* ਜਲ ਸਪਲਾਈ ਤੇ ਸੀਵਰੇਜ, ਸਫ਼ਾਈ, ਗੰਦੇ ਪਾਣੀ ਦੀ ਨਿਕਾਸੀ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਮਾਨਸਾ (ਸਾਂਝੀ ਸੋਚ ਬਿਊਰੋ) -ਮਾਨਸਾ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਲਈ ਵਿਧਾਇਕ ਸ੍ਰ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਜਲ ਸਪਲਾਈ ਅਤੇ ਸੀਵਰੇਜ਼ ਵਿਭਾਗ ਦੇ ਨਾਲ ਨਾਲ ਕਾਰਜ ਸਾਧਕ ਅਫ਼ਸਰ ਮਾਨਸਾ ਨਾਲ ਵਿਸਥਾਰ ਵਿੱਚ ਮੀਟਿੰਗ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਗਰਾਂਟ ਨਾਲ ਮਾਨਸਾ ਸ਼ਹਿਰ ਨੂੰ ਸਾਫ ਸਫਾਈ ਅਤੇ ਸੁਵਿਧਾਵਾਂ ਪੱਖੋਂ ਹੋਰ ਵਧੀਆ ਬਣਾਉਣ ਲਈ ਵੱਖ-ਵੱਖ ਪ੍ਰੋਜੈਕਟਾਂ ਨੂੰ ਤਰਜੀਹ ਦੇ ਆਧਾਰ ਉੱਤੇ ਨੇਪਰੇ ਚਾੜ੍ਹਨ ਲਈ ਕਿਹਾ। ਮੀਟਿੰਗ ਦੌਰਾਨ ਵਿਧਾਇਕ ਨੇ ਸ਼ਹਿਰ ਦੇ ਅੰਡਰ ਬ੍ਰਿਜ ਦੀ ਮੁਰੰਮਤ, ਟੋਭੇ ਦੇ ਪ੍ਰੋਜੈਕਟ, ਗੰਦੇ ਪਾਣੀ ਦੀ ਨਿਕਾਸੀ, ਸ਼ਹਿਰ ਦੀ ਸਫਾਈ ਅਤੇ ਸੀਵਰੇਜ਼ ਦੇ ਬਾਰੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਗਰਾਂਟ ਨਾਲ ਲੋਕਾਂ ਦੀ ਭਲਾਈ ਲਈ ਵੱਧ ਤੋਂ ਵੱਧ ਕੰਮ ਕਰਵਾਏ ਜਾਣਗੇ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਮਾਨਸਾ ਦੇ ਸਰਵ ਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
Boota Singh Basi
President & Chief Editor