ਵਿਸ਼ਵ ਵਾਤਾਵਰਨ ਦਿਵਸ ਮੌਕੇ ਲਗਾਏ ਬੂਟੇ ਵਾਤਾਵਰਨ ਨੂੰ ਬਚਾਉਣ ਲਈ ਰੁੱਖ ਲਗਾਉਣੇ ਅਤੇ ਉਨ੍ਹਾਂ ਦੀ ਸੰਭਾਲ਼ ਕਰਨਾ ਲਾਜ਼ਮੀ: ਡਾ. ਨਵਜੋਤਪਾਲ ਸਿੰਘ ਭੁੱਲਰ

0
46
ਵਿਸ਼ਵ ਵਾਤਾਵਰਨ ਦਿਵਸ ਮੌਕੇ ਲਗਾਏ ਬੂਟੇ ਵਾਤਾਵਰਨ ਨੂੰ ਬਚਾਉਣ ਲਈ ਰੁੱਖ ਲਗਾਉਣੇ ਅਤੇ ਉਨ੍ਹਾਂ ਦੀ ਸੰਭਾਲ਼ ਕਰਨਾ ਲਾਜ਼ਮੀ: ਡਾ. ਨਵਜੋਤਪਾਲ ਸਿੰਘ ਭੁੱਲਰ

ਵਿਸ਼ਵ ਵਾਤਾਵਰਨ ਦਿਵਸ ਮੌਕੇ ਲਗਾਏ ਬੂਟੇ
ਵਾਤਾਵਰਨ ਨੂੰ ਬਚਾਉਣ ਲਈ ਰੁੱਖ ਲਗਾਉਣੇ ਅਤੇ ਉਨ੍ਹਾਂ ਦੀ ਸੰਭਾਲ਼ ਕਰਨਾ ਲਾਜ਼ਮੀ: ਡਾ. ਨਵਜੋਤਪਾਲ ਸਿੰਘ ਭੁੱਲਰ
ਦਲਜੀਤ ਕੌਰ
ਤਪਾ, 5 ਜੂਨ, 2024:  ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਨਵਜੋਤਪਾਲ ਸਿੰਘ ਭੁੱਲਰ ਦੀ ਅਗਵਾਈ ਵਿੱਚ ਸਬ ਡਵੀਜਨਲ ਹਸਪਤਾਲ ਤਪਾ ਅਤੇ ਬਲਾਕ ਤਪਾ ਅਧੀਨ ਵੱਖ ਵੱਖ ਸਿਹਤ ਸੰਸਥਾਵਾਂ ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਏ ਗਏ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਨਵਜੋਤਪਾਲ ਸਿੰਘ ਭੁੱਲਰ ਨੇ ਪਲੀਤ ਹੋ ਰਹੇ ਵਾਤਾਵਰਣ ਕਰਕੇ ਫੈਲ ਰਹੀਆਂ ਬਿਮਾਰੀਆਂ ਦੇ ਖਾਤਮੇ ਲਈ ਰੁੱਖਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਵਾਤਾਵਰਨ ਪ੍ਰਤੀ ਸੁਹਿਰਦ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦਿਨੋਂ-ਦਿਨ ਗੰਧਲੇ ਹੋ ਰਹੇ ਵਾਤਾਵਰਣ ਕਾਰਨ ਬਿਮਾਰੀਆਂ ਪੈਦਾ ਹੋ ਰਹੀਆਂ ਹਨ, ਜਿਸ ਕਰਕੇ ਸਾਡੀ ਸਿਹਤ ਖਰਾਬ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਰੁੱਖ ਲਗਾਉਣੇ ਅਤੇ ਉਨ੍ਹਾਂ ਦੀ ਸੰਭਾਲ਼ ਕਰਨਾ ਬਹੁਤ ਲਾਜ਼ਮੀ ਹੈ। ਇਸ ਤੋਂ ਇਲਾਵਾ ਪਲਾਸਟਿਕ ਦੀ ਵਰਤੋ ਨੂੰ ਘਟਾਉਣ ਅਤੇ ਹੋਰ ਪ੍ਰਦੂਸ਼ਣ ਫੈਲਾਉਣ ਵਾਲੀਆਂ ਵਸਤੂਆਂ ਦੀ ਵਰਤੋ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਨੇ ਹਵਾ, ਪਾਣੀ ਅਤੇ ਮਿੱਟੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਆਪਣੇ ਆਸ-ਪਾਸ ਸਫਾਈ ਰੱਖਣੀ ਯਕੀਨੀ ਬਣਾਈ ਜਾਵੇ ਅਤੇ ਪਲਾਸਟਿਕ ਦੀ ਵਰਤੋਂ ਕਰਨ ਤੋਂ ਗੁਰੇਜ ਕੀਤਾ ਜਾਵੇ ਤਾਂ ਜੋ ਅਸੀਂ ਆਪਣੀ ਅਤੇ ਆਪਣੇ ਪਰਿਵਾਰ ਨੂੰ ਤੰਦਰੁਸਤ ਰੱਖ ਸਕੀਏ। ਪ੍ਰਦੂਸ਼ਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕੂੜਾ, ਪੱਤੇ ਅਤੇ ਫਸਲਾਂ ਦੀ ਪਰਾਲੀ ਨੂੰ ਸਾੜਣ ਤੋਂ ਗੁਰੇਜ ਕੀਤਾ ਜਾਵੇ, ਕਿਉਂਕਿ ਇਨ੍ਹਾਂ ਦੇ ਧੂੰਏਂ ਕਰਕੇ ਹਵਾਵਾਂ ਜ਼ਹਿਰੀਲੀਆਂ ਹੋ ਰਹੀਆਂ ਹਨ, ਜਿਸ ਵਿਚ ਸਾਹ ਲੈਣਾ ਕਾਫੀ ਔਖਾ ਹੋ ਜਾਂਦਾ ਹੈ। ਇਸ ਮੌਕੇ ਐਸ.ਆਈ ਰਣਜੀਵ ਕੁਮਾਰ, ਜੂਨੀਅਰ ਸਹਾਇਕ ਬੂਟਾ ਸਿੰਘ ਤੇ ਮ.ਪ.ਹ.ਵ ਬੂਟਾ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here