ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਰੀਬ 16 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜ ਕੀਤੇ ਲੋਕ ਅਰਪਿਤ

0
21

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਰੀਬ 16 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜ ਕੀਤੇ ਲੋਕ ਅਰਪਿਤ

ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਕੀਤੇ ਇਤਿਹਾਸਕ

ਅਮਲੋਹ, 15 ਅਪ੍ਰੈਲ 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਇਤਿਹਾਸਕ ਫੈਸਲੇ ਕੀਤੇ ਗਏ ਹਨ ਅਤੇ ਇਨ੍ਹਾਂ ਫੈਸਲਿਆਂ ਦੀ ਬਦੌਲਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਅਤਿ ਆਧੁਨਿਕ ਸਹੂਲਤਾਂ ਨਾਲ ਪੜ੍ਹਾਇਆ ਜਾ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਰੀਬ 16 ਲੱਖ ਰੁਪਏ ਦੀ ਲਾਗਤ ਨਾਲ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜ ਲੋਕ ਅਰਪਿਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ਵਿੱਚ ਪਹੁੰਚ ਗਏ ਸਨ ਅਤੇ ਲੋਕ ਵੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗ ਪਏ ਸਨ। ਪ੍ਰੰਤੂ ਜਦੋਂ ਤੋਂ ਮੌਜੂਦਾ ਪੰਜਾਬ ਸਰਕਾਰ ਨੇ ਕਾਰਜਭਾਗ ਸੰਭਾਲਿਆ ਹੈ, ਉਦੋਂ ਤੋਂ ਹੀ ਸਿੱਖਿਆ ਨੂੰ ਤਰਜੀਹੀ ਖੇਤਰ ਮੰਨਦੇ ਹੋਏ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿੱਚ ਵੱਡਾ ਵਾਧਾ ਹੋਇਆ ਹੈ ਅਤੇ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ।

ਵਿਧਾਇਕ ਗੈਰੀ ਬੜਿੰਗ ਨੇ ਸਰਕਾਰੀ ਪ੍ਰਾਇਮਰੀ ਸਕੂਲ, ਮਾਲੋਵਾਲ, ਵਿਖੇ ਕਰੀਬ 1.04 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਓਵਰਆਲ ਮੁਰੰਮਤ, ਸਰਕਾਰੀ ਹਾਈ ਸਕੂਲ, ਬੁੱਗਾ ਕਲਾਂ ਵਿਖੇ 8.773 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ ਤੇ ਓਵਰਆਲ ਮੁਰੰਮਤ ਦੇ ਕਾਰਜ, ਸਰਕਾਰੀ ਪ੍ਰਾਇਮਰੀ ਸਕੂਲ ਰਾਏਪੁਰ ਚੋਬਦਾਰਾਂ ਵਿਖੇ 1.6 ਲੱਖ ਦੀ ਲਾਗਤ ਨਾਲ ਬਣਾਏ ਖੇਡ ਟਰੈਕ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤੰਦਾ ਬੱਧਾ ਕਲਾਂ ਵਿਖੇ 4.9 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਸਕੂਲ ਦੀ ਚਾਰਦੀਵਾਰੀ ਲੋਕ ਅਰਪਿਤ ਕਰਨ ਮੌਕੇ ਕੀਤਾ

।ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦੇ ਹੋਂਦ ਵਿੱਚ ਆਉਣ ਤੋਂ ਲੈ ਕੇ ਅੱਜ ਤਿੰਨ ਸਾਲ ਬਾਅਦ ਕੋਈ ਅਜਿਹਾ ਸਕੂਲ ਨਹੀਂ ਹੈ, ਜਿੱਥੇ ਚਾਰ ਦੀਵਾਰੀ ਨਹੀਂ ਹੈ। 20ਹਜ਼ਾਰ ਨਵੇਂ ਅਧਿਆਪਕ ਭਰਤੀ ਹੋਏ ਹਨ ਤੇ 12,700 ਕੱਚੇ ਅਧਿਆਪਕ ਪੱਕੇ ਕੀਤੇ ਗਏ ਹਨ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਉੱਚ ਦਰਜੇ ਦੀ ਸਿਖਲਾਈ ਹਾਸਲ ਕਰਨ ਲਈ ਦੇਸ਼ ਦੀਆਂ ਵੱਡੀਆਂ ਸੰਸਥਾਵਾਂ ਅਤੇ ਵਿਦੇਸ਼ਾਂ ਵਿੱਚ ਭੇਜਿਆ ਗਿਆ ਹੈ। ਅਤਿ ਆਧੁਨਿਕ ਸਹੂਲਤਾਂ ਨਾਲ ਲੈਸ 100 ਦੇ ਕਰੀਬ ਸਕੂਲ ਆਫ ਐਮੀਨੈਂਸ ਬਣਾਏ ਗਏ ਹੈ। ਸਰਕਾਰੀ ਸਕੂਲਾਂ ਲਈ ਬੱਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ ਤੇ 10 ਹਜ਼ਾਰ ਵਿਦਿਆਰਥੀ ਬੱਸ ਸੇਵਾ ਦਾ ਲਾਭ ਲੈ ਰਹੇ ਹਨ। ਇਹ ਸੇਵਾ ਆਉਣ ਵਾਲੇ ਦਿਨਾਂ ਵਿੱਚ ਹੋਰ ਸਕੂਲਾਂ ਵਿੱਚ ਵੀ ਲਾਗੂ ਕੀਤੀ ਜਾਵੇਗੀ। ਕੈਂਪਸ ਮੈਨੇਜਰ, ਸੁਰੱਖਿਆ ਗਾਰਡ ਤੇ ਚੌਕੀਦਾਰ ਸਕੂਲਾਂ ਵਿੱਚ ਨਿਯੁਕਤ ਕੀਤੇ ਗਏ ਹਨ। ਇਸ ਮੌਕੇ ਹਲਕਾ ਵਿਧਾਇਕ ਵੱਲੋਂ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਕੂਲਾਂ ਦੇ ਸਟਾਫ ਵੱਲੋਂ ਹਲਕਾ ਵਿਧਾਇਕ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸੀਨੀਅਰ ਆਗੂ ਸ਼ਿੰਗਾਰਾ ਸਿੰਘ ਸਲਾਣਾ, ਨਿਰਭੈ ਸਿੰਘ ਮਾਲੋਵਾਲ ਪ੍ਰਧਾਨ ਪੰਜਾਬ ਰਾਜ ਈਟੀਟੀ ਟੀਚਰ ਯੂਨੀਅਨ ਪੰਜਾਬ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਦੀਦਾਰ ਸਿੰਘ ਮਾਂਗਟ,ਅਨਿਲ ਬਾਂਸਲ ਸੀ ਐਚ ਟੀ, ਚੇਅਰਮੈਨ ਜਗਦੀਪ ਸਿੰਘ ਚੱਠਾ, ਯਾਦਵਿੰਦਰ ਸਿੰਘ ਲੱਕੀ ਭਲਵਾਨ ਸਲਾਣਾ, ਰਾਜਿੰਦਰ ਸਿੰਘ, ਬਲਵੀਰ ਸਿੰਘ ਸੀ ਐਚ ਟੀ, ਰਣਜੀਤ ਸਿੰਘ ਤੰਦਾ ਬੱਧਾ ਖੁਰਦ, ਹਰਜੀਤ ਸਿੰਘ ਗਰੇਵਾਲ, ਭੁਪਿੰਦਰ ਸਿੰਘ ਭੰਦੋਹਲ, ਬਲਵੀਰ ਸਿੰਘ ਕਪੂਰਗੜ੍ਹ, ਤਰਸੇਮ ਸਿੰਘ ਕਪੂਰਗੜ੍ਹ, ਬੀ.ਐਨ.ਓ. ਰਵਿੰਦਰ ਕੌਰ, ਬੀ.ਪੀ.ਈ.ਓ. ਅੱਛਰਪਾਲ ਸ਼ਰਮਾ, ਅਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਦਿਆਰਥੀ, ਅਧਿਆਪਕ ਤੇ ਮਾਪੇ ਹਾਜ਼ਰ ਸਨ।

LEAVE A REPLY

Please enter your comment!
Please enter your name here