ਵਡਾਲੀ ਡੋਗਰਾਂ ਦੇ ਸਾਬਕਾ ਸਰਪੰਚ ਦਾ ਭਰਾ ਤੇ ਸਪੁੱਤਰ ਭਾਜਪਾ ਵਿੱਚ ਹੋਏ ਸ਼ਾਮਲ
ਗਰੀਬੀ ਦੇ ਖਾਤਮੇ ਲਈ ਭਾਜਪਾ ਨੇ ਕਈ ਯੋਜਨਾਵਾਂ ਬਣਾਈਆਂ- ਟਿੱਕਾ,ਹਰਦੀਪ ਗਿੱਲ
ਰਾਕੇਸ਼ ਨਈਅਰ ਚੋਹਲਾ ਤਰਨਤਾਰਨ/ਜੰਡਿਆਲਾ ਗੁਰੂ,13 ਅਪ੍ਰੈਲ
ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਖੇ ਵੱਖ-ਵੱਖ ਪਾਰਟੀਆਂ ਦੇ ਵਰਕਰਾਂ ਦਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਪਿੰਡ ਵਡਾਲੀ ਡੋਗਰਾਂ ਵਿਖੇ ਸਾਬਕਾ ਸਰਪੰਚ ਦੇ ਸਕੇ ਭਰਾ ਬਲਵੰਤ ਸਿੰਘ ਤੇ ਬੇਟੇ ਸਰਬਜੀਤ ਸਿੰਘ ਨੇ ਆਪਣੇ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਭਾਜਪਾ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਹਲਕਾ ਇੰਚਾਰਜ ਹਰਦੀਪ ਸਿੰਘ ਗਿੱਲ ਵੱਲੋਂ ਸਵਾਗਤ ਕੀਤਾ ਗਿਆ ਅਤੇ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿਵਾਇਆ ਗਿਆ।ਇਸ ਮੌਕੇ ‘ਤੇ ਬੋਲਦਿਆਂ ਗੁਰਪ੍ਰਤਾਪ ਸਿੰਘ ਟਿੱਕਾ ਤੇ ਹਰਦੀਪ ਸਿੰਘ ਗਿੱਲ ਨੇ ਆਖਿਆ ਕਿ ਭਾਰਤੀ ਜਨਤਾ ਪਾਰਟੀ ਹੀ ਵਰਕਰਾਂ ਅਤੇ ਗਰੀਬ ਲੋਕਾਂ ਦਾ ਸਤਿਕਾਰ ਕਰਦੀ ਹੈ ਜਦ ਕਿ ਦੂਜੀਆਂ ਪਾਰਟੀਆਂ ਵਿੱਚ ਸ਼ਾਹੂਕਾਰਾਂ ਅਤੇ ਭਾਈ ਭਤੀਜਾਵਾਦ ਦਾ ਬੋਲਬਾਲਾ ਹੈ।ਉਨ੍ਹਾਂ ਆਖਿਆ ਕਿ ਭਾਜਪਾ ਪੰਜਾਬ ਨੂੰ ਮੁੜ ਆਰਥਿਕ ਲੀਹਾਂ ‘ਤੇ ਲਿਆਉਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਭਾਜਪਾ ਨੇ ਆਪਣੀ ਸਰਕਾਰ ਦੇ 10 ਸਾਲਾਂ ਵਿੱਚ ਗਰੀਬੀ ਦੇ ਖਾਤਮੇ ਲਈ ਕਈ ਯੋਜਨਾਵਾਂ ਉਲੀਕੀਆਂ,ਜਦ ਕਿ ਦੂਜੀਆਂ ਪਾਰਟੀਆਂ ਨੇ ਗਰੀਬੀ ਮਿਟਾਉਣ ਦੀ ਬਜਾਏ ਗਰੀਬਾਂ ਨੂੰ ਖਤਮ ਕਰਨ ਦੀ ਨੀਤੀ ਅਪਣਾਈ।ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਕਾਰਨ ਹੀ ਅੱਜ ਦੇਸ਼ ਵਿੱਚ ਤੀਜੀ ਵਾਰ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਸਰਕਾਰ ਬਣਨ ਜਾ ਰਹੀ ਹੈ,ਜਿਸ ਵਿੱਚ ਪੰਜਾਬ ਦਾ ਵੀ ਅਹਿਮ ਰੋਲ ਹੋਵੇਗਾ।ਇਸ ਮੌਕੇ ‘ਤੇ ਕੰਵਰਬੀਰ ਸਿੰਘ ਮੰਜ਼ਿਲ ਚੇਅਰਮੈਨ,ਸੰਜੀਵ ਕੁਮਾਰ ਜਨਰਲ ਸਕੱਤਰ,ਮਨੀਸ਼ ਸ਼ਰਮਾ ਜਨਰਲ ਸਕੱਤਰ ਜ਼ਿਲ੍ਹਾ ਭਾਜਪਾ,ਸ਼ਮਸ਼ੇਰ ਸਿੰਘ,ਜਗਤਾਰ ਸਿੰਘ,ਅਮਰਜੀਤ ਕੌਰ, ਜਗਰੂਪ ਸਿੰਘ,ਸਰਬਜੀਤ ਸਿੰਘ, ਸਾਬੀ,ਸੁਖਦੇਵ ਸਿੰਘ ਤਰਸੇਮ ਸਿੰਘ,ਬਲਦੇਵ ਸਿੰਘ,ਪਰਮਜੀਤ ਕੌਰ,ਜਗੀਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।