ਵਿਧਾਇਕ ਵਿਜੈ ਸਿੰਗਲਾ ਨੇ ਰੱਲਾ ਵਿਖੇ ਆਮ ਆਦਮੀ ਮੁਹੱਲਾ ਕਲੀਨਿਕ ਦਾ ਕੀਤਾ ਉਦਘਾਟਨ

0
148

ਸੂਬਾ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ-ਵਿਧਾਇਕ ਵਿਜੈ ਸਿੰਗਲਾ
ਮਾਨਸਾ, 14 ਅਗਸਤ :
ਆਮ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਹੀ ਵਧੀਆ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ’ਤੇ ਆਮ ਆਦਮੀ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਇਸੇ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਮਾਨਸਾ ਦੇ ਪਿੰਡ ਰੱਲਾ ਵਿਖੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਲਈ ਬਣਾਏ ਗਏ ਆਮ ਆਦਮੀ ਮੁਹੱਲਾ ਕਲੀਨਿਕ ਦਾ ਉਦਘਾਟਨ ਹਲਕਾ ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਵੀ ਮੌਜੂਦ ਸਨ।

ਵਿਧਾਇਕ ਡਾ. ਸਿੰਗਲਾ ਨੇ ਕਿਹਾ ਕਿ 76ਵੇਂ ਅਜ਼ਾਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ 76 ਨਵੇਂ ‘ਆਮ ਆਦਮੀ ਮੁਹੱਲਾ ਕਲੀਨਿਕ’ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਮੱਧਵਰਗੀ ਅਤੇ ਗਰੀਬ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ ਅਤੇ ਹੁਣ ਕੋਈ ਵੀ ਮਰੀਜ਼ ਦਵਾਈ ਤੋਂ ਵਾਂਝਾ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ਇਸ ਮੁਹੱਲਾ ਕਲੀਨਿਕ ਵਿੱਚ ਇੱਕ ਐਮ.ਬੀ.ਬੀ.ਐਸ.ਡਾਕਟਰ, ਇੱਕ ਕਲੀਨੀਕਲ ਸਹਾਇਕ, ਇੱਕ ਫਾਰਮੇਸੀ ਅਫ਼ਸਰ ਅਤੇ ਲੈਬਾਰਟਰੀ ਸਟਾਫ ਲੋਕਾਂ ਦੀ ਸਹੂਲਤ ਲਈ ਹਾਜ਼ਰ ਰਹੇਗਾ। ਆਮ ਆਦਮੀ ਮੁਹੱਲਾ ਕਲੀਨਿਕਾਂ ਲਈ ਇਹ ਸਟਾਫ਼ ਪੰਜਾਬ ਸਰਕਾਰ ਵੱਲੋਂ ਹਸਪਤਾਲਾਂ ਨਾਲੋਂ ਵੱਖਰੇ ਤੌਰ ’ਤੇ ਤਾਇਨਾਤ ਕੀਤਾ ਗਿਆ ਹੈ।
ਵਿਧਾਇਕ ਨੇ ਦੱਸਿਆ ਕਿ ਇਸ ਮੁਹੱਲਾ ਕਲੀਨਿਕ ਵਿੱਚ 100 ਤੋਂ ਵੱਧ ਮੁਫ਼ਤ ਟੈਸਟ, ਮੁਫ਼ਤ ਦਵਾਈਆਂ, ਅਤਿ-ਅਧੁਨਿਕ ਢੰਗ ਨਾਲ ਮੁੱਢਲਾ ਇਲਾਜ ਹੋਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਹੱਲਾ ਕਲੀਨਿਕਾਂ ਦੇ ਬਣਨ ਨਾਲ ਇਲਾਜ਼ ਲਈ ਦੂਰ ਜਾਣ ਦੀ ਲੋੜ ਨਹੀਂ ਹੋਵੇਗੀ ਅਤੇ ਮਰੀਜ਼ਾਂ ਦੀ ਖੱਜਲ-ਖੁਆਰੀ ਖਤਮ ਹੋਵੇਗੀ,।

ਉਨ੍ਹਾਂ ਕਿਹਾ ਕਿ ਇਨ੍ਹਾਂ ਮੁਹੱਲਾ ਕਲੀਨਿਕਾਂ ਦਾ ਫਾਇਦਾ ਆਸ-ਪਾਸ ਦੇ ਪਿੰਡਾਂ ਨੂੰ ਵੀ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਅਤੇ ਘਰਾਂ ਨੇੜੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਲੋਕ ਹੁਣ ਬਿਨ੍ਹਾਂ ਕਿਸੇ ਮਹਿੰਗੇ ਟੈਸਟਾਂ ਦੇ ਡਰ-ਭੈਅ ਤੋਂ ਆਮ ਆਦਮੀ ਕਲੀਨਿਕਾਂ ’ਤੋਂ ਮੁਫ਼ਤ ਇਲਾਜ਼ ਕਰਵਾ ਸਕਣਗੇ।

LEAVE A REPLY

Please enter your comment!
Please enter your name here