੇ ਖੜੀ ਰਹੇਗੀ। ਉਹਨਾਂ ਦੱਸਿਆ ਕਿ ਜਦੋਂ ਉਹ ਤੇ ਉਹਨਾਂ ਦੇ ਸਾਥੀ ਯੂ ਪੀ ਵਿਖੇ ਪੀੜਤਾਂ ਲਈ ਇਨਸਾਫ ਲੈਣ ਗਏ ਤਾਂ ਉਹਨਾਂ ਨੂੰ ਸਹਾਰਨਪੁਰ ਥਾਣੇ ਡੱਕ ਦਿੱਤਾ ਗਿਆ ਪਰ ਸਕੂਨ ਸੀ ਕਿ ਉਹ ਚੰਗੇ ਕੰਮ ਲਈ ਥਾਣੇ ਪੁੱਜੇ ਸਨ। ਪੀੜਤ ਪਰਿਵਾਰਾਂ ਦੀ ਮੰਗ ਸੀ ਕਿ ਉਹਨਾਂ ਨੂੰ ਮੁਆਵਜਾ ਨਹੀਂ ਚਾਹੀਦਾ, ਇਨਸਾਫ ਚਾਹੀਦਾ ਹੈ। ਇਸ ਮੰਗ ਲਈ ਭੁੱਖ ਹੜਤਾਲ ਵੀ ਕੀਤੀ ਤੇ ਮੰਗ ਕੀਤੀ ਕਿ ਅਸੀਸ ਮਿਸਰਾ ਨੂੰ ਗ੍ਰਿਫਤਾਰ ਕੀਤਾ ਜਾਵੇ। ਪੱਤਰਕਾਰਾਂ ਵੱਲੋਂ ਬੀ ਐੱਸ ਐੱਫ ਦਾ ਅਧਿਕਾਰ ਖੇਤਰ ਪੰਜਾਬ ਵਿਚ ਵਧਾਏ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ੍ਰੀ ਸਿੰਗਲਾ ਨੇ ਕਿਹਾ ਕਿ ਭਾਰਤ ਸਰਕਾਰ ਸੂਬੇ ਦੇ ਅਧਿਕਾਰ ਖੇਤਰ ਵਿੱਚ ਦਾਖਲ ਦੇ ਰਹੀ ਹੈ। ਕੇਂਦਰ ਸਰਕਾਰ ਨੂੰ ਅਜਿਹਾ ਨਹੀਂ ਕਰਨ ਚਾਹੀਦਾ ਹੈ। ਪੰਜਾਬ ਪੁਲੀਸ ਚੰਗੀ ਤਰਾਂ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ ਜੇ ਸਾਰੀਆਂ ਪਾਰਟੀਆਂ ਇਸ ਮਸਲੇ ਉੱਤੇ ਇਕੱਠੀਆਂ ਹੁੰਦੀਆਂ ਹਨ ਤਾਂ ਪੰਜਾਬ ਸਰਕਾਰ ਵਫਦ ਦੀ ਅਗਵਾਈ ਕਰੇਗੀ। ਉਹਨਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਪਟਿਆਲਾ ਤੋਂ ਸਰਹੰਦ ਤੱਕ ਨਵਾਂ ਹਾਈਵੇਅ ਬਣਾਉਣ ਦਾ ਵਿਚਾਰ ਵੀ ਚਲ ਰਿਹਾ ਹੈ। ਇਸ ਤੋਂ ਪਹਿਲਾਂ ਫਤਹਿਗੜ ਸਾਹਿਬ ਪੁੱਜਣ ਉੱਤੇ ਜਲਿਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਸਿੰਗਲਾ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਸਿੱਖ ਇਤਿਹਾਸ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ, ਜਿਨਾਂ ਨੇ ਗੁਰੂ ਗੋਬਿੰਦ ਸਿੰਘ ਜੀ ਤੋਂ ਅਸੀਰਵਾਦ ਲਿਆ ਤੇ ਕੂਚ ਕੀਤਾ ਨਾਂਦੇੜ ਦੀ ਧਰਤੀ ਤੋਂ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ, ਤੇ ਮਾਤਾ ਗੁਜਰੀ ਜੀ ਨੂੰ ਸਹੀਦ ਕਰਨ ਵਾਲਿਆਂ ਨੂੰ ਸੋਧਣ ਲਈ ਪੰਜਾਬ ਪੁੱਜੇ। ਉਸ ਜਾਲਮ ਦਾ ਖਾਤਮਾ ਕਰਨ ਲਈ ਬਾਬਾ ਬੰਦਾ ਸਿੰਘ ਬਹਾਦਰ ਨੇ ਇੱਟ ਨਾਲ ਇੱਟ ਖੜਕਾ ਦਿੱਤੀ। ਉਹਨਾਂ ਕਿਹਾ ਕਿ ਜਿਹੜੀ ਸੇਵਾ ਫਤਹਿਗੜ ਸਾਹਿਬ ਦੀ ਉਹਨਾਂ ਨੂੰ ਮਿਲੀ ਹੈ, ਉਹ ਖੁਦ ਨੂੰ ਖੁਸਕਿਸਮਤ ਸਮਝਦੇ ਹਨ। ਉਹ ਗੁਰੂ ਸਾਹਿਬ ਤੇ ਸੰਗਤ ਦਾ ਕਦੇ ਕਰਜਾ ਨਹੀਂ ਮੋੜ ਸਕਦੇ। ਜਿੰਨੇ ਫੰਡ ਫਤਹਿਗੜ ਸਾਹਿਬ ਨੂੰ ਮਿਲੇ ਸਾਇਦ ਹੀ ਕਿਸੇ ਹੋਰ ਹਲਕੇ ਨੂੰ ਮਿਲੇ ਹੋਣ। ਗੁਰੂ ਸਾਹਿਬ ਨੇ ਕਿਰਪਾ ਕਰ ਕੇ ਬਲ ਬਖਸÇਆ ਹੈ, ਜਿਸ ਸਦਕਾ ਉਹਨਾਂ ਇਮਾਨਦਾਰੀ ਦਾ ਰਾਹ ਨਹੀਂ ਛੱਡਿਆ। ਉਹਨਾਂ ਕਿਹਾ ਕਿ ਸਾਰੇ ਅਹੁਦੇਦਾਰ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ, ਜਿਨਾਂ ਸਦਕਾ ਉਹ ਇਮਾਨਦਾਰੀ ਦਾ ਦਾਅਵਾ ਕਰ ਸਕ ਰਹੇ ਹਨ। ਉਹਨਾਂ ਦੱਸਿਆ ਕਿ ਵੱਡੀ ਗਿਣਤੀ ਪਿੰਡਾਂ ਦੇ ਕੰਮ ਪੂਰੇ ਹੋ ਚੁੱਕੇ ਹਨ। ਵੱਡੀ ਗਿਣਤੀ ਪਿੰਡਾਂ ਨੇ ਇਹ ਲਿਖ ਦਿੱਤਾ ਹੈ ਕਿ ਉਹਨਾਂ ਦੇ ਪਿੰਡਾਂ ਵਿਚ ਇਕ ਵੀ ਗਲੀ ਨਾਲੀ ਬਕਾਇਆ ਨਹੀਂ ਹੈ। ਇਹਨਾਂ ਸਰਪੰਚਾਂ ਨੇ ਢਾਈ ਸਾਲਾ ਵਿਚ 70 ਸਾਲ ਜਿੰਨਾ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਫ਼ਤਹਿਗੜ ਸਾਹਿਬ ਛੇਤੀ ਹੀ ਭਾਰਤ ਦਾ ਪਹਿਲਾ ਹਲਕਾ ਬਣੇਗਾ ਜਿੱਥੇ ਲੋਕ ਸਵੈ ਨਿਰਭਰ ਹੋਣਗੇ ਤੇ ਸਰਕਾਰਾਂ ਵੱਲ ਨਹੀਂ ਦੇਖਣਗੇ। ਛੱਪੜਾਂ ਦੀ ਕਾਇਆ ਕਲਪ ਕੀਤੀ ਗਈ ਹੈ ਤੇ ਸਾਫ ਪਾਣੀ ਖੇਤਾਂ ਨੂੰ ਲੱਗ ਰਿਹਾ ਹੈ ਤੇ ਸੋਲਰ ਮੋਟਰਾਂ ਲੱਗੀਆਂ ਹਨ ਤੇ ਬਿੱਲ ਵੀ ਤਾਰਨੇ ਨਹੀਂ ਪੈ ਰਹੇ। ਰਿਸਵਤ ਖੋਰੀ ਨੂੰ ਬਹੁਤ ਜÇਆਦਾ ਹੱਦ ਤੱਕ ਨੱਥ ਪੈ ਗਈ ਹੈ। ਸ੍ਰੀ ਸਿੰਗਲਾ ਦਾ ਧੰਨਵਾਦ ਕਰਦਿਆਂ ਉਹਨਾਂ ਕਿਹਾ ਕਿ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀਆਂ ਸੜਕਾਂ ਨੂੰ ਚਾਰ ਮਾਰਗੀ ਕਰਨ ਦਾ ਪ੍ਰੋਜੈਕਟ 21 ਕਰੋੜ ਰੁਪਏ ਦਾ ਦਿੱਤਾ। ਹਲਕੇ ਦੀਆਂ ਸਾਰੀਆਂ ਸੜਕਾਂ ਦੀ ਕਾਇਆ ਕਲਪ ਕੀਤੀ ਗਈ ਹੈ ਤੇ ਵੱਡੀ ਗਿਣਤੀ ਸੜਕਾਂ ਨਵੀਆਂ ਬਣੀਆਂ ਹਨ। 25-25 ਸਾਲ ਬਾਅਦ ਸੜਕਾਂ ਬਣਾਈਆਂ ਹਨ। ਕਰੀਬ 400 ਕਰੋੜ ਸੜਕਾਂ ਉੱਤੇ ਰੁਪਏ ਖਰਚੇ ਗਏ ਹਨ। ਉਹਨਾਂ ਦੱਸਿਆ ਕਿ ਇਸ ਸਮਾਰਕ ਵਾਲੀ ਥਾਂ ਉੱਤੇ ਇਤਿਹਾਸ ਲਿਖਿਆ ਜਾਵੇਗਾ, ਜਿਸ ਨੂੰ ਬੱਚੇ ਦੇਖਣਗੇ ਕੇ ਕਿੰਜ ਬਾਬਾ ਬੰਦਾ ਸਿੰਘ ਬਹਾਦਰ ਨੇ ਪਹਿਲਾ ਸਿੱਖ ਰਾਜ ਸਥਾਪਤ ਕੀਤਾ ਤੇ ਮੁਜਾਰਿਆਂ ਨੂੰ ਜਮੀਨਾਂ ਦੇ ਮਾਲਕ ਬਣਾਇਆ। ਵਿਧਾਇਕ ਨਾਗਰਾ ਨੇ ਕਿਹਾ ਕਿ ਉਹ ਸਦਾ ਹੀ ਸਕਾਰਾਤਮਕ ਆਲੋਚਨਾ ਦਾ ਸਵਾਗਤ ਕਰਦੇ ਹਨ। ਗਲਤੀ ਦੱਸਣ ਵਾਲੇ ਇਨਸਾਨ ਸਦਾ ਮਨੁੱਖ ਨੂੰ ਸਹੀ ਰਾਹ ਪਾਉਂਦੇ ਹਨ। ਉਹਨਾਂ ਕਿਹਾ ਕਿ ਉਹ ਕਦੇ ਵੀ ਇਮਾਨਦਾਰੀ ਦਾ ਰਾਹ ਨਹੀਂ ਛੱਡਣਗੇ ਇਸ ਸਬੰਧੀ ਉਹਨਾਂ ਨੂੰ ਕਿਸੇ ਵੀ ਅਹੁਦੇ ਦੀ ਕੋਈ ਪਰਵਾਹ ਨਹੀਂ ਹੈ। ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ ਪੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਉਹਨਾਂ ਦੱਸਿਆ ਕਿ ਪਿਛਲੇ ਕਈ ਦਹਾਕਿਆਂ ਵਿਚ ਐਨਾ ਵਿਕਾਸ ਨਹੀਂ ਹੋਇਆ ਜਿੰਨਾ ਵਿਧਾਇਕ ਨਾਗਰਾ ਨੇ 04.5 ਸਾਲ ਵਿੱਚ ਕੀਤਾ ਹੈ। ਉਹਨਾਂ ਕਿਹਾ ਕਿ ਸ੍ਰੀ ਸਿੰਗਲਾ ਨੇ ਕਦੇ ਵੀ ਬੱਸੀ ਪਠਾਣਾਂ ਲਈ ਫੰਡ ਦੇਣ ਤੋਂ ਕੰਨੀ ਨਹੀਂ ਕਤਰਾਈ। ਹਲਕਾ ਬੱਸੀ ਪਠਾਣਾ ਵਿਚ ਮਿਸਾਲੀ ਵਿਕਾਸ ਹੋਇਆ ਹੈ। ਹਰ ਪਿੰਡ ਵਿਚ ਘੱਟੋ ਘੱਟ 50-50 ਲੱਖ ਰੁਪਏ ਲੱਗੇ ਹਨ। ਲਾਂਡਰਾਂ ਚੌਂਕ ਦੀ ਮੁਸਕਲ ਸ੍ਰੀ ਸਿੰਗਲਾ ਨੇ ਹੱਲ ਕਰਵਾਈ, ਜਿਸ ਲਈ 27 ਕਰੋੜ ਖਰਚੇ ਗਏ। ਇਸ ਮੌਕੇ ਪੰਜਾਬ ਸਫਾਈ ਕਰਮਚਾਰੀ ਕਮਿਸਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ, ਜਲਿਾ ਕਾਂਗਰਸ ਦੇ ਪ੍ਰਧਾਨ ਅਤੇ ਡਾਇਰੈਕਟਰ ਪੀ ਆਰ ਟੀ ਸੀ ਸੁਭਾਸ ਸੂਦ, ਬਲਾਕ ਕਾਂਗਰਸ ਦੇ ਪ੍ਰਧਾਨ ਸਰਪੰਚ ਗੁਰਮੁਖ ਸਿੰਘ ਪੰਡਰਾਲੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵਿਧਾਇਕ ਨਾਗਰਾ ਦੀ ਧਰਮਪਤਨੀ ਸ੍ਰੀਮਤੀ ਮਨਦੀਪ ਕੌਰ ਨਾਗਰਾ, ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਜਲਿਾ ਪ੍ਰੀਸਦ ਤੇ ਬਲਾਕ ਸੰਮਤੀਆਂ ਦੇ ਚੇਅਰਮੈਨ, ਅਹੁਦੇਦਾਰ, ਮੈਂਬਰ, ਮਾਰਕਿਟ ਕਮੇਟੀਆਂ ਦੇ ਅਹੁਦੇਦਾਰ ਤੇ ਮੈਂਬਰ, ਨਗਰ ਕੌਂਸਲ ਦੇ ਅਹੁਦੇਦਾਰ, ਕੌਂਸਲਰ, ਪਿੰਡਾਂ ਦੇ ਪੰਚ ਸਰਪੰਚ ਤੇ ਵੱਡੀ ਗਿਣਤੀ ਸ਼ਹਿਰ ਵਾਸੀ ਹਾਜਰ ਸਨ।

LEAVE A REPLY

Please enter your comment!
Please enter your name here