“ਵਿਸ਼ਵ ਓਰਲ ਹੈਲਥ ਦਿਵਸ” ਮੌਕੇ ਜਾਗਰੂਕਤਾ ਕੈਂਪ ਲਗਾਇਆ 

0
56
ਸੰਗਰੂਰ, 22 ਮਾਰਚ, 2024: ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ. ਕਿਰਪਾਲ ਸਿੰਘ ਦੀ ਅਗਵਾਈ ਵਿੱਚ  “ਵਿਸ਼ਵ ਓਰਲ ਹੈਲਥ ਦਿਵਸ”  ਥੀਮ ਸਿਹਤਮੰਦ ਮੂੰਹ, ਸਿਹਤਮੰਦ ਸਰੀਰ ਤਹਿਤ ਮਨਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਕਿਰਪਾਲ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅਧੀਨ ਇੱਕ ਮਹੀਨੇ ਲਈ  ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਤਹਿਤ ਆਸਰਮ ਵਿੱਚ ਰਹਿਣ ਵਾਲੇ ਬਜ਼ੁਰਗਾਂ, ਸਪੈਸ਼ਲ ਬੱਚੇ, ਅਨਾਥ ਆਸ਼ਰਮ ਵਿੱਚ ਰਹਿਣ ਵਾਲੇ ਬੱਚੇ ਅਤੇ ਸਕੂਲੀ ਬੱਚਿਆਂ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤੇ ਦੰਦਾਂ ਦੀਆਂ ਬਿਮਾਰੀਆਂ ਬਚਾਅ ਲਈ ਜਾਗਰੂਕਤਾ ਕੀਤਾ ਜਾਵੇਗਾ। ਪਿੰਡਾਂ ਅਤੇ ਸ਼ਹਿਰਾਂ ਅੰਦਰ ਆਮ ਲੋਕਾਂ ਨੂੰ ਮੂੰਹ ਅਤੇ ਦੰਦਾਂ ਦੀ ਸਿਹਤ ਸੰਭਾਲ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਦੰਦਾਂ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੰਸਥਾਵਾਂ ਅੰਦਰ ਦੰਦਾਂ ਦਾ ਵਿਸ਼ੇਸ਼ ਚੈੱਕਅੱਪ ਕਰ ਕੇ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਜਿਸ ਤਹਿਤ ਅੱਜ ਜ਼ਿਲ੍ਹਾ ਹਸਪਤਾਲ ਸੰਗਰੂਰ ਵਿਖੇ  ਇਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਅਤੇ ਔਟਿਜ਼ਮ ਸਕੂਲ ਵਿੱਚ ਟੁੱਥ ਪੇਸਟ ਅਤੇ ਬੁਰਸ਼ ਵੀ ਵੰਡੇ ਗਏ।
ਇਸ ਕੈਂਪ ਨੂੰ ਸੰਬੋਧਨ ਕਰਦਿਆਂ ਦੰਦਾਂ ਦੇ ਮਾਹਿਰ ਡਾ. ਸੰਜੀਵ ਸ਼ਰਮਾ ਨੇ ਆਮ ਲੋਕਾਂ ਨੂੰ ਮੂੰਹ ਅਤੇ ਦੰਦਾਂ ਦੀ ਸਾਂਭ-ਸੰਭਾਲ ਸਬੰਧੀ  ਭਰਪੂਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੁਝ  ਵੀ ਖਾਣ ਤੋਂ ਬਾਅਦ ਚੰਗੀ ਤਰ੍ਹਾਂ ਕੁਰਲੀ ਕਰਨੀ ਅਤਿ ਜ਼ਰੂਰੀ ਹੁੰਦੀ ਹੈ ਤੇ ਦਿਨ ਵਿੱਚ ਦੋ ਵਾਰੀ ਦੰਦਾਂ ਨੂੰ ਬੁਰਸ਼ ਕਰਨਾ, ਬੁਰਸ਼ ਕਰਨ ਮੌਕੇ ਮਸੂੜਿਆਂ ਦੀ ਮਸਾਜ ਕਰਨਾ, ਰਾਤ ਨੂੰ ਸੌਣ ਤੋਂ ਪਹਿਲਾਂ ਬੁਰਸ਼ ਕਰਨ ਤੋਂ ਬਾਅਦ ਕੁਝ ਨਾ ਖਾਣਾ, ਦੰਦਾਂ ਨੂੰ ਚਿਪਕਣ ਵਾਲੀਆਂ ਮਿੱਠੀਆਂ ਚੀਜ਼ਾਂ ਤੋਂ ਪਰਹੇਜ਼ ਕਰਨਾ ਅਤੇ ਸਮੇਂ ਸਮੇਂ ਤੇ ਦੰਦਾਂ ਦੇ ਮਾਹਿਰ ਡਾਕਟਰਾਂ ਤੋਂ ਚੈੱਕਅਪ ਕਰਵਾਉਣਾ ਅਤਿ ਜ਼ਰੂਰੀ ਹੁੰਦਾ ਹੈ। ਉਹਨਾਂ ਵੱਲੋਂ ਨਕਲੀ ਜੁਬਾੜੇ ਤੇ ਬੁਰਸ਼ ਦੀ ਸਹਾਇਤਾ ਨਾਲ ਲੋਕਾਂ ਨੂੰ ਬੁਰਸ਼ ਕਰਨ ਦੀ ਤਕਨੀਕ ਬਾਰੇ ਵੀ ਜਾਣੂ ਕਰਵਾਇਆ ਗਿਆ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ.ਵਿਕਾਸ ਧੀਰ, ਡਾ. ਰਾਹੁਲ ਗੁਪਤਾ, ਡਾ. ਕਰਮ ਦੀਪ ਕਾਹਲ, ਜ਼ਿਲ੍ਹਾ ਮਾਸ ਮੀਡੀਆ ਅਫਸਰ ਕਰਨੈਲ ਸਿੰਘ, ਸੀਨੀਅਰ ਫਾਰਮੇਸੀ ਅਫ਼ਸਰ ਅਨਿਲ ਕੁਮਾਰ, ਸ਼ਿਵਜੀਤ ਕੌਰ, ਯਾਦਵਿੰਦਰ ਸਿੰਘ, ਅਮਰੀਕ ਸਿੰਘ ਅਤੇ ਆਮ ਲੋਕ ਹਾਜ਼ਰ ਸਨ।
ਫੋਟੋ: ਓਰਲ ਹੈਲਥ ਅਤੇ ਦੰਦਾਂ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕਰਦੇ ਹੋਏ ਸਿਵਲ ਸਰਜਨ ਡਾ.ਕਿਰਪਾਲ ਸਿੰਘ।

LEAVE A REPLY

Please enter your comment!
Please enter your name here