ਮਾਨਸਾ, 20 ਮਾਰਚ:
ਸੇਵਾ ਕੇਂਦਰਾਂ ਅੰਦਰ ਵੱਖ-ਵੱਖ ਸੇਵਾਵਾਂ ਲਈ ਆਉਣ ਵਾਲੇ ਨਾਗਰਿਕਾਂ ਨੂੰ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਪੈਂਡਿੰਗ ਦਰਖ਼ਾਸਤਾਂ ਦਾ ਸਮਾਂਬੱਧ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਟੀ. ਬੈਨਿਥ ਨੇ ਮਹੀਨਾਵਾਰ ਮੀਟਿੰਗ ਦੌਰਾਨ ਸੇਵਾ ਕੇਂਦਰਾਂ ਦੀ ਪ੍ਰਗਤੀ ਦਾ ਜਇਜ਼ਾ ਲੈਣ ਮੌਕੇ ਕੀਤਾ।
ਵਧੀਕ ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰ ਤੋਂ ਮਿਲਣ ਵਾਲੀਆਂ ਵੱਖ ਵੱਖ ਸੇਵਾਵਾਂ ਦੀ ਪੈਡੰਸੀ ਦੀ ਸਮੀਖਿਆ ਕੀਤੀ ਅਤੇ ਸੇਵਾ ਕੇਂਦਰ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਪ੍ਰਕਾਰ ਦੀ ਕੋਈ ਪੈਡੰਸੀ ਬਾਕੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਵਿਖੇ ਆਉਣ ਵਾਲੇ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦੀ ਖੱਜਲ ਖੁਆਰੀ ਤੋਂ ਬਚਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਤਰਾਜ ਲੱਗੀਆਂ ਦਰਖ਼ਾਸਤਾਂ ਦਾ ਸਬੰਧਤ ਦਰਖ਼ਾਸਤੀ ਪਾਸੋਂ ਇਤਰਾਜ ਦਰੁੱਸਤ ਕਰਵਾ ਕੇ ਇਸ ਨੂੰ ਮੁਕੰਮਲ ਕੀਤਾ ਜਾਵੇ ਤਾਂ ਜੋ ਅਜਿਹੀਆਂ ਦਰਖ਼ਾਸਤਾਂ ਪੈਡੰਸੀ ਵਿਚ ਨਾ ਆਉਣ।
Boota Singh Basi
President & Chief Editor