ਵਿਧਾਇਕ ਸਿੱਕੀ ਵਲੋਂ 3.25 ਕਰੋੜ ਦੀ ਲਾਗਤ ਨਾਲ ਬਨਣ ਵਾਲੀ ਸੜਕ ਦੇ ਕੰਮ ਦੀ ਸ਼ੁਰੂਆਤ

0
445

* ਸੜਕ ਬਨਣ ਨਾਲ ਕਈ ਪਿੰਡਾਂ ਨੂੰ ਹੋਵੇਗਾ ਫਾਇਦਾ
ਚੋਹਲਾ ਸਾਹਿਬ/ਤਰਨਤਾਰਨ, (ਰਾਕੇਸ਼ ਨਈਅਰ)-ਸਰਹਾਲੀ ਕਲਾਂ ਤੋਂ ਚੋਹਲਾ ਸਾਹਿਬ ਨੂੰ ਆਉਂਦੀ ਸੜਕ ਜ਼ੋ ਘੋੜੇ ਵਾਲੇ ਚੌਂਕ ਤੋਂ ਪਿੰਡ ਧੁੰਨ ਢਾਏ ਵਾਲਾ ਨੂੰ ਜਾਂਦੇ ਮੋੜ ਤੱਕ ਬੁਰੀ ਤਰ੍ਹਾਂ ਟੁੱਟ ਚੁੱਕੀ ਸੀ ਅਤੇ ਬਰਸਾਤ ਦੇ ਦਿਨਾਂ ਵਿੱਚ ਦੁਕਾਨਦਾਰਾਂ ਅਤੇ ਇਲਾਕੇ ਦੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।ਲੰਮੇ ਸਮੇਂ ਤੋਂ ਇਹ ਸੜਕ ਬਨਾਉਣ ਦੀ ਲੋਕਾਂ ਵਲੋਂ ਕੀਤੀ ਜਾ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਵੀਰਵਾਰ ਨੂੰ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਵੱਲੋਂ ਇਸ ਸੜਕ ਨੂੰ ਬਨਾਉਣ ਦੇ ਕੰਮ ਦੀ ਸ਼ੁਰੂਆਤ ਆਪਣੇ ਕਰ-ਕਮਲਾਂ ਨਾਲ ਕੀਤੀ ਗਈ।ਇਸ ਮੌਕੇ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ 3.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ 5.5 ਕਿਲੋਮੀਟਰ ਦੀ ਲੰਬਾਈ ਵਾਲੀ ਇਹ ਸੜਕ ਕੁਝ ਮਹੀਨਿਆਂ ਵਿੱਚ ਹੀ ਬਣ ਕੇ ਤਿਆਰ ਹੋ ਜਾਵੇਗੀ ਜਿਸਦਾ ਫਾਇਦਾ ਇਲਾਕੇ ਦੇ ਕਈ ਪਿੰਡਾਂ ਨੂੰ ਹੋਵੇਗਾ।ਸਿੱਕੀ ਨੇ ਕਿਹਾ ਕਿ ਹਲਕੇ ਦੇ ਸਮੁੱਚੇ ਪਿੰਡਾਂ ਦਾ ਵਿਕਾਸ ਜੰਗੀ ਪੱਧਰ ‘ਤੇ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਕੰਮਾਂ ਲਈ ਪੈਸੇ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।ਅਗਲੇ ਵਰ੍ਹੇ ਹੋਣ ਜਾ ਰਹੀਆਂ ਚੋਣਾਂ ਸੰਬੰਧੀ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਚੱਲ ਰਹੀ ਕਾਂਗਰਸ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਆਸਾਂ-ਉਮੀਦਾਂ ‘ਤੇ ਪੂਰਾ ਖਰਾ ਉਤਰ ਰਹੀ ਹੈ ਅਤੇ ਗਰਾਊਂਡ ਲੈਵਲ ‘ਤੇ ਲੋਕਾਂ ਦੇ ਮਸਲੇ ਹੱਲ ਹੋ ਰਹੇ ਹਨ।ਕਾਂਗਰਸ ਦੀਆਂ ਨੀਤੀਆਂ ਤੋਂ ਖੁਸ਼ ਲੋਕ ਸਰਕਾਰ ਨੂੰ ਰਪੀਟ ਕਰਨ ਲਈ ਉਤਾਵਲੇ ਹਨ।ਕਿਸਾਨਾਂ ਦੇ ਹੱਕ ਵਿੱਚ ਬੋਲਦਿਆਂ ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਕਿਸਾਨ ਵਿਰੋਧੀ ਤਿੰਨੇ ਕਾਲੇ ਕਾਨੂੰਨ ਹਰ ਹਾਲਤ ਵਿੱਚ ਰੱਦ ਹੋਣੇ ਚਾਹੀਦੇ ਹਨ ਅਤੇ ਪੰਜਾਬ ਸਰਕਾਰ ਪਹਿਲਾਂ ਹੀ ਇੰਨਾ ਕਾਨੂੰਨਾਂ ਨੂੰ ਵਿਧਾਨ ਸਭਾ ਵਿੱਚ ਰੱਦ ਕਰ ਚੁੱਕੀ ਹੈ।ਇਸ ਮੌਕੇ ਉਨ੍ਹਾਂ ਨਾਲ ਰਵਿੰਦਰ ਸਿੰਘ ਸੈਂਟੀ ਚੇਅਰਮੈਨ ਮਾਰਕੀਟ ਕਮੇਟੀ ਨੌਸ਼ਹਿਰਾ ਪਨੂੰਆਂ,ਬਾਬਾ ਸਾਹਿਬ ਸਿੰਘ ਗੁੱਜਰਪੁਰਾ ਚੇਅਰਮੈਨ ਪੀਏਡੀ ਬੈਂਕ ਚੋਹਲਾ ਸਾਹਿਬ, ਲਖਬੀਰ ਸਿੰਘ ਪਹਿਲਵਾਨ ਸਰਪੰਚ ਚੋਹਲਾ ਸਾਹਿਬ,ਬਲਬੀਰ ਸਿੰਘ ਸ਼ਾਹ ਸਰਪੰਚ ਕਰਮੂੰਵਾਲਾ,ਮਨਦੀਪ ਸਿੰਘ ਸਰਪੰਚ ਘੜਕਾ,ਜੱਸ ਲਾਲਪੁਰਾ ਮੀਡੀਆ ਇੰਚਾਰਜ,ਭੁਪਿੰਦਰ ਕੁਮਾਰ ਨਈਅਰ ਡਾਇਰੈਕਟਰ,ਵਿਰਸਾ ਸਿੰਘ ਪ੍ਰਧਾਨ,ਪਿਆਰਾ ਸਿੰਘ,ਕੁਲਵੰਤ ਸਿੰਘ ਲਹਿਰ,ਬਲਵਿੰਦਰ ਸਿੰਘ ਬਿੰਦਾ,ਤਰਸੇਮ ਸਿੰਘ,ਜੱਜ ਸਿੰਘ (ਸਾਰੇ ਮੈਂਬਰ ਪੰਚਾਇਤ),ਅਜਮੇਰ ਸਿੰਘ ਘੜਕਾ,ਨੰਬਰਦਾਰ ਦਾਰਾ ਸਿੰਘ, ਨੰਬਰਦਾਰ ਗੁਰਿੰਦਰ ਸਿੰਘ,ਸੁਖਦੇਵ ਸਿੰਘ ਸੁੱਖਾ,ਕਾਮਰੇਡ ਕਾਰਜ ਸਿੰਘ,ਲਾਲੀ ਪਹਿਲਵਾਨ ਰੱਤੋਕੇ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here