ਮਾਨਸਾ, 04 ਅਗਸਤ:
ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਨੇ ਪਿੰਡ ਸਾਧੂਵਾਲਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭੇਜੀ ਸਹਾਇਤਾ ਰਾਸ਼ੀ ਦਾ ਚਾਰ ਲੱਖ ਰੁਪਏ ਦਾ ਚੈੱਕ ਸੌਂਪਿਆ।
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਪਿੰਡ ਸਾਧੂਵਾਲਾ ਵਿਖੇ ਪਿਛਲੇ ਦਿਨੀਂ ਹੋਈਆਂ ਬਾਰਿਸ਼ਾਂ ਨਾਲ ਸ੍ਰੀ ਕੁਲਵੰਤ ਸਿੰਘ ਦੇ ਘਰ ਦੀ ਛੱਤ ਡਿੱਗਣ ਕਾਰਨ ਉਨ੍ਹਾਂ ਦੇ ਪਿਤਾ ਨੰਬਰਦਾਰ ਸ੍ਰੀ ਅਜਾਇਬ ਸਿੰਘ ਦੀ ਮੌਤ ਹੋ ਗਈ ਸੀ ਜਿਸ ਲਈ ਸ੍ਰ ਅਜਾਇਬ ਸਿੰਘ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਮੁਹੱਈਆ ਕਰਵਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਉਹ ਹਰ ਤਰ੍ਹਾਂ ਨਾਲ ਇਲਾਕੇ ਦੇ ਲੋਕਾਂ ਨਾਲ ਖੜ੍ਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤ ਹਰ ਪਰਿਵਾਰ ਦੀ ਸਹਾਇਤਾ ਕੀਤੀ ਜਾਵੇਗੀ।