ਵਧਦੀ ਉਮਰ ਨਾਲ ਅੱਖਾਂ ਦੀ ਸਾਂਭ ਸੰਭਾਲ ਅਤਿ ਜ਼ਰੂਰੀ-ਸਿਵਲ ਸਰਜਨ

0
27
ਵਧਦੀ ਉਮਰ ਨਾਲ ਅੱਖਾਂ ਦੀ ਸਾਂਭ ਸੰਭਾਲ ਅਤਿ ਜ਼ਰੂਰੀ-ਸਿਵਲ ਸਰਜਨ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ
ਵਧਦੀ ਉਮਰ ਨਾਲ ਅੱਖਾਂ ਦੀ ਸਾਂਭ ਸੰਭਾਲ ਅਤਿ ਜ਼ਰੂਰੀ-ਸਿਵਲ ਸਰਜਨ
*9 ਮਾਰਚ ਤੋਂ 15 ਮਾਰਚ ਤੱਕ ਵਿਸ਼ਵ ਗੂਲਕੋਮਾ ਹਫਤੇ ਸਬੰਧੀ ਕੈਂਪ ਲਗਾਕੇ ਕੀਤਾ ਜਾ ਰਿਹਾ ਹੈ ਜਾਗਰੂਕ-ਡਾ.ਅਰਵਿੰਦਪਾਲ ਸਿੰਘ
ਮਾਨਸਾ, 13 ਮਾਰਚ :
ਸਿਵਲ ਸਰਜਨ ਮਾਨਸਾ ਡਾ.ਅਰਵਿੰਦਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 9 ਮਾਰਚ ਤੋਂ 15 ਮਾਰਚ ਤੱਕ ਨੂੰ ਵਿਸ਼ਵ ਗਲੋਕੌਮਾ ਹਫਤਾ ਮਨਾਇਆ ਜਾ ਰਿਹਾ ਹੈ। ਭਾਰਤ ਵਿੱਚ ਕਈ ਲੱਖ ਲੋਕ ਅੱਖਾ ਦੀ ਬਿਮਾਰੀਆ ਤੋਂ ਪੀੜਤ ਹਨ ਅਤੇ ਇਸ ਦੇ ਬਰਾਬਰ ਜਾਂ ਇਸ ਤੋਂ ਜਿਆਦਾ ਸੰਖਿਆ ਵਿੱਚ ਲੋਕਾਂ ਨੂੰ ਇਹ ਪਤਾ ਹੀ ਨਹੀਂ ਹੈ ਕਿ ਉਨਾਂ ਨੂੰ ਇਹ ਸਮੱਸਿਆ ਹੈ। ਉਨ੍ਹਾਂ ਦੱਸਿਆ ਕਿ ਕਾਲਾ ਮੋਤੀਆ ਵਿੱਚ ਅੱਖ ਦੇ ਅੰਦਰ ਦਾ ਦਬਾਅ ਅੱਖ ਵਿੱਚ ਨਜ਼ਰ ਸਬੰਧੀ ਨਸਾਂ ਨੂੰ ਹਾਨੀ ਪਹੁੰਚਾਉਣ ਦਾ ਕਾਰਣ ਬਣਦੇ ਹੋਏ ਵਧਦਾ ਹੈ। ਨਜ਼ਰ ਲਗਾਤਾਰ ਘੱਟਦੀ ਰਹਿੰਦੀ ਹੈ ਅਤੇ ਜੇ ਇਸਦਾ ਇਲਾਜ ਨਹੀਂ ਕੀਤਾ ਜਾਂਦਾ ਹੈ ਤਾਂ ਕਾਲਾ ਮੋਤੀਆ ਨਾਲ ਅੰਨਾਪਣ ਵੀ ਹੋ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਅੱੱਖਾਂ ਦੀ ਸੰਭਾਲ ਅਤਿ ਜਰੂਰੀ ਹੈਂ। ਸਮੇਂ-ਸਮੇਂ ਅੱਖਾਂ ਦੀ ਜਾਂਚ ਮਾਹਿਰ ਡਾਕਟਰ ਤੋਂ ਕਰਵਾਉਂਦੇ ਰਹਿਣਾ ਚਾਹੀਦਾ ਹੈ। ਚਿੱਟਾ ਅਤੇ ਕਾਲਾ ਮੋਤੀਆ ਤੋਂ ਪੀੜਤ ਹੋਣ ਦੇ ਲੱਛਣ ਇਹ ਹੋ ਸਕਦੇ ਹਨ ਕਿ ਮਰੀਜ ਦੀ ਆਸੇ ਪਾਸੇ ਦੀ ਨਜ਼ਰ ਹੋਲੀ ਹੋਲੀ ਘੱਟਦੀ ਹੈ, ਨਜ਼ਰ ਧੁੰਦਲੀ, ਅੱਖਾਂ ਦਰਦ ਦੇ ਨਾਲ ਸਿਰਪੀੜ, ਰੋਸ਼ਨੀ ਦੇ ਆਲੇ ਦੁਆਲੇ ਰੰਗੀਨ ਛੱਲੇ ਜਾਂ ਗੋਲੇ ਜਾਂ ਪੜਨ ਵਾਲੀ ਐਨਕ ਦੇ ਸ਼ੀਸਿਆਂ ਵਿੱਚ ਨਿਰੰਤਰ ਤਬਦੀਲੀ ਹੋ ਸਕਦੀ ਹੈ। ਉਨਾਂ ਕਿਹਾ ਕਿ ਕਾਲਾ ਮੋਤੀਆ ਦਾ ਜਿਆਦਾ ਖਤਰਾ ਉਨਾਂ ਨੂੰ ਹੁੰਦਾ ਹੈ ਜੋ ਚਾਲੀ ਸਾਲ ਤੋਂ ਜਿਆਦਾ ਉਮਰ ਦੇ, ਜਿੰਨਾਂ ਦੇ ਪਰਿਵਾਰ ਵਿੱਚ ਕਿਸੇ ਨੂੰ ਕਾਲਾ ਮੋਤੀਆ ਹੋਵੇ, ਨੇੜੇ ਦੀ ਨਜ਼ਰ ਕਮਜੋਰ ਹੋਵੇ ਜਾਂ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਤੇ ਥਾਇਰਾਈਡ ਹੋਵੇ।
ਵਿਜੈ ਕੁਮਾਰ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ  ਨੇ ਕਿਹਾ ਕਿ ਅੱਖਾਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਜਰੂਰਤ ਹੈ। ਅੱਖਾਂ ਨੂੰ ਸਾਫ ਪਾਣੀ ਨਾਲ ਧੋੋਦੇਂ ਰਹਿਣਾ ਚਾਹੀਦਾ ਹੈ, ਨੁਕੀਲੀਆਂ ਵਸਤਾ ਬੱੱਚਿਆਂ ਦੀ ਪਹੁੰਚ ਤੋਂ ਦੂਰ ਰੱਖਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਲਗਾਤਾਰ ਜਾਂਚ ਕਰਵਾ ਕੇ ਇਸ ਬਿਮਾਰੀ ’ਤੇ ਕਾਬੂ ਪਾਇਆ ਜਾ ਸਕਦਾ ਹੈਾ
ਉਨ੍ਹਾਂ ਸਮੂਹ ਕਰਮਚਾਰੀਆਂ ਨੂੰ ਅਪੀਲ ਕੀਤੀ ਹੈ ਕੀ ਸਰਕਾਰ ਵਲੋਂ ਮਨਾਏ ਜਾ ਰਹੇ ਵਿਸ਼ਵ ਕਾਲਾ ਮੋਤੀਆ ਹਫਤਾ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ । ਇਸ ਹਫਤੇ ਦੌਰਾਨ ਲੋਕਾਂ ਦੀ ਸਕਰੀਨਿੰਗ ਕਰਕੇ ਜਾਂਚ ਕਰਕੇ ਜਿਨਾਂ ਲੋਕਾਂ ਦੀ ਅੱਖਾਂ ਵਿੱਚ ਨੁਕਸ ਪਇਆ ਗਿਆ ਕੈਂਪ ਲਗਾ ਕੇ ਉਹਨਾਂ ਦਾ ਵਿਸ਼ੇਸ਼ ਤੌਰ ’ਤੇ ਇਲਾਜ ਕੀਤਾ ਜਾਵੇਗਾ।

LEAVE A REPLY

Please enter your comment!
Please enter your name here