ਲੋਕ ਸਭਾ ਚੋਣਾਂ ਸਬੰਧੀ ਐਡੀਸ਼ਨਲ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੈਂਕ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ

0
21
ਦਲਜੀਤ ਕੌਰ
ਸੰਗਰੂਰ, 17 ਮਾਰਚ, 2024: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ ਹੇਠ ਐਡੀਸ਼ਨਲ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਆਕਾਸ਼ ਬਾਂਸਲ ਨੇ ਕਿਹਾ ਕਿ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਉਮੀਦਵਾਰਾਂ ਤੇ ਹੋਰਨਾਂ ਵਿਅਕਤੀਆਂ ਵੱਲੋਂ ਕੀਤੇ ਜਾਣ ਵਾਲ਼ੇ ਨਗਦੀ ਦੇ ਲੈਣ-ਦੇਣ ‘ਤੇ ਨਿਗਰਾਨੀ ਰੱਖੀ ਜਾਣੀ ਬਹੁਤ ਜ਼ਰੂਰੀ ਹੈ ਅਤੇ ਇਸ ਪ੍ਰਕਿਰਿਆ ਤਹਿਤ ਬੈਂਕਾਂ ਦੇ ਅਧਿਕਾਰੀਆਂ ਦਾ ਬਹੁਤ ਅਹਿਮ ਯੋਗਦਾਨ ਹੈ।
ਉਨ੍ਹਾਂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਬੈਂਕ ਖਾਤੇ ਵਿਚ 10 ਲੱਖ ਰੁਪਏ ਤੋਂ ਵੱਧ ਦੀ ਟ੍ਰਾਂਜੈਕਸ਼ਨ ਹੁੰਦੀ ਹੈ ਤਾਂ ਉਸ ਦੀ ਸੂਚਨਾ ਜ਼ਿਲਾ ਪ੍ਰਸ਼ਾਸਨ ਅਤੇ ਨੋਡਲ ਅਫ਼ਸਰ ਇਨਕਮ ਟੈਕਸ ਵਿਭਾਗ ਨੂੰ ਭੇਜੀ ਜਾਣੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਸਿਆਸੀ ਪਾਰਟੀ , ਉਮੀਦਵਾਰ ਜਾਂ ਉਨਾਂ ਦੇ ਨਾਮਜ਼ਦਗੀ ਪੱਤਰ ਵਿਚ ਦਰਜ ਹੋਣ ਵਾਲੇ ਰਿਸ਼ਤੇਦਾਰ ਜਾਂ ਵਿਅਕਤੀ ਦੇ ਬੈਂਕ ਖਾਤੇ ਵਿਚ ਇਕ ਲੱਖ ਤੋਂ ਵੱਧ ਦੀ ਟ੍ਰਾਂਜੈਕਸ਼ਨ ਦੀ ਰਿਪੋਰਟਿੰਗ ਵੀ ਕੀਤੀ ਜਾਣੀ ਲਾਜਮੀ ਹੈ।
ਇਸ ਮੌਕੇ ਤਹਿਸੀਲਦਾਰ ਚੋਣਾਂ ਪਰਮਜੀਤ ਕੌਰ, ਐਲ ਡੀ ਐਮ ਸੰਜੀਵ ਅਗਰਵਾਲ ਸਮੇਤ ਹੋਰ ਬੈਂਕ ਅਧਿਕਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here