ਵਿਧਾਇਕਾ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਨੇ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਕੀਤਾ ਦੌਰਾ
ਸਬੰਧਤ ਅਧਿਕਾਰੀਆਂ ਨੂੰ ਸਾਫ਼ ਸਫ਼ਾਈ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼
ਅੰਮ੍ਰਿਤਸਰ 4 ਨਵੰਬਰ 2024 –
ਅੱਜ ਹਲਕਾ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਦੇ ਨਾਲ ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ, ਨਗਰ ਨਿਗਮ ਦੇ ਸਿਹਤ ਅਫ਼ਸਰ ਡਾ. ਕਿਰਨ ਕੁਮਾਰ, ਤਹਿਸੀਲਦਾਰ ਡਾ. ਰਾਜਵਿੰਦਰ ਕੌਰ ਅਤੇ ਹੋਰ ਵੱਖ–ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਵਿਧਾਇਕਾ ਜੀਵਨਜੋਤ ਕੌਰ ਨੇ ਮੰਡੀ ਵਿਖੇ ਲੱਗੇ ਕੂੜੇ ਦੇ ਢੇਰ ਨੂੰ ਦੇਖ ਕੇ ਸਬੰਧਤ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਮੰਡੀ ਵਿੱਚ ਸਾਫ਼ ਸਫ਼ਾਈ ਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨਾਂ ਕਿਹਾ ਕਿ ਇਸ ਮੰਡੀ ਵਿੱਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਫੱਲ –ਸਬਜ਼ੀਆਂ ਵੇਚਣ ਅਤੇ ਖਰੀਦਣ ਲਈ ਆਉਂਦੇ ਹਨ ਅਤੇ ਇਥੇ ਲੱਗੇ ਕੂੜੇ ਦੇ ਢੇਰ ਦੇਖ ਕੇ ਸਰਕਾਰ ਨੂੰ ਜਿੰਮੇਵਾਰ ਠਹਿਰਾਉਂਦੇ ਹਨ। ਉਨਾਂ ਕਿਹਾ ਕਿ ਜਦਕਿ ਇਹ ਕੰਮ ਜਿਲ੍ਹਾ ਮੰਡੀ ਅਫ਼ਸਰ ਵਲੋਂ ਅਤੇ ਨਗਰ ਨਿਗਮ ਵਲੋਂ ਸਾਂਝੇ ਤੋਰ ਤੇ ਮਿਲ ਕੇ ਮੰਡੀ ਦੀ ਸਫ਼ਾਈ ਨੂੰ ਯਕੀਨੀ ਬਣਾਉਣਾ ਹੈ।
ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾ ਜਾਰੀ ਕਰਦਿਆਂ ਕਿਹਾ ਕਿ ਉਹ ਰਾਤ ਵੇਲੇ ਮੰਡੀ ਦੀ ਸਫ਼ਾਈ ਨੂੰ ਕਰਨਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਤੜਕਸਾਰ ਸਵੇਰੇ ਤਿੰਨ ਵਜੇ ਹੀ ਮੰਡੀ ਵਿੱਚ ਲੋਕਾਂ ਦਾ ਆਉਣਾ ਜਾਣਾ ਸ਼ੁਰੂ ਹੋ ਜਾਂਦਾ ਹੈ। ਇਸ ਲਈ ਜ਼ਰੂਰਤ ਹੈ ਕਿ ਮੰਡੀ ਦੀ ਸਫ਼ਾਈ ਨੂੰ ਰਾਤ ਵੇਲੇ ਹੀ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਮੰਡੀ ਅਫ਼ਸਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਾਂਝੇ ਤੌਰ ਤੇ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਮੰਡੀ ਦੀ ਸਫ਼ਾਈ, ਪੀਣ ਵਾਲਾ ਪਾਣੀ, ਲਾਈਟਾਂ, ਸੜ੍ਹਕ ਦੀ ਮੁਰੰਮਤ, ਪਾਣੀ ਦਾ ਨਿਕਾਸ ਆਦਿ ਯਕੀਨੀ ਬਣਾਇਆ ਜਾਵੇ।
ਕੈਪਸ਼ਨ : ਵਿਧਾਇਕਾ ਮੈਡਮ ਜੀਵਨਜੋਤ ਕੌਰ, ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵੱਲ੍ਹਾ ਮੰਡੀ ਦਾ ਦੌਰਾ ਕਰਦੇ ਹੋਏ।
===—
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ
ਤਕਨੀਕੀ ਜਾਣਕਾਰੀ ਲਈ ਕਿਸਾਨ ਵੀਰ ਆਪਣੇ ਨਜਦੀਕੀ ਖੇਤੀਬਾੜੀ ਦਫਤਰ ਵਿਖੇ ਤਇਨਾਤ ਖੇਤੀ ਮਾਹਿਰਾਂ ਨਾਲ ਕਰਨ ਰਾਬਤਾ – ਮੁੱਖ ਖੇਤੀਬਾੜੀ ਅਫਸਰ
ਖਾਦਾਂ ਦੀ ਵਰਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾ ਅਨੁਸਾਰ ਹੀ ਕੀਤੀ ਜਾਵੇ:
ਅੰਮ੍ਰਿਤਸਰ 4 ਨਵੰਬਰ 2024 —
ਮੁੱਖ ਖੇਤੀਬਾੜੀ ਅਫਸਰ ਸ: ਤਜਿੰਦਰ ਸਿੰਘ ਨੇ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਤੱਤਾਂ ਦੀ ਪੂਰਤੀ ਲਈ ਜੈਵਿਕ ਖਾਦਾਂ, ਜੀਵਾਣੂ ਅਤੇ ਰਸਾਇਣਕ ਖਾਦਾਂ ਦੇ ਸੁਮੇਲ ਦੀ ਵਰਤੋਂ ਕਰਕੇ ਕਰਨੀ ਚਾਹੀਦੀ ਹੈ। ਕਣਕ ਦੀ ਬਿਜਾਈ ਤੋਂ ਪਹਿਲਾਂ ਬੀਜ ਦੀ ਸੋਧ ਜੀਵਾਣੂ ਖਾਦ ਦੇ ਟੀਕੇ ਨਾਲ ਕਰਨ ਲਈ 500 ਗ੍ਰਾਮ ਕਨਸ਼ੋਰਸ਼ੀਅਮ ਜਾਂ 250 ਗ੍ਰਾਮ ਅਜੋਟੋਬੈਕਟਰ ਅਤੇ 250 ਗ੍ਰਾਮ ਸਟਰੈਪਟੋਮਾਈਸੀਜ ਨੂੰ ਇੱਕ ਲੀਟਰ ਪਾਣੀ ਵਿੱਚ ਮਿਲਾ ਕੇ ਕਣਕ ਦੇ ਪ੍ਰਤੀ ਏਕੜ ਬੀਜ ਨਾਲ ਚੰਗੀ ਤਰਾਂ ਮਿਲਾ ਲਉ ਅਤੇ ਸੋਧੇ ਹੋਏ ਬੀਜ ਨੂੰ ਪੱਕੇ ਫਰਸ਼ ਤੇ ਛਾਵੇਂ ਸੁਕਾ ਲਉ ਅਤੇ ਛੇਤੀ ਬੀਜ ਦਿਉ। ਬੀਜ ਨੂੰ ਜੀਵਾਣੂ ਖਦ ਦਾ ਟੀਕਾ ਲਗਾਉਣ ਨਾਲ ਝਾੜ ਵਿੱਚ ਵਾਧਾ ਹੁੰਦਾ ਹੈ ਅਤੇ ਜਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਕਿਉਂਕਿ ਇਹ ਜੀਵਾਣੂ ਕਣਕ ਦੇ ਫਸਲ ਨੂੰ ਜਮੀਨ ਵਿੱਚਲੇ ਮੌਜੂਦ ਖੁਰਾਕੀ ਤੱਤਾਂ ਦੀ ਪੂਰਤੀ ਕਰਵਾਉਣੁ ਵਿਚ ਸਹਾਈ ਹੁੰਦੇ ਹਨ। ਜੀਵਾਣੂ ਖਾਦ ਦੇ ਇਹ ਟੀਕੇ ਕ੍ਰਿਸ਼ੀ ਵਿਗਿਆਨ ਕੇਂਦਰ/ ਫਾਰਮ ਸਲਾਹਕਾਰ ਕੇਂਦਰ, ਜਹਾਂਗੀਰ, ਅਮ੍ਰਿਤਸਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ। ਜਿੰਨਾਂ ਖੇਤਾਂ ਵਿੱਚ ਆਲੂ ਅਤੇ ਮਟਰ ਦੀ ਬਿਜਾਈ ਤੋਂ ਪਹਿਲਾਂ ਡੀ.ਏ.ਪੀ ਖਾਦ ਦੀ ਬਰਤੋਂ ਕੀਤੀ ਗਈ ਹੈ ਉਹਨਾਂ ਖੇਤਾਂ ਵਿੱਚ ਕਣਕ ਦੀ ਬਿਜਾਈ ਸਮੇਂ ਫਾਸਫੋਰਸ ਖਾਦ ਪਾਉਣ ਦੀ ਜਰੂਰਤ ਨਹੀ ਪੈਂਦੀ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਮੌਜੂਦਾ ਸਮੇਂ ਡੀ.ਏ.ਪੀ ਤੋਂ ਇਲਾਵਾ ਟ੍ਰਿਪਲ ਸੁਪਰ ਫਾਸਫੇਟ 46% ਖਾਦ ਵੀ ਕਣਕ ਦੀ ਬਿਜਾਈ ਵਾਸਤੇ ਉਪਲੱਬਧ ਕਰਵਾਈ ਹੈ, ਜਿਸ ਵਿੱਚ ਡੀ.ਏ.ਪੀ ਖਾਦ ਦੀ ਬਰਾਬਰ ਮਾਤਰਾ ਵਿੱਚ 46% ਫਾਸਫੋਰਸ ਤੱਤ ਮੌਜੂਦ ਹੈ। ਕਿਸਾਨ ਵੀਰਾਂ ਨੂੰ ਸਲਾਹ ਦਿੱਤੀ ਜਾਦੀ ਹੈ ਕਿ ਪ੍ਰਤੀ ਏਕੜ ਇਕ ਬੈਗ ਡੀ.ਏ.ਪੀ ਜਾਂ ਟੀ.ਐਸ.ਪੀ ਖਾਦ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕੀਤੀ ਜਵੇ। ਜੇਕਰ ਟੀ.ਐਸ.ਪੀ 46% ਖਾਦ ਦੀ ਵਰਤੋਂ ਕਰਨੀ ਹੋਵੇ ਤਾਂ ਇਸ ਨਾਲ 20 ਕਿਲੋਗ੍ਰਾਮ ਯੂਰੀਆ ਖਾਦ ਪ੍ਰਤੀ ਏਕੜ ਬਿਜਾਈ ਸਮੇਂ ਛੱਟੇ ਨਾਲ ਵਰਤੀ ਜਾ ਸਕਦੀ ਹੈ, ਜਿਸ ਨਾਲ ਡੀ.ਏ.ਪੀ ਖਾਦ ਦੇ ਬਰਾਬਰ ਮਾਤਰਾ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਤੱਤ ਦੀ ਪੂਰਤੀ ਕੀਤੀ ਜਾ ਸਕਦੀ ਹੈ। ਜੇਕਰ ਕਣਕ ਦੀ ਬਿਜਾਈ ਸਿੰਗਲ ਸੁਪਰ ਫਾਸਫੇਟ 16% (ਫਾਸਫੋਰਸ) ਖਾਦ ਦੀ ਵਰਤੋਂ ਕਰਕੇ ਕਰਨੀ ਹੋਵੇ ਤਾਂ 155 ਕਿਲੋਗ੍ਰਾਮ ਸਿੰਗਲ ਸੁਪਰ ਫਾਸਫੇਟ 16% ਪ੍ਰਤੀ ਏਕੜ ਵਰਤ ਕੇ ਕਣਕ ਦੀ ਫਸਲ ਵਿੱਚ ਫਾਸਫੋਰਸ ਤੱਤ ਦੀ ਪੂਰਤੀ ਲਈ ਕੀਤੀ ਜਾ ਸਕਦੀ ਹੈ। ਕਣਕ ਦੀ ਫਸਲ ਵਿੱਚ ਖਾਦ ਦੀ ਵਰਤੋਂ ਸਬੰਧੀ ਹੋਰ ਵਧੇਰੇ ਤਕਨੀਕੀ ਜਾਣਕਾਰੀ ਲਈ ਕਿਸਾਨ ਵੀਰ ਆਪਣੇ ਨਜਦੀਕੀ ਖੇਤੀਬਾੜੀ ਦਫਤਰ ਵਿਚ ਤਇਨਾਤ ਖੇਤੀ ਮਾਹਿਰਾਂ ਨਾਲ ਰਾਬਤਾ ਕਰ ਸਕਦੇ ਹਨ।
ਫਾਈਲ ਫੋਟੋ : ਮੁੱਖ ਖੇਤੀਬਾੜੀ ਅਫਸਰ ਸ: ਤਜਿੰਦਰ ਸਿੰਘ
==—
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ
6 ਨਵੰਬਰ ਨੂੰ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੱਗੇਗਾ ਰੋਜ਼ਗਾਰ ਕੈਂਪ
ਅੰਮ੍ਰਿਤਸਰ 4 ਨਵੰਬਰ 2024—
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੌਜਾਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਮੁਕੇਸ਼ ਸਾਰੰਗਲ,ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨੇ ਕੀਤਾ। ਉਹਨਾਂ ਕਿਹਾ ਕਿ ਇਸ ਦਫਤਰ ਵਿਖੇ ਹਰ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾਂਦਾ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਸ਼੍ਰੀ ਤੀਰਥਪਾਲ ਸਿੰਘ, ਡਿਪਟੀ ਸੀ.ਈ.ਓ, ਡੀ.ਬੀ.ਈ.ਈ, ਅੰਮ੍ਰਿਤਸਰ ਨੇ ਦੱਸਿਆ ਕਿ 6 ਨਵੰਬਰ 2024 ਦਿਨ ਬੁੱਧਵਾਰ ਨੂੰ ਰੋਜ਼ਗਾਰ ਕੈਂਪ ਵਿੱਚ ਸਤਿਆ ਭਾਰਤੀ ਆਦਰਸ਼ ਸੀਨੀ. ਸਕੈ. ਸਕੂਲ ਅਤੇ ਇਨੋਵਸੋਰਸ ਸਰਵਿਸਜ਼ ਪ੍ਰਾਈਵੇਟ ਲਿਮਿਟਡ ਕੇਅਰ ਆਫ ਐੱਸ.ਬੀ.ਆਈ ਕਾਰਡਸ ਵਰਗੀਆਂ ਨਾਮੀ ਕੰਪਨੀਆਂ ਵੱਲੋਂ ਭਾਗ ਲਿਆ ਜਾਣਾ ਹੈ। ਇਸ ਰੋਜ਼ਗਾਰ ਕੈਂਪ ਵਿੱਚ ਕੰਪਨੀਆਂ ਵੱਲੋਂ ਸੇਲਜ਼ ਐਗਜ਼ੀਕਿਊਟਿਵ ,ਵੱਖ ਵੱਖ ਵਿਸ਼ਿਆਂ ਦੇ ਲੈਕਚਰਾਰ ਜਿਵੇਂ ਕਿ ਗਣਿਤ, ਸਾਇੰਸ ,ਸਮਾਜਿਕ ਸਿਖਿਆ ਅਤਿ ਆਦਿ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ, ਜਿਨਾਂ ਦੀ ਤਨਖਾਹ 12 ਤੋਂ 24 ਹਜ਼ਾਰ ਰੁਪਏ ਹੋਵੇਗੀ। ਜਿਸ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਚਾਹਵਾਨ ਉਮੀਦਵਾਰ ਆਪਣੇ ਬਾਇਓਡਾਟਾ ਲੈ ਕੇ ਸਵੇਰੇ 09.30 ਵਜੇ ਪਹੁੰਚ ਸਕਦੇ ਹਨ। ਕੈਂਪ ਬਾਰੇ ਹੋਰ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਗਰੁੱਪ https://tinyurl.com/dbeeasr ਜਾਂ ਦਫਤਰ ਦੇ ਮੋਬਾਇਲ ਨੰਬਰ 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।