ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਰਿਹਾਇਸ਼ ਅੱਗੇ ਵਿਸ਼ਾਲ ਧਰਨਾ ਲਗਾਉਣ ਦਾ ਐਲਾਨ 

0
69
ਕੁੱਲਰੀਆਂ ਅਬਾਦਕਾਰ ਕਿਸਾਨਾਂ ਦੀ ਜ਼ਮੀਨ ਦੀ ਰਾਖ਼ੀ ਲਈ ਸੰਘਰਸ਼
12 ਫਰਬਰੀ ਨੂੰ ਆਮ ਆਦਮੀ ਪਾਰਟੀ ਦੇ  ਵਿਧਾਇਕ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ: ਨਾਨਕ ਸਿੰਘ ਅਮਲਾ ਸਿੰਘ ਵਾਲਾ
16 ਫਰਬਰੀ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ  ਬਨਾਉਣ ਲਈ ਕਮਰਕਸੇ ਕਸ ਲਵੋ: ਮਨਜੀਤ ਧਨੇਰ
ਮਹਿਲਕਲਾਂ,
ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ/ਫੈਡਰੇਸ਼ਨਾਂ ਦੇ ਸੱਦੇ ਤੇ 16 ਫਰਬਰੀ ਦੇ ਭਾਰਤ ਬੰਦ ਸੱਦੇ ਨੂੰ ਸਫ਼ਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਬਲਾਕ ਮਹਿਲਕਲਾਂ ਦੀ ਮੀਟਿੰਗ ਨਾਨਕ ਸਿੰਘ ਅਮਲਾ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਗੁਰਦਵਾਰਾ ਪਾਤਸ਼ਾਹੀ ਛੇਵੀਂ ਮਹਿਲਕਲਾਂ ਵਿਖੇ ਹੋਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਘੱਟੋ-ਘੱਟ ਖਰੀਦ ਕੀਮਤ ਤੇ ਕਾਨੂੰਨਨ ਗਰੰਟੀ ਕਰਨ, ਸੀ2+50% ਮੁਨਾਫ਼ਾ ਜੋੜਕੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ, ਪੈਦਾਵਾਰ ਲਾਗਤਾਂ ਘਟਾਉਣ ਲਈ ਬੀਜਾਂ,ਖਾਦਾਂ , ਬਿਜਲੀ ਅਤੇ ਹੋਰ ਲਾਗਤਾਂ ਉੱਪਰ ਸਬਸਿਡੀ ਵਧਾਉਣ, ਕੌਮੀ ਪੱਧਰ ‘ਤੇ ਘੱਟੋ-ਘੱਟ ਤਨਖਾਹ 26,000 ਰੁ ਪ੍ਰਤੀ ਮਹੀਨਾ, ਚਾਰ ਕਿਰਤ ਕੋਡਾਂ ਨੂੰ ਵਾਪਸ ਕਰਵਾਉਣ ਲਈ, ਬਿਜਲੀ ਬਿੱਲ -2020 ਰੱਦ ਕਰਵਾਉਣ, ਨਵੀਂ ਸਿੱਖਿਆ ਨੀਤੀ -2020 ਰੱਦ ਕਰਵਾਉਣ, ਹਿੱਟ ਐਂਡ ਰਨ ਕਾਨੂੰਨ ਰੱਦ ਕਰਵਾਉਣ ਲਈ 16 ਫਰਬਰੀ 2024 ਨੂੰ ਉਦਯੋਗਿਕ ਖੇਤਰ ਹੜਤਾਲ਼ ਅਤੇ ਪੇਂਡੂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।
ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਗਰਾਜ ਸਿੰਘ ਹਰਦਾਸਪੁਰਾ, ਗੁਰਦੇਵ ਸਿੰਘ ਮਾਂਗੇਵਾਲ, ਅਮਰਜੀਤ ਸਿੰਘ ਠੁੱਲੀਵਾਲ, ਸਤਨਾਮ ਸਿੰਘ ਮੂੰਮ ਨੇ ਕਿਹਾ ਕਿ ਇਹ ਭਾਰਤ ਬੰਦ ਮੋਦੀ ਹਕੂਮਤ ਦੇ ਕਿਸਾਨ-ਮਜ਼ਦੂਰ- ਮੁਲਾਜ਼ਮ-ਲੋਕ ਵਿਰੋਧੀ ਫੈਸਲਿਆਂ ਅਤੇ ਫਿਰਕੂ ਫਾਸ਼ੀ ਹੱਲੇ ਖਿਲਾਫ਼ ਵਿਸ਼ਾਲ ਲੋਕ ਲਹਿਰ ਖੜੀ ਕਰਨ ਲਈ ਦਿੱਤਾ ਗਿਆ ਹੈ। ਜਿਸ ਵਿੱਚ ਕਿਸਾਨ-ਮਜਦੂਰ-ਮੁਲਾਜਮ-ਨੌਜਵਾਨ ਅਤੇ ਛੋਟੇ ਕਾਰੋਬਾਰੀ ਸ਼ਾਮਿਲ ਹੋਣਗੇ। 16 ਫਰਬਰੀ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ 9 ਫਰਬਰੀ ਨੂੰ ਬਲਾਕ ਮਹਿਲਕਲਾਂ ਵਿੱਚ ਵਿਸ਼ਾਲ ਮਾਰਚ ਜਥੇਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ। ਆਗੂਆਂ ਨੇ ਸਾਰੀਆਂ ਜਥੇਬੰਦੀ ਦੇ ਬਲਾਕ, ਪਿੰਡ ਇਕਾਈਆਂ ਨੂੰ 16 ਫਰਬਰੀ ਬੰਦ ਦੇ ਸੱਦੇ ਦੀ ਸਫ਼ਲਤਾ ਲਈ ਤਿਆਰੀਆਂ ਵਿੱਚ ਜੁੱਟ ਜਾਣ ਦਾ ਸੱਦਾ।
ਇਸ ਸਮੇਂ  ਅਮਰਜੀਤ ਸਿੰਘ ਠੁੱਲੀਵਾਲ, ਸੁਖਦੇਵ ਸਿੰਘ ਕੁਰੜ, ਅੰਗਰੇਜ਼ ਸਿੰਘ ਰਾਏਸਰ, ਜੱਗਾ ਸਿੰਘ ਮਹਿਲਕਲਾਂ, ਸੁਖਵਿੰਦਰ ਸਿੰਘ ਕਲਾਲਮਾਜਰਾ, ਭਿੰਦਰ ਸਿੰਘ ਮੂੰਮ, ਭਿੰਦਰ ਸਿੰਘ, ਦਲਵੀਰ ਸਿੰਘ ਸਨੌਰ, ਜਗਰੂਪ ਸਿੰਘ  ਨਿਹਾਲੂਵਾਲ, ਸੇਵਕ ਸਿੰਘ ਮਾਂਗੇਵਾਲ ਆਦਿ ਆਗੂਆਂ ਨੇ ਕੁੱਲਰੀਆਂ ਅਬਾਦਕਾਰ ਕਿਸਾਨਾਂ ਦੀ ਜ਼ਮੀਨ ਦੀ ਰਾਖੀ ਲਈ ਮਹੀਨੇ ਭਰ ਤੋਂ ਚੱਲ ਰਹੇ ਸੰਘਰਸ਼ ਦੇ ਬਾਵਜੂਦ ਵੀ ਪੰਜਾਬ ਸਰਕਾਰ ਅਤੇ ਮਾਨਸਾ ਪ੍ਰਸ਼ਾਸਨ ਵੱਲੋਂ ਧਾਰੀ ਸਾਜ਼ਿਸ਼ੀ ਚੁੱਪ ਨੂੰ ਤੋੜਨ ਲਈ 12 ਫਰਬਰੀ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਰਿਹਾਇਸ਼ ਅੱਗੇ ਵਿਸ਼ਾਲ ਧਰਨਾ ਦੇਕੇ ਮੰਗ ਪੱਤਰ ਦੇਣ ਦਾ ਫ਼ੈਸਲਾ ਕੀਤਾ ਗਿਆ। ਕੁੱਲਰੀਆਂ ਅਬਾਦਕਾਰ ਕਿਸਾਨਾਂ ਦੀ ਜ਼ਮੀਨ ਦੀ ਰਾਖੀ ਲਈ ਡੀਐੱਸਪੀ ਬੁਢਲਾਡਾ ਦੇ ਦਫ਼ਤਰ ਅੱਗੇ ਚੱਲ ਰਹੇ ਪੱਕੇ ਮੋਰਚੇ ਵਿੱਚ 8 ਫਰਬਰੀ ਨੂੰ ਜੱਥਾ ਭੇਜਣ ਦਾ ਫੈਸਲਾ ਕੀਤਾ ਗਿਆ।

LEAVE A REPLY

Please enter your comment!
Please enter your name here