ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਕਰੀਬ 1.30 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

0
96

ਸੰਗਰੂਰ,
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਨੂੰ ਸੂਬੇ ਦੇ ਮੋਹਰੀ ਹਲਕਿਆਂ ਦੀ ਸੂਚੀ ਵਿੱਚ ਸ਼ਾਮਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਇਸੇ ਉਦੇਸ਼ ਦੀ ਪੂਰਤੀ ਹਿੱਤ ਸ਼ਹਿਰ ਤੇ ਦਿਹਾਤੀ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਹ ਪ੍ਰਗਟਾਵਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਸੰਗਰੂਰ ਸ਼ਹਿਰ ਵਿਖੇ ਕਰੀਬ 1.30 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ ਵੱਖ ਵਿਕਾਸ ਕਾਰਜ ਸ਼ੁਰੂ ਕਰਵਾਉਣ ਮੌਕੇ ਕੀਤਾ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਹਲਕੇ ਦੀ ਨੁਹਾਰ ਨੂੰ ਸੰਵਾਰਨ ਅਤੇ ਵਿਕਾਸ ਕਾਰਜਾਂ ਨੂੰ ਪੜਾਅਵਾਰ ਢੰਗ ਨਾਲ ਪੂਰਾ ਕਰਨ ਲਈ ਸਮੁੱਚੀ ਰੂਪ ਰੇਖਾ ਤਿਆਰ ਕਰ ਲਈ ਗਈ ਹੈ ਅਤੇ ਰੋਜ਼ਾਨਾ ਦੇ ਆਧਾਰ ’ਤੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਸਥਾਈ ਹੱਲ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੁੱਚੇ ਨਿਰਮਾਣ ਕਾਰਜ ਪਾਰਦਰਸ਼ਤਾ ਨਾਲ ਅਤੇ ਸਮਾਂ ਬੱਧ ਕਰਵਾਉਣ ਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਅਤੇ ਆਮ ਲੋਕ ਵੀ ਲਗਾਤਾਰ ਕਾਰਜਾਂ ਦੀ ਨਿਗਰਾਨੀ ਰੱਖਣਗੇ ਅਤੇ ਨਿਰਮਾਣ ਮਟੀਰੀਅਲ ਵਿੱਚ ਕਮੀ ਸਾਹਮਣੇ ਆਉਣ ’ਤੇ ਫੌਰੀ ਕਾਰਵਾਈ ਕੀਤੀ ਜਾਵੇਗੀ।

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਰੈਸਟ ਹਾਊਸ ਸੰਗਰੂਰ ਦੇ ਆਲੇ ਦੁਆਲੇ ਬਰਮਾਂ ’ਤੇ ਕਰੀਬ 39.22 ਲੱਖ ਦੀ ਲਾਗਤ ਨਾਲ, ਸਰਕਾਰੀ ਸਕੂਲ ਹਰੀਪੁਰਾ ਰੋਡ ’ਤੇ 41.14 ਲੱਖ ਦੀ ਲਾਗਤ ਨਾਲ, ਖੈਰਾਤੀ ਰਾਮ ਤੋਂ ਬੇਅੰਤ ਕਰਿਆਨਾ ਸਟੋਰ ਤੇ ਮੰਦਰ ਵਾਲੀ ਗਲੀ ਵਿੱਚ 31.92 ਲੱਖ ਦੀ ਲਾਗਤ ਨਾਲ ਅਤੇ ਮਦਨਜੀਤ ਦੀ ਕੋਠੀ ਨਾਲ ਗਲੀ ਵਿੱਚ 18.27 ਲੱਖ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲਾਂ ਲਗਵਾਉਣ ਦੇ ਕਾਰਜਾਂ ਦੇ ਕਹੀ ਨਾਲ ਟੱਕ ਲਗਾ ਕੇ ਸ਼ੁਰੂਆਤ ਕੀਤੀ ਅਤੇ ਸਬੰਧਤ ਕੰਮ ਨਿਰਧਾਰਿਤ ਸਮੇਂ ਅੰਦਰ ਪੂਰਾ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਕਾਰਜਸਾਧਕ ਅਫ਼ਸਰ ਰਾਕੇਸ਼ ਕੁਮਾਰ ਅਰੋੜਾ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here