ਵਿੱਤ ਮੰਤਰੀ ਸ੍ਰੀਮਤੀ ਸੀਤਾਰਮਨ ਵੱਲੋਂ ਪੇਸ਼ ਕੀਤਾ ਗਿਆ ਸਲਾਨਾ ਬਜਟ ਦੇਸ਼ ਦੇ ਵਿਕਾਸ ਨੂੰ ਤੇਜ਼ ਰਫ਼ਤਾਰ ਪ੍ਰਦਾਨ ਕਰੇਗਾ-ਗਰਚਾ

0
71

ਵਿੱਤ ਮੰਤਰੀ ਸ੍ਰੀਮਤੀ ਸੀਤਾਰਮਨ ਵੱਲੋਂ ਪੇਸ਼ ਕੀਤਾ ਗਿਆ ਸਲਾਨਾ ਬਜਟ ਦੇਸ਼ ਦੇ ਵਿਕਾਸ ਨੂੰ ਤੇਜ਼ ਰਫ਼ਤਾਰ ਪ੍ਰਦਾਨ ਕਰੇਗਾ-ਗਰਚਾ

ਲੁਧਿਆਣਾ, 1 ਫਰਵਰੀ 2025

ਕੇਂਦਰ ਦੀ ਭਾਜਪਾ ਸਰਕਾਰ ਦੇ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਪੇਸ਼ ਕੀਤਾ ਗਿਆ 2025-26 ਦਾ ਕੇਂਦਰੀ ਬਜਟ ਦੇਸ਼ ਨੂੰ ਤੇਜ਼ ਗਤੀ ਨਾਲ ਵਿਕਾਸ ਦੇ ਖੇਤਰ ਵਿੱਚ ਅੱਗੇ ਲੈਕੇ ਜਾਵੇਗਾ। ਬਜਟ ਵਿੱਚ ਹਰ ਵਰਗ ਜੀਵਨ ਨੂੰ ਬਿਹਤਰ ਬਣਾਉਨ ਲਈ ਖਾਸ ਧਿਆਨ ਰੱਖਿਆ ਗਿਆ ਹੈ। ਵਿੱਤ ਮੰਤਰੀ ਨੇ ਆਪਣੇ ਬਜਟ ਵਿੱਚ ਆਮ ਜਨਤਾ ਨੂੰ ਰਾਹਤ ਦਿੰਦੇ ਹੋਏ ਇਨਕਮ ਟੈਕਸ ਦੀ ਸੀਮਾਂ 7 ਲੱਖ ਰੁਪਏ ਤੋਂ ਵਧਾ ਕੇ 12 ਲੱਖ ਰੁਪਏ ਤੱਕ ਕਰਨ ਦਾ ਐਲਾਨ ਕੀਤਾ ਹੈ। ਹੁਣ 12 ਲੱਖ ਰੁਪਏ ਤੱਕ ਦੀ ਆਮਦਨ ‘ਤੇ ਕੋਈ ਵੀ ਟੈਕਸ ਨਹੀਂ ਲਗਾਇਆ ਜਾਵੇਗਾ। ਕੈਂਸਰ ਦੀਆਂ ਦਵਾਈਆਂ ਸਸਤੀਆਂ ਹੋਣਗੀਆਂ, ਮੋਬਾਇਲ ਫੋਨ, ਐਲਸੀਡੀ, ਐਲਈਡੀ ਸਸਤੇ ਹੋਣਗੇ, ਭਾਰਤ ‘ਚ ਬਣੇ ਕੱਪੜੇ ਸਸਤੇ ਹੋਣਗੇ ਅਤੇ 6 ਜੀਵਨ ਰੱਖਿਅਕ ਦਵਾਈਆਂ ਸਸਤੀਆਂ ਹੋਣਗੀਆਂ। ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਸਾਲਾਨਾ ਬਜਟ ਨੂੰ ਲੋਕ ਹਿਤੈਸ਼ੀ ਦੱਸਦਿਆਂ ਇਸਦਾ ਸਵਾਗਤ ਕਰਦੇ ਹੋਏ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਲੋਕਾਂ ਨੂੰ ਚੰਗੀਆਂ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ ਨਾਲ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੰਮ ਕਰ ਰਹੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਾਂ ਦੇਸ਼ ਅੱਜ ਵਿਕਾਸ ਦੇ ਖੇਤਰ ਵਿੱਚ ਤੇਜ਼ੀ ਨਾਲ ਅੰਗਾਹ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਸ੍ਰੀਮਤੀ ਸੀਤਾਰਮਨ ਨੇ ਪੇਸ਼ ਕੀਤੇ ਗਏ ਬਜਟ ਐਲਾਨ ਕੀਤਾ ਗਿਆ ਹੈ ਕਿ ਸਾਰੇ ਸਰਕਾਰੀ ਸੈਕੰਡਰੀ ਸਕੂਲਾਂ ਅਤੇ ਪ੍ਰਾਇਮਰੀ ਸਿਹਤ ਕੇਂਦਰਾਂ ਨੂੰ ਡਿਜੀਟਲ ਸਿਖਲਾਈ ਸਰੋਤਾਂ ਤੱਕ ਬਿਹਤਰ ਪਹੁੰਚ ਯਕੀਨੀ ਬਣਾਉਣ ਲਈ ਬ੍ਰਾਡਬੈਂਡ ਕਨੈਕਟੀਵਿਟੀ ਪ੍ਰਦਾਨ ਕੀਤੀ ਜਾਵੇਗੀ ਅਤੇ ਅਗਲੇ 5 ਸਾਲਾਂ ਵਿੱਚ ਮੈਡੀਕਲ ਕਾਲਜਾਂ ਅੰਦਰ 75 ਹਜ਼ਾਰ ਨਵੀਆਂ ਸੀਟਾਂ ਵਧਾਈਆਂ ਜਾਣਗੀਆਂ। ਇਸ ਦੇ ਨਾਲ ਹੀ ਸਰਕਾਰ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (19) ਦੀ ਪੜ੍ਹਾਈ ਲਈ 500 ਕਰੋੜ ਰੁਪਏ ਰਾਖ਼ਵੇਂ ਰੱਖੇ ਹਨ। ਭਾਜਪਾ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਸੀਤਾਰਮਨ ਵੱਲੋਂ ਕੈਂਸਰ ਸਮੇਤ 36 ਜੀਵਨ ਰੱਖਿਅਕ ਦਵਾਈਆਂ ਨੂੰ ਪੂਰੀ ਤਰ੍ਹਾਂ ਨਾਲ ਟੈਕਸ ਫਰੀ ਕਰਨ ਤੇ ਕੈਂਸਰ ਦੇ ਇਲਾਜ ਲਈ ਦਵਾਈਆਂ ਸਸਤੀਆਂ ਕਰਨ ਐਲਾਨ ਨਾਲ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੇਗੀ। ਮੰਤਰੀ ਨੇ ਬਜਟ ਵਿਚ ਕਿਸਾਨਾਂ ਲਈ ਪ੍ਰਧਾਨ ਮੰਤਰੀ ਧਨ ਧਾਨਿਆਂ ਕ੍ਰਿਸ਼ੀ ਯੋਜਨਾ ਦਾ ਐਲਾਨ ਕੀਤਾ ਹੈ, ਸਰਕਾਰ ਰਾਜਾਂ ਨਾਲ ਮਿਲ ਕੇ ਇਸ ਯੋਜਨਾ ਨੂੰ ਚਲਾਏਗੀ। 1.7 ਕਰੋੜ ਕਿਸਾਨਾਂ ਨੂੰ ਇਸ ਨਾਲ ਮਦਦ ਮਿਲੇਗੀ। ਕਿਸਾਨ ਕ੍ਰੈਡਿਟ ਕਾਰਡ ਦੀ ਸੀਮਾ 3 ਲੱਖ ਤੋਂ ਵਧਾਕੇ 5 ਲੱਖ ਰੁਪਏ ਕਰ ਦਿੱਤੀ ਗਈ ਹੈ ਜਿਸ ਨਾਲ ਕਿਸਾਨਾਂ ਨੂੰ ਵਧੇਰੇ ਸਹੂਲਤ ਪ੍ਰਾਪਤ ਹੋਵੇਗੀ। ਬਜਟ ਵਿੱਚ ਐਮ.ਐਸ.ਐਮ.ਈ. ਲਈ ਕਰਜ਼ਾ ਗਰੰਟੀ ਕਵਰ 5 ਕਰੋੜ ਰੁਪਏ ਤੋਂ ਵਧਾਕੇ 10 ਕਰੋੜ ਰੁਪਏ ਕੀਤਾ ਗਿਆ। ਸਟਾਰਟਅੱਪ ਲਈ ਕਰਜ਼ਾ 10 ਕਰੋੜ ਰੁਪਏ ਤੋਂ ਵਧਾਕੇ 20 ਕਰੋੜ ਰੁਪਏ ਕੀਤਾ ਜਾਵੇਗਾ ਤੇ ਗਰੰਟੀ ਫ਼ੀਸਾਂ ਵਿੱਚ ਵੀ ਕਮੀ ਹੋਵੇਗੀ। ਮੇਕ ਇਨ ਇੰਡੀਆ ਤਹਿਤ ਖਿਡੌਣਾ ਉਦਯੋਗ ਲਈ ਇਕ ਵਿਸ਼ੇਸ਼ ਯੋਜਨਾ ਸ਼ੁਰੂ ਕੀਤੀ ਜਾਵੇਗੀ। ਭਾਜਪਾ ਆਗੂ ਗਰਚਾ ਨੇ ਵਿੱਤ ਮੰਤਰੀ ਵੱਲੋਂ ਘਰੇਲੂ ਹਵਾਈ ਸੰਪਰਕ ਬੇਹਤਰ ਬਣਾਉਨ ਲਈ ਅਗਲੇ 10 ਸਾਲਾਂ ਵਿਚ 120 ਨਵੇਂ ਹਵਾਈ ਅੱਡੇ ਬਣਾਏ ਜਾਣ ਐਲਾਨ ਨੂੰ ਦੇਸ਼ ਦੇ ਵਿਕਾਸ ਲਈ ਅਹਿਮ ਕਦਮ ਦੱਸਿਆ।

LEAVE A REPLY

Please enter your comment!
Please enter your name here