ਵਿਦਿਆਰਥੀਆਂ ਨੂੰ ਵਿਗਿਆਨਕ ਵਿਚਾਰਾਂ ਨਾਲ ਜੁੜਨ ਲਈ ਪ੍ਰੇਰਿਆ

0
38
ਵਿਦਿਆਰਥੀਆਂ ਨੂੰ ਵਿਗਿਆਨਕ ਵਿਚਾਰਾਂ ਨਾਲ ਜੁੜਨ ਲਈ ਪ੍ਰੇਰਿਆ

ਵਿਦਿਆਰਥੀਆਂ ਨੂੰ ਵਿਗਿਆਨਕ ਵਿਚਾਰਾਂ ਨਾਲ ਜੁੜਨ ਲਈ ਪ੍ਰੇਰਿਆ
ਦਲਜੀਤ ਕੌਰ
ਲਹਿਰਾਗਾਗਾ, 8 ਸਤੰਬਰ, 2024: ਹੋਲੀ ਮਿਸ਼ਨ ਇੰਟਰਨੈਸ਼ਨਲ ਸਕੂਲ, ਲਹਿਰਾਗਾਗਾ ਵਿਖੇ ਪਹੁੰਚੇ ਤਰਕਸ਼ੀਲ ਆਗੂਆਂ ਵੱਲੋਂ ਵਿਦਿਆਰਥੀਆਂ ਨੂੰ ਵਿਗਿਆਨਕ ਨਜ਼ਰੀਏ ਅਪਨਾਉਣ ਦਾ ਸੱਦਾ ਦਿੱਤਾ ਗਿਆ। ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੰਗਰੂਰ ਜ਼ੋਨ ਦੇ ਮੁਖੀ ਮਾਸਟਰ ਪਰਮਵੇਦ, ਨੌਜਵਾਨ ਆਗੂ ਗੁਰਦੀਪ ਸਿੰਘ ਲਹਿਰਾ ਅਤੇ ਬਲਰਾਜ ਸੰਗਤਪੁਰਾ ਨੇ ਵਿਦਿਆਰਥੀਆਂ ਨਾਲ ਸੰਵਾਦ ਰਚਾਇਆ ਅਤੇ ਉਹਨਾਂ ਨੂੰ ਅੰਧਵਿਸ਼ਵਾਸਾਂ, ਵਹਿਮਾਂ-ਭਰਮਾਂ ਅਤੇ ਰੂੜੀਵਾਦੀ ਖਿਆਲਾਂ ‘ਚੋਂ ਨਿਕਲਕੇ ਜ਼ਿੰਦਗੀ ਵਿੱਚ ਵਿਗਿਆਨਕ ਵਿਚਾਰਾਂ ਦੀ ਰੌਸ਼ਨੀ ‘ਚ ਅੱਗੇ ਵਧਣ ਦਾ ਸੁਨੇਹਾ ਦਿੱਤਾ। ਵਿਦਿਆਰਥੀ ਚੇਤਨਾ ਪਰਖ਼ ਪ੍ਰੀਖਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਪ੍ਰੀਖਿਆ ਸਾਰੇ ਪੰਜਾਬ ਵਿੱਚ 13 ਤੇ 14 ਅਕਤੂਬਰ ਨੂੰ  ਹੋਵੇਗੀ ਤੇ ਇਸ ਪ੍ਰੀਖਿਆ ਵਿੱਚ ਛੇਵੀਂ ਤੋਂ ਬਾਰ੍ਹਵੀਂ ਤਕ ਦੇ ਵਿਦਿਆਰਥੀ ਸ਼ਾਮਿਲ  ਹੋਣਗੇ। ਸੂਬਾ, ਜੋਨ ਤੇ ਇਕਾਈ ਪੱਧਰੀ  ਕਲਾਸ ਵਾਇਜ਼ ਮੈਰਿਟ ਬਣੇਗੀ। ਹਰ ਕਲਾਸ ਵਿੱਚ ਪਹਿਲੇ ਤਿੰਨ ਸਥਾਨਾਂ ਤੇ ਆਉਣ ਵਾਲੇ ਵਿਦਿਆਰਥੀ ਸੂਬਾ ਪੱਧਰੀ ਮੈਰਿਟ ਵਿੱਚ ਹੋਣਗੇ, ਤੇ ਉਨ੍ਹਾਂ ਨੂੰ 1500/- ਰੁਪਏ ਨਕਦ  ਇਨਾਮ, ਵਿਗਿਆਨਕ ਵਿਚਾਰਾਂ ਦੀ ਪੁਸਤਕਾਂ,ਪੜ੍ਹਨ ਸਮੱਗਰੀ ਤੇ ਮੈਰਿਟ ਸਰਟੀਫਿਕੇਟ ਨਾਲ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਕੇ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਜੋਨ ਤੇ ਇਕਾਈ ਪੱਧਰੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਧੀਆ ਪੜ੍ਹਨ ਸਮੱਗਰੀ ਤੇ ਮੈਰਿਟ ਸਰਟੀਫਿਕੇਟ  ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸਕੂਲ ਪ੍ਰਿੰਸੀਪਲ ਹਰਵਿੰਦਰ ਸਿੰਘ ਹਾਂਡਾ ਅਤੇ ਪ੍ਰੀਖਿਆ ਇੰਚਾਰਜ ਹਰਪ੍ਰੀਤ ਸਿੰਘ ਨੇ ਬੁਲਾਰਿਆਂ ਦਾ ਧੰਨਵਾਦ ਕੀਤਾ।
ਫੋਟੋਆਂ: ਪ੍ਰੀਖਿਆ ਸਬੰਧੀ ਕਿਤਾਬਾਂ ਵੰਡਣ ਉਪਰੰਤ ਵਿਦਿਆਰਥੀਆਂ ਨਾਲ ਯਾਦਗਾਰੀ ਤਸਵੀਰ ਦੌਰਾਨ ਤਰਕਸ਼ੀਲ ਆਗੂ।

LEAVE A REPLY

Please enter your comment!
Please enter your name here