ਵੈਕਟਰ-ਬੋਰਨ ਬਿਮਾਰੀਆਂ ਨਾਲ ਨਜਿੱਠਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਲਈ ਡੀ.ਸੀ. ਸੰਦੀਪ ਰਿਸ਼ੀ ਨੇ ਕੀਤੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ

0
86
ਵੈਕਟਰ-ਬੋਰਨ ਬਿਮਾਰੀਆਂ ਨਾਲ ਨਜਿੱਠਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਲਈ ਡੀ.ਸੀ. ਸੰਦੀਪ ਰਿਸ਼ੀ ਨੇ ਕੀਤੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ – ਡੇਂਗੂ ਵਿਰੁੱਧ ਲੜਾਈ ਵਿੱਚ ਆਮ ਲੋਕਾਂ, ਵਿਦਿਆਰਥੀਆਂ ਅਤੇ ਐਨਜੀਓਜ਼ ਨੂੰ ਸ਼ਾਮਲ ਕਰਨਾ ਬਣਾਇਆ ਜਾਵੇ ਯਕੀਨੀ: ਡਿਪਟੀ ਕਮਿਸ਼ਨਰ ਸੰਦੀਪ ਰ…

ਵੈਕਟਰ-ਬੋਰਨ ਬਿਮਾਰੀਆਂ ਨਾਲ ਨਜਿੱਠਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਲਈ ਡੀ.ਸੀ. ਸੰਦੀਪ ਰਿਸ਼ੀ ਨੇ ਕੀਤੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ
– ਡੇਂਗੂ ਵਿਰੁੱਧ ਲੜਾਈ ਵਿੱਚ ਆਮ ਲੋਕਾਂ, ਵਿਦਿਆਰਥੀਆਂ ਅਤੇ ਐਨਜੀਓਜ਼ ਨੂੰ ਸ਼ਾਮਲ ਕਰਨਾ ਬਣਾਇਆ ਜਾਵੇ ਯਕੀਨੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ
ਦਲਜੀਤ ਕੌਰ
ਸੰਗਰੂਰ, 18 ਅਕਤੂਬਰ, 2024: ਸੰਗਰੂਰ ਜ਼ਿਲ੍ਹੇ ਵਿੱਚ ਵੈਕਟਰ-ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਲਈ ਅੱਜ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੈਕਟਰ-ਬੋਰਨ, ਬਿਮਾਰੀਆਂ ਵਿੱਚ ਡੇਂਗੂ, ਚਿਕਨਗੁਨੀਆ, ਮਲੇਰੀਆ, ਲਿੰਫੈਟਿਕ ਫਾਲਰਾਇਸਿਸ, ਜਾਪਾਨੀ ਐਨਸੇਫਲਾਈਟਿਸ ਤੇ ਕਾਲਾ ਅਜ਼ਰ ਸ਼ਾਮਲ ਹਨ ਅਤੇ ਇਨ੍ਹਾਂ ਉੱਪਰ ਕਾਬੂ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੈ।
ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ-ਬੋਰਨ ਅਤੇ ਵਾਟਰ-ਬੋਰਨ ਬਿਮਾਰੀਆਂ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹਨਾਂ ਬਿਮਾਰੀਆਂ ਦੇ ਪਹਿਲਾਂ ਪਛਾਣੇ ਗਏ ਹੌਟਸਪਾਟਾਂ ‘ਤੇ ਨਜ਼ਰ ਰੱਖਣ ਅਤੇ ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਬਾਰੇ ਜਾਣੂ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦਫਤਰਾਂ ਜਾਂ ਅਜਿਹੀਆਂ ਥਾਵਾਂ ਜਿੱਥੇ ਪਾਣੀ ਇਕੱਠਾ ਹੋਣ ਦੀ ਸੰਭਾਵਨਾ ਹੈ ਜਿਵੇਂਕਿ ਕੂਲਰਾਂ, ਕੰਟੇਨਰਾਂ, ਬਰਤਨਾਂ, ਛੱਤਾਂ ਆਦਿ ਸਮੇਤ ਸਾਰੇ ਸੰਵੇਦਨਸ਼ੀਲ ਥਾਵਾਂ ‘ਤੇ ਨਜ਼ਰ ਰੱਖਣ ਅਤੇ ਸਾਫ਼ ਰੱਖਣ। ਉਨ੍ਹਾਂ ਕਿਹਾ ਕਿ ਮੱਛਰ ਦੇ ਪ੍ਰਜਨਣ ਚੱਕਰ ਨੂੰ ਤੋੜਨਾ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਦਾ ਇਕੋ ਇਕ ਹੱਲ ਹੈ। ਮੱਛਰ ਨੂੰ ਅੰਡੇ ਤੋਂ ਲੈ ਕੇ ਬਾਲਗ ਬਣਨ ਵਿੱਚ ਸਿਰਫ ਇਕ ਹਫਤੇ ਦਾ ਸਮਾਂ ਲੱਗਦਾ ਹੈ ਜਿਸ ਤੋਂ ਬਾਅਦ ਸੰਕ੍ਰਮਿਤ ਮੱਛਰ ਵੱਡੇ ਪੱਧਰ ‘ਤੇ ਇਹ ਬਿਮਾਰੀਆਂ ਫੈਲਾਉਣ ਦੇ ਕਾਬਲ ਹੋ ਜਾਂਦਾ ਹੈ।
ਡੀ.ਸੀ. ਸੰਦੀਪ ਰਿਸ਼ੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਮ ਲੋਕਾਂ ਅਤੇ ਐਨ.ਜੀ.ਓਜ਼ ਨਾਲ ਵੱਧ ਤੋਂ ਵੱਧ ਮੀਟਿੰਗਾਂ ਕਰਨ ਤਾਂ ਜੋ ਉਹਨਾਂ ਨੂੰ ਮੱਛਰਾਂ ਦੇ ਲਾਰਵੇ ‘ਤੇ ਬਾਰੇ ਜਾਗਰੂਕ ਕਰਕੇ ਅਜਿਹੀਆਂ ਬਿਮਾਰੀਆਂ ਵਿਰੁੱਧ ਲੜਾਈ ਦਾ ਹਿੱਸਾ ਬਣਾਇਆ ਜਾ ਸਕੇ। ਉਨ੍ਹਾਂ ਸਬੰਧਤ ਕਰਮਚਾਰੀਆਂ ਨੂੰ ਸੰਭਾਵੀ ਖ਼ਤਰੇ ਵਾਲੇ ਇਲਾਕਿਆਂ ਵਿੱਚ ਫੌਗਿੰਗ ਵਧਾਉਣ ਲਈ ਵੀ ਨਿਰਦੇਸ਼ ਦਿੱਤੇ ਗਏ।
ਉਨ੍ਹਾਂ ਅਧਿਕਾਰੀਆਂ ਨੂੰ ਸਿੱਖਿਆ ਵਿਭਾਗ ਨੂੰ ਇਸ ਵਿੱਚ ਸ਼ਾਮਲ ਕਰਨ ਅਤੇ ਇਨ੍ਹਾਂ ਬਿਮਾਰੀਆਂ ਦੇ ਲੱਛਣਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਦੇ ਨਿਰਦੇਸ਼ ਦਿੱਤੇ ਕਿਉਂਕਿ ਵਿਦਿਆਰਥੀ ਆਪਣੇ ਘਰਾਂ ਜਾਂ ਆਸ ਪਾਸ ਇਕੱਠਾ ਹੋਏ ਪਾਣੀ ‘ਤੇ ਨਜ਼ਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ, ਮੁੱਖ ਮੰਤਰੀ ਫੀਲਡ ਅਫ਼ਸਰ ਆਦਿੱਤਿਆ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਖਚੈਨ ਸਿੰਘ, ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਧੂਰੀ ਵਿਕਾਸ ਹੀਰਾ, ਐਸ.ਡੀ.ਐਮ. ਭਵਾਨੀਗੜ੍ਹ ਰਵਿੰਦਰ ਬਾਂਸਲ, ਐਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਸਿਵਲ ਸਰਜਨ ਡਾ. ਕਿਰਪਾਲ ਸਿੰਘ ਅਤੇ ਹੋਰ ਪ੍ਰੋਗਰਾਮ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਡੱਬੀ ਲਈ ਪ੍ਰਸਤਾਵਿਤ: ਇਲਾਜ ਨਾਲੋਂ ਪ੍ਰਹੇਜ ਚੰਗਾ
• ਕੂਲਰਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਸਾਫ਼ ਕਰੋ ਅਤੇ ਇੱਕ ਦਿਨ ਲਈ ਸੁੱਕਾ ਰੱਖੋ
• ਪਾਣੀ ਦੀ ਖੜੋਤ ਨੂੰ ਰੋਕਣ ਲਈ ਕੰਟੇਨਰ ਜਿਵੇਂ ਕਿ ਗਮਲੇ, ਟੁੱਟੀਆਂ ਚੀਜ਼ਾਂ, ਟਾਇਰ ਆਦਿ ਨੂੰ ਛੱਤਾਂ ‘ਤੇ ਨਾ ਰੱਖੋ |
• ਮੱਛਰਾਂ ਦੀ ਪੈਦਾਵਾਰ ਵਾਲੇ ਸਾਰੇ ਸੰਭਾਵੀ ਸਰੋਤਾਂ ਅਤੇ ਥਾਵਾਂ ਦਾ ਪਤਾ ਲਗਾਇਆ ਜਾਣਾ ਚਾਹੀਦਾ ਹੈ ਅਤੇ ਉਹਨਾਂ ਨਿਪਟਾਰਾ ਕਰਨਾ ਚਾਹੀਦਾ ਹੈ
• ਘਰ ਅਤੇ ਆਲੇ-ਦੁਆਲੇ ਕੀਟਨਾਸ਼ਕਾਂ ਦਾ ਛਿੜਕਾਅ ਕਰੋ
• ਜਦੋਂ ਟੀਮਾਂ ਬਾਹਰ ਕੀਟਨਾਸ਼ਕਾਂ ਦਾ ਛਿੜਕਾਅ ਕਰਦੀਆਂ ਹਨ ਤਾਂ ਦਰਵਾਜ਼ੇ ਅਤੇ ਖਿੜਕੀਆਂ ਬੰਦ ਨਾ ਕਰੋ
• ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਸਿਹਤ ਡਿਸਪੈਂਸਰੀ ਵਿੱਚ ਰਿਪੋਰਟ ਕਰੋ
• ਬੁਖਾਰ ਦੀ ਸਥਿਤੀ ਵਿੱਚ ਆਈਬਿਊਪਰੋਫ਼ੈਨ/ਐਸਪਰੀਨ ਦੀ ਵਰਤੋਂ ਨਾ ਕਰੋ, ਪੈਰਾਸੀਟਾਮੋਲ ਦੀ ਵਰਤੋਂ ਕਰੋ

LEAVE A REPLY

Please enter your comment!
Please enter your name here