ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰ
ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਓ – ਧਾਲੀਵਾਲ
ਅੰਮ੍ਰਿਤਸਰ, 12 ਜੁਲਾਈ:—ਹਵਾ ਅਤੇ ਪਾਣੀ ਪਰਮਾਤਮਾ ਵੱਲੋਂ ਦਿੱਤੀ ਗਈ ਅਨਮੋਲ ਦਾਤ ਹੈ ਸਾਨੂੰ ਵਾਤਾਵਰਨ ਨੂੰ ਸਾਫ ਸੁਥਰਾ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ । ਇਹ ਵਿਚਾਰ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਹਲਕਾ ਵਿਧਾਇਕ ਪੱਛਮੀ ਡਾਕਟਰ ਜਸਬੀਰ ਸਿੰਘ ਸੰਧੂ, ਗੁਰਦੁਆਰਾ ਡੇਰਾ ਬਾਬਾ ਦਰਸ਼ਨ ਸਿੰਘ ਕੁਲੀ ਵਾਲੇ , ਸੇਵਾਦਾਰ ਬਾਬਾ ਗੁਰਜੀਤ ਸਿੰਘ ਅੱਜ ਬਾਬਾ ਦਰਸ਼ਨ ਸਿੰਘ ਕਲੋਨੀ ਦੇ ਪਾਰਕ ਵਿਖੇ 100 ਤੋਂ ਵਧੇਰੇ ਬੂਟੇ ਲਗਾਉਂਦਿਆਂ ਸਾਂਝੇ ਕੀਤੇ।
ਸ੍ਰ ਧਾਲੀਵਾਲ ਨੇ ਕਿਹਾ ਕਿ ਰੁੱਖਾਂ ਨੂੰ ਪੁੱਤਾਂ ਵਾਂਗ ਪਾਲੋ ਅਤੇ ਇਸਦਾ ਪਾਲਣ ਪੋਸ਼ਣ ਸਹੀ ਤਰੀਕੇ ਨਾਲ ਕਰਕੇ ਅਗਲੀਆਂ ਪੀੜੀ ਲਈ ਵਾਤਾਵਰਨ ਨੂੰ ਹੋਰ ਸੁੰਦਰ ਬਣਾਉਣ ਦਾ ਉਪਰਾਲਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਇਕ ਪੌਦਾ ਜਰੂਰ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਵਲ ਪੌਦੇ ਲਗਾਉਣਾ ਹੀ ਨਹੀਂ ਬਲਕਿ ਇਸ ਦੇਖਭਾਲ ਵੀ ਕਰਨੀ ਚਾਹੀਦੀ ਹੈ। ਸ੍ਰ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦਾ ਉਦੇਸ਼ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣਾ ਹੈ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਲਈ ਸਭ ਤੋਂ ਵਾਤਾਵਰਣ ਨੂੰ ਸੁੱਧ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਦਾ ਫਰਜ ਬਣਦਾ ਹੈ ਕਿ ਉਹ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਸਰਕਾਰ ਦਾ ਸਹਿਯੋਗ ਦੇਵੇ।
ਇਸ ਮੌਕੇ ਬੂਟਿਆਂ ਦਾ ਪ੍ਰਸ਼ਾਦ ਗੁਰਦੁਆਰਾ ਸਾਹਿਬ ਵਿਖੇ ਕਈ ਸੰਗਤਾਂ ਨੂੰ ਦਿੱਤਾ ਗਿਆ। ਸ੍ਰ ਧਾਲੀਵਾਲ ਨੇ ਸੰਗਤ ਨੂੰ ਕਿਹਾ ਕਿ ਜੋ ਬੂਟੇ ਪ੍ਰਸ਼ਾਦ ਦੇ ਰੂਪ ਵਿੱਚ ਦਿੱਤੇ ਜਾ ਰਹੇ ਹਨ। ਇਨ੍ਹਾਂ ਨੂੰ ਆਪਣੇ ਘਰ ਦੇ ਬਾਹਰ ਜਰੂਰ ਲਗਾਇਆ ਜਾਵੇ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀ ਹਰਪ੍ਰੀਤ ਸਿੰਘ, ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ੍ਰੀ ਮੁਨੀਸ਼ ਅਗਰਵਾਲ, ਸ੍ਰ ਰਵਿੰਦਰ ਸਿੰਘ ਭੱਟੀ, ਐਸ.ਸੀ. ਨਗਰ ਨਿਗਮ ਸੰਦੀਪ ਸਿੰਘ, ਡੀ:ਐਸ:ਪੀ ਸੁਖਪਾਲ ਸਿੰਘ, ਮਿਸ਼ਨ ਅਗਾਜ ਤੋਂ ਸ੍ਰੀ ਦੀਪਕ ਬੱਬਰ, ਰਣਦੀਪ ਸਿੰਘ ਛੀਨਾ, ਸਤਨਾਮ ਸਿੰਘ , ਹਰਜਿੰਦਰ ਸਿੰਘ, ਅਵਤਾਰ ਸਿੰਘ, ਰੇਸ਼ਮ ਸਿੰਘ, ਸਰਪੰਚ ਜਸਪਾਲ ਸਿੰਘ ਸੰਧੂ, ਹੀਰਾ ਸਿੰਘ, ਕੈਪਟਨ ਹਰਦੇਵ ਸਿੰਘ, ਹਰਪਾਲ ਸਿੰਘ, ਮੈਨੇਜਰ ਜਗਦੀਪ ਸਿੰਘ ਪੰਨੂ, ਬਲਵਿੰਦਰ ਸਿੰਘ ਉੱਪਲ ਮਜੀਠੀਆ, ਰੇਸ਼ਮ ਸਿੰਘ, ਪ੍ਰਤਾਪ ਸਿੰਘ, ਉਜਾਗਰ ਸਿੰਘ ਅਤੇ ਡਾਕਟਰ ਕਿਰਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ।
——-
ਫੋਟੋ ਕੈਪਸ਼ਨ—ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਲਕਾ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਪਾਰਕ ਵਿੱਚ ਬੂਟੇ ਲਗਾਉਂਦੇ ਹੋਏ । ਨਾਲ ਨਜਰ ਆ ਰਹੇ ਕਮਿਸ਼ਨਰ ਨਗਰ ਨਿਗਮ ਸ੍ਰੀ ਹਰਪ੍ਰੀਤ ਸਿੰਘ।
ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰ
ਰਾਸ਼ਟਰੀ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਕਰੇਗਾ ਅੰਮ੍ਰਿਤਸਰ ਦਾ ਦੌਰਾ
0-18 ਸਾਲ ਲੋੜਵੰਦ ਪਰਿਵਾਰਾਂ ਦੇ ਬੱਚੇ ਅਤੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਦੀਆਂ ਸੁਣੇਗਾ ਮੁਸ਼ਕਲਾਂ
ਅੰਮ੍ਰਿਤਸਰ, 12 ਜੁਲਾਈ: —ਰਾਸ਼ਟਰੀ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਦੇ ਚੇਅਰਮੈਨ 24 ਜੁਲਾਈ ਨੂੰ ਅੰਮ੍ਰਿਤਸਰ ਦਾ ਦੌਰਾ ਕਰਨਗੇ ਜਿਥੇ ਉਹ 0-18 ਸਾਲ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਅਤੇ ਵਿਸ਼ੇਸ਼ ਜਰੂਰਤਾਂ ਵਾਲੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਸਬੰਧੀ ਜਾਣੂੰ ਕਰਵਾਉਣ ਦੇ ਨਾਲ ਨਾਲ ਮੁਸ਼ਕਲਾਂ ਵੀ ਸੁਣਨਗੇ।
ਇਹ ਸਬੰਧੀ ਅੱਜ ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਰਣਜੀਤ ਐਵੀਨਿਊ ਵਿਖੇ ਨਗਰ ਸੁਧਾਰ ਟਰੱਸਟ ਦੇ ਕਮਿਊਨਟੀ ਹਾਲ ਵਿੱਚ ਇਕ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ ਜਿਥੇ ਉਹ ਇਨ੍ਹਾਂ ਬੱਚਿਆਂ ਦੀਆਂ ਮੁਸ਼ਕਲਾਂ ਨੂੰ ਸੁਣਨਗੇ। ਸਹਾਇਕ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਕੈਂਪ ਵਾਲੀ ਥਾਂ ਤੇ ਆਪੋ ਆਪਣੇ ਵਿਭਾਗ ਦੇ ਕਰਮਚਾਰੀਆਂ ਨਾਲ ਹਾਜਰ ਰਹਿਣ ਅਤੇ ਵਿਭਾਗ ਨਾਲ ਸਬੰਧਤ ਸਕੀਮਾਂ ਦੇ ਪ੍ਰਚਾਰ ਲਈ ਬੈਨਰ ਵੀ ਲਗਾਏ ਜਾਣ। ਸਹਾਇਕ ਕਮਿਸਨਰ ਨੇ ਕੈਂਪ ਦੀਆਂ ਤਿਆਰੀਆਂ ਦਾ ਜਾਇਜਾ ਲੈਂਦੇ ਹੋਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੌਕੇ ਤੇ ਹੀ ਇਨ੍ਹਾਂ ਬੱਚਿਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਮ ਤੌਰ ਤੇ ਇਨ੍ਹਾਂ ਬੱਚਿਆਂ ਦੇ ਅਧਾਰ ਕਾਰਡ, ਯੂ:ਡੀ:ਆਈ:ਡੀ ਕਾਰਡ, ਮੈਡੀਕਲ, ਬੈਂਕ ਖਾਤਾ ਖੋਲ੍ਹਣਾ, ਆਯੂਸ਼ਮਾਨ ਕਾਰਡ ਪੈਨਸ਼ਨ ਆਦਿ ਵਿਭਾਗਾਂ ਨਾਲ ਰਾਬਤਾ ਰਹਿੰਦਾ ਹੈ ਜਿਸ ਕਰਕੇ ਇਨ੍ਹਾਂ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਜਰੂਰ ਹਾਜਰ ਹੋਣ।
ਇਸ ਮੌਕੇ ਮਾਨਯੋਗ ਸਿਵਲ ਜੱਜ ਸ੍ਰੀ ਰਛਪਾਲ ਸਿੰਘ, ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਕਤਾ ਅਧਿਕਾਰੀ ਸ੍ਰੀ ਪਵਲ ਸ੍ਰੇਸ਼ਟਾ, ਲੀਡ ਬੈਂਕ ਮੈਨੇਜਰ ਸ੍ਰੀ ਮੰਗ ਮੈਣੀ, ਜੁਵੇਨਾਇਲ ਜਸਿਟਸ ਬੋਰਡ ਦੇ ਮੈਂਬਰ ਐਡਵੋਕੇਟ ਮਨੋਰੰਜਨ ਸ਼ਰਮਾ, ਸ੍ਰੀ ਨਰਿੰਦਰ ਸਿੰਘ ਪਨੂੰ, ਸਿਹਤ ਅਫਸਰ ਡਾ: ਯੋਗੇਸ਼ ਅਰੋੜਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਕੈਪਸ਼ਨ—ਰਾਸ਼ਟਰੀ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਦੇ ਚੇਅਰਮੈਨ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।
ਦਫਤਰ ਜਿ਼ਲ੍ਹਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ 15 ਜੁਲਾਈ 2024 ਨੂੰ
ਅੰਮ੍ਰਿਤਸਰ 12 ਜੁਲਾਈ 2024——— ਪੰਜਾਬ ਸਰਕਾਰ ਦੇ ਘਰ—ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ—ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ—ਕਮ—ਚੇਅਰਮੈਨ—ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ।ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਇਆ ਸ਼੍ਰੀਮਤੀ ਨੀਲਮ ਮਹੇ ਡਿਪਟੀ ਡਾਇਰੈਕਟਰ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨੇ ਦੱਸਿਆ ਕਿ ਮਿਤੀ 15 ਜੁਲਾਈ 2024 ਦਿਨ ਸੋਮਵਾਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫਤਰ, ਗਰਾਊਡ ਫਲੋਰ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਕਚਹਿਰੀ ਚੌਕ, ਅੰਮ੍ਰਿਤਸਰ ਵਿਖੇ, ਰਈਆ, ਮੱਤੇਵਾਲ, ਬੂਤਾਲਾ ਵਿਖੇ ਸੇਵਾ ਕੇਂਦਰਾਂ ਵਿਚ ਡਾਟਾ ਐਂਟਰੀ ਆਪਰੇਟਰ ਦੀਆਂ ਅਸਾਮੀਆਂ ਲਈ ਚੋਣ ਕੀਤੀ ਜਾਣੀ ਹੈ।
ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਇਆ ਜਿਲ੍ਹਾ ਮੈਨੇਜਰ ਸੇਵਾ ਕੇਂਦਰ ਅੰਮ੍ਰਿਤਸਰ, ਸ਼੍ਰੀ ਨਿਰਵੈਰ ਸਿੰਘ ਔਲਖ ਨੇ ਦੱਸਿਆ ਕਿ ਇਹਨਾਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਯੋਗਤਾ ਗਰੈਜੂਏਸ਼ਨ ਅਤੇ ਉਮਰ ਹੱਦ 21 ਤੋਂ 30 ਸਾਲ ਹੋਣੀ ਜਰੂਰੀ ਹੈ।ਟਾਈਪਿੰਗ ਸਪੀਡ ਘੱਟ ਤੋਂ ਘੱਟ 30 WPM ਦੀ ਹੋਣੀ ਜਰੂਰੀ ਹੈ।
ਉਨ੍ਹਾਂ ਨੇ ਦੱਸਿਆ ਕਿ ਡਾਟਾ ਐਂਟਰੀ ਆਪਰੇਟਰ ਦੀ ਅਸਾਮੀ ਲਈ 13975 ਪ੍ਰਤੀ ਮਹੀਨਾ ਤਨਖਾਹ, ਹੋਵੇਗੀ ਅਤੇ ਦੋਵੇਂ ਲੜਕੇ ਅਤੇ ਲੜਕੀਆਂ ਅਪਲਾਈ ਕਰ ਸਕਦੇ ਹਨ। ਰੋਜ਼ਗਾਰ ਕੈਂਪ ਦਾ ਸਮਾਂ 10:00 ਵਜੇ ਤੋਂ ਸ਼ੁਰੂ ਹੋਵੇਗਾ।ਉਨ੍ਹਾ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਈਆ, ਬੂਤਾਲਾ, ਮੱਤੇਵਾਲ ਦੇ ਨੇੜੇ ਵਾਲੇ ਪਿੰਡਾ ਦੇ ਚਾਹਵਾਨ ਪ੍ਰਾਰਥੀਆਂ ਨੂੰ ਪਹਿਲ ਦਿੱਤੀ ਜਾਵੇਗੀ।ਪ੍ਰਾਰਥੀ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਗਰਾਊਂਡ ਫਲੋਰ ਨੇੜੇ ਕਚਹਿਰੀ ਚੌਕ ਵਿਖੇ ਆਪਣਾ ਬਾਇਓਡਾਟਾ, ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਆਧਾਰ ਕਾਰਡ, ਪੈਨ ਕਾਰਡ, ਬੈਂਕ ਪਾਸ ਬੁੱਕ ਆਦਿ ਲੈ ਕੇ ਪਹੁੰਚ ਸਕਦੇ ਹਨ ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਮੋਬਾਇਲ ਨੰਬਰ 9915789068 ਤੇ ਜਾਂ ਟੈਲੀਗ੍ਰਾਮ ਚੈਨਲ ਣਨਥਥ DBEE Amritsar ਤੇ ਸੰਪਰਕ ਕੀਤਾ ਜਾ ਸਕਦਾ ਹੈ।
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ
ਲੋਕ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ 16 ਜੁਲਾਈ ਅਤੇ 18 ਜੁਲਾਈ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ 12 ਜੁਲਾਈ — ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਹਨਾਂ ਦੇ ਘਰਾਂ ਨੇੜੇ ਦੇਣ ਦੀਆਂ ਕੀਤੀਆਂ ਗਈਆਂ ਹਦਾਇਤਾਂ ਦੇ ਮੱਦੇ ਨਜ਼ਰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਣਸ਼ਾਮ ਥੋਰੀ ਵੱਲੋਂ ਸਾਰੀਆਂ ਸਬ ਡਿਵੀਜ਼ਨਾਂ ਵਿੱਚ ਵਿਸ਼ੇਸ਼ ਕੈਂਪ ਲਗਾਉਣ ਦੀ ਹਦਾਇਤ ਕੀਤੀ ਗਈ ਹੈ , ਜਿਸ ਦੇ ਚਲਦੇ ਹਰੇਕ ਐਸਡੀਐਮ ਵੱਲੋਂ ਆਪਣੀ ਸਬ ਡਿਵੀਜ਼ਨ ਵਿੱਚ ਕੈਂਪ ਉਲੀਕੇ ਜਾ ਰਹੇ ਹਨ ,ਜਿੱਥੇ ਪਹੁੰਚ ਕੇ ਸਾਰੇ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਕਰਦੇ ਹਨ ਤੇ ਉਹਨਾਂ ਨੂੰ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਮਿਲਣਾ ਯਕੀਨੀ ਬਣਾਉਂਦੇ ਹਨ।
ਇਹਨਾਂ ਕੈਂਪਾਂ ਦੀ ਲੜੀ ਤਹਿਤ 16 ਜੁਲਾਈ ਨੂੰ ਡੀ:ਏ:ਵੀ: ਕਾਲਜ ਵੂਮੈਨ ਬੇਰੀ ਗੇਟ ਅੰਮ੍ਰਿਤਸਰ ਅਤੇ 18 ਜੁਲਾਈ ਨੂੰ ਪੋਲੀਟੈਕਨੀਕਲ ਕਾਲਜ ਨਜਦੀਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹਨਾਂ ਕੈਂਪਾਂ ਦਾ ਸਮਾਂ ਬਾਅਦ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਰਹੇਗਾ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਕੈਂਪਾਂ ਵਿੱਚ ਲੋਕ ਮਸਲਿਆਂ ਨਾਲ ਸੰਬੰਧਿਤ ਸਾਰੇ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਮੌਜੂਦ ਰਹਿਣਗੇ ਅਤੇ ਲੋਕਾਂ ਨੂੰ ਉਹਨਾਂ ਦੀਆਂ ਸਰਕਾਰੀ ਸੇਵਾਵਾਂ ਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇਗਾ।
ਕੈਪਸ਼ਨ ਫਾਈਲ ਫੋਟੋ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਣਸ਼ਾਮ ਥੋਰੀ
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ
ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਰਿਕਵਰੀਆਂ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼
ਆਮ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਨਿਬੇੜੇ ਜਾਣ – ਡਿਪਟੀ ਕਮਿਸ਼ਨਰ
ਵੱਖ ਵੱਖ ਵਿਭਾਗਾਂ ਦੇ ਕੰਮਾਂ ਦੀ ਕੀਤੀ ਸਮੀਖਿਆ
ਅੰਮ੍ਰਿਤਸਰ 12 ਜੁਲਾਈ–
ਜਿਲੇ ਦੇ ਮਾਲ ਵਿਭਾਗ ਦੀ ਸਮੀਖਿਆ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਵਿਭਾਗ ਦੇ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀਆਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਪੁਰਾਣੇ ਪਏ ਇੰਤਕਾਲਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਨੂੰ ਕਿਹਾ ਕਿ ਜਿੰਨਾਂ ਦੇ ਖੇਤਰਾਂ ਵਿੱਚ ਇੰਤਕਾਲਾ ਪੈਡਿੰਗ ਪਏ ਹਨ ’ਤੇ ਨਿੱਜੀ ਧਿਆਨ ਦੇ ਕੇ ਨੇਪਰੇ ਚਾੜਿਆ ਜਾਵੇ ਤਾਂ ਜੋ ਲੋਕਾਂ ਨੂੰ ਕਿਸ ਕਿਸਮ ਦੀ ਮੁਸਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਹ ਆਮ ਵੇਖਣ ਵਿੱਚ ਆ ਰਿਹਾ ਹੈ ਕਿ ਰਜਿਸਟਰੀ ਕਰਵਾਉਣ ਸਮੇਂ ਲੋਕਾਂ ਵੱਲੋਂ ਇੰਤਕਾਲ ਨਹੀਂ ਕਰਵਾਇਆ ਜਾਂਦਾ, ਜਿਸ ਕਰਕੇ ਵਿਭਾਗ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨਾਂ ਕਿਹਾ ਕਿ ਸਰਕਾਰ ਦਾ ਅਕਸ਼ ਆਪਣੇ ਕੀਤੇ ਕੰਮਾਂ ਨਾਲ ਹੀ ਬਣਨਾ ਹੁੰਦਾ ਹੈ ਸੋ ਦਫ਼ਤਰਾਂ ਵਿਚ ਆਪਣੇ ਕੰਮਾਂ ਲਈ ਆਉਂਦੇ ਲੋਕਾਂ ਨਾਲ ਸਲੀਕੇ ਨਾਲ ਪੇਸ਼ ਆਇਆ ਜਾਵੇ ਅਤੇ ਕਾਇਦੇ ਵਿਚ ਰਹਿੰਦੇ ਹੋਏ ਉਨਾਂ ਦੇ ਕੰਮ ਕੀਤੇ ਜਾਣ ਨਾ ਕਿ ਬਾਰ-ਬਾਰ ਦਫ਼ਤਰ ਆਉਣ ਲਈ ਮਜ਼ਬੂਰ ਕੀਤਾ ਜਾਵੇ। ਉਨਾਂ ਕਿਹਾ ਕਿ ਸਰਕਾਰੀ ਫਾਈਲਾਂ ਦੇ ਨਿਬੇੜੇ ਦੇ ਨਾਲ ਨਾਲ ਦਫ਼ਤਰ ਆਏ ਆਮ ਲੋਕਾਂ ਦੇ ਕੰਮ ਕਰਨੇ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰ ਦੇ ਲੰਬਿਤ ਪਏ ਕੇਸਾਂ ਨੂੰ ਲੈ ਕੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਹਿਲ ਦੇ ਅਧਾਰ ਤੇ ਲੰਬਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਸਬੰਧਤ ਐਸ:ਡੀ:ਐਮਜ਼ ਨੂੰ ਵੀ ਨਿਰਦੇਸ਼ ਦਿੱਤੇ ਕਿ ਐਕਵਾਇਰ ਕੀਤੀਆਂ ਜਮੀਨਾਂ ਦੀ ਰਾਸ਼ੀ ਦਾ ਤੁਰੰਤ ਨਿਪਟਾਰਾ ਕਰਕੇ ਲਾਭਪਾਤਰੀਆਂ ਦੇ ਖਾਤੇ ਵਿੱਚ ਇਹ ਰਕਮ ਟਰਾਂਸਫਰ ਕੀਤੀ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸ੍ਰੀਮਤੀ ਪਰਮਜੀਤ ਕੌਰ, ਮੈਡਮ ਸੋਨਮ, ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ, ਐਸ.ਡੀ.ਐਮ ਅੰਮ੍ਰਿਤਸਰ-1 ਸ੍ਰੀ ਲਾਲ ਵਿਸ਼ਵਾਸ਼, ਐਸ.ਡੀ.ਐਮ ਬਾਬਾ ਬਕਾਲਾ ਸ੍ਰੀ ਰਵਿੰਦਰ ਅਰੋੜਾ, ਐਸ.ਡੀ.ਐਮ ਅਜਨਾਲਾ ਸ: ਅਰਵਿੰਦਰ ਪਾਲ ਸਿੰਘ , ਮੁੱਖ ਖੇਤੀਬਾੜੀ ਅਫਸਰ ਡਾ: ਤੇਜਿੰਦਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ।