ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੈਂਕੜੇ ਵਰਕਰ ਪਰਿਵਾਰਾਂ ਸਮੇਤ ਭਾਜਪਾ ‘ਚ ਸ਼ਾਮਲ

0
40

ਪਟਿਆਲਾ 28 ਮਈ 2024 –ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੈਂਕੜੇ ਵਰਕਰ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਚ ਸ਼ਾਮਲ ਹੋ ਗਏ। ਭਾਜਪਾ ਪਰਿਵਾਰ ਦਾ ਹਿੱਸਾ ਬਣੇ ਇਨ੍ਹਾਂ ਨਵੇਂ ਮੈਂਬਰਾਂ ਦਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਨੇ ਸਿਰੋਪਾ ਪਾ ਕੇ ਸਵਾਗਤ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਛੱਡ ਕੇ ਆਏ ਹਿਮਾਂਸ਼ੂ ਬਿਆਸ ਤੋਂ ਇਲਾਵਾ ਮਨੋਜ ਹਿੰਗੋਨਾਗਿਰਧਾਰੀ ਲਾਲਅਨਿਲ ਸਿੰਗਲਾਹਰੀ ਕ੍ਰਿਸ਼ਨਪ੍ਰੀਤ ਸਿੰਘਨੀਰਜ ਸ਼ਰਮਾਯੁਵਰਾਜ ਸਿੰਘਅੰਕੂ ਸ਼ਰਮਾਨੀਰਜ ਕੁਮਾਰ ਅਤੇ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਾਥੀ ਸ਼ਾਮਲ ਸਨ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਸਨੌਰ ਇਲਾਕਾ ਇੰਚਾਰਜ ਬਿਕਰਮ ਇੰਦਰਜੀਤ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਭੁੱਨਰਹੇੜੀ ਦੇ ਸਰਪੰਚ ਵਕੀਲ ਮਸ਼ਾਲਸੁਖਦੇਵ ਸਿੰਘ ਪੰਜੌਲਾਸੇਵਾ ਸਿੰਘ ਕਾਠਗੜ੍ਹਸੁਨੀਲ ਕੁਮਾਰ ਸਨੌਰਅਮਰ ਸਿੰਘ ਅਲੀਪੁਰਮਦਨ ਸਿੰਘ ਅਸਮਾਨ ਪੁਰ ਰਾਜਾ ਰਾਮ ਨੰਨਸੂਪਰਮਜੀਤ ਸਿੰਘ ਬੀੜ ਬਹਾਦੁਰਗੜ੍ਹਸੇਵਾ ਰਾਮ ਬਿਲਾਸਪੁਰ ਮੰਜਾਲਸਿਕੰਦਰ ਰਾਮ ਮਰਦਾਨਹੇੜੀਪਿੰਡ ਚਰਸ ਜੀਤੋ ਰਾਣੀਬਾਜ਼ੀਗਰ ਸਭਾ ਪੰਜਾਬ ਦੇ ਪ੍ਰਧਾਨ ਉਜਾਗਰ ਰਾਮਸੇਵਾ ਰਾਮਬਿੰਬਰ ਰਾਮ ਆਦਿ ਨੇ ਵੀ ਕਾਂਗਰਸ ਤੇ ਅਕਾਲੀ ਦਲ ਨੂੰ ਛੱਡ ਕੇ ਬੀਬਾ ਜੈਇੰਦਰ ਕੌਰ ਦੀ ਹਾਜ਼ਰੀ ਵਿੱਚ ਭਾਜਪਾ ਪਰਿਵਾਰ ਦਾ ਹਿੱਸਾ ਬਣ ਗਏ।

 ਆਪ‘ ਪਾਰਟੀ ਤੋਂ ਆਏ ਹਿਮਾਂਸ਼ੂ ਬਿਆਸ ਨੇ ਕਿਹਾ ਕਿ ਉਹ ਜਿਸ ਆਮ ਆਦਮੀ ਪਾਰਟੀ ਚ ਸ਼ਾਮਲ ਹੋਏ ਸਨਉਹ ਪਿਛਲੇ ਢਾਈ ਸਾਲਾਂ ਚ ਖਾਸ ਆਦਮੀ ਪਾਰਟੀ ਬਣ ਗਈ ਹੈ। ਪੰਜਾਬ ਵਿੱਚ ਨਾ ਤਾਂ ਨਸ਼ਾ ਰੁਕਿਆ ਹੈਨਾ ਰੁਜ਼ਗਾਰ ਦੇ ਮੌਕੇ ਪੈਦਾ ਹੋਏ ਹਨਪੰਜਾਬ ਵਿੱਚ ਕੋਈ ਨਵੀਂ ਸਨਅਤ ਨਹੀਂ ਆਈਵੱਡੇ-ਵੱਡੇ ਵਿਕਾਸ ਕਾਰਜ ਠੱਪ ਪਏ ਹਨਬਿਜਲੀ ਕੱਟਾਂ ਨੇ ਲੋਕਾਂ ਦਾ ਘਰਾਂ ਵਿੱਚ ਰਹਿਣਾ ਔਖਾ ਕਰ ਦਿੱਤਾ ਹੈਬਿਜਲੀ ਕੱਟਾਂ ਦਾ ਅਸਰ ਸਾਰੇ ਛੋਟੇ ਅਤੇ ਵੱਡੇ ਉਦਯੋਗਾਂ ਨੂੰ ਭਾਰੀ ਵਿੱਤੀ ਨੁਕਸਾਨ ਪਹੁੰਚਾ ਰਿਹਾ ਹੈਪੰਜਾਬ ਤੇ ਕਰਜ਼ੇ ਦਾ ਬੋਝ ਵਧਾਇਆਗੈਂਗਸਟਰਵਾਦ ਨੂੰ ਬੜ੍ਹਾਵਾ ਦਿੱਤਾਕਾਨੂੰਨ ਵਿਵਸਥਾ ਦੀ ਸਥਿਤੀ ਵਿਗਾੜੀ, ਕਿਸਾਨਾਂ ਨੂੰ ਨਿਰਾਸ਼ ਕੀਤਾਪੰਜਾਬ ਦੀ ਇਕ ਵੀ ਔਰਤ ਨੂੰ ਲੋਕਸਭਾ ਚੌਣਾ ਵਿੱਚ ਮੌਕਾ ਨਾ ਦੇ ਕੇ ਮਹਿਲਾ ਸਸ਼ਕਤੀਕਰਨ ਨੂੰ ਕਮਜ਼ੋਰ ਕੀਤਾ, ਪੰਜਾਬ ਦੇ ਖਰਚੇ ਤੇ ਦਿੱਲੀ ਵਿੱਚ ਆਪ ਦੇ ਸੀਨਿਅਰ ਲੀਡਰਾਂ ਨੂੰ ਹਵਾਈ ਸਫਰ ਦੀਆਂ ਸਹੂਲਤਾਂ ਦਿੱਤੀਆਂ। ਉਹਨਾਂ ਕਿਹਾ ਕਿ ਇਹਨਾਂ ਕਾਰਨਾਂ ਕਰਕੇ ਆਪਣੇ ਸਾਰੇ ਸਾਥੀਆਂ ਸਮੇਤ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੇ ਗਏ। ਉਹਨਾਂ ਕਿਹਾ ਕਿ ਸਾਨੂੰ ਇਸ ਗੱਲ ਦਾ ਪੂਰਾ ਭਰੋਸਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਮੇਸ਼ਾ ਗਾਰੰਟੀ ਦੇ ਕੇ ਕੰਮ ਕਰਕੇ ਵਿਖਾਉਂਦੇ ਹਨ।

 ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਬੀਬਾ ਜੈਇੰਦਰਾ ਕੌਰ ਨੇ ਕਿਹਾ ਕਿ ਪਟਿਆਲਾ ਲੋਕ ਸਭਾ ਤੋਂ ਭਾਜਪਾ ਦੀ ਉਮੀਦਵਾਰ ਤੇ ਉਨ੍ਹਾਂ ਦੀ ਮਾਤਾ ਮਹਾਰਾਣੀ ਪ੍ਰਨੀਤ ਕੌਰ ’ਤੇ ਪਟਿਆਲਾ ਦੇ ਲੋਕਾਂ ਵਿੱਚ ਅਥਾਹ ਵਿਸ਼ਵਾਸ ਹੈ। ਇਸ ਭਰੋਸੇ ਦੇ ਆਧਾਰ ਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਕਸਤ ਭਾਰਤ ਦੇ ਸਬੰਧ ਚ ਦਿੱਤੀ ਗਾਰੰਟੀ ਨੂੰ ਆਧਾਰ ਬਣਾ ਕੇ ਪਟਿਆਲਾ ਵਾਸੀਆਂ ਨੂੰ ਵਿਕਸਤ ਪਟਿਆਲਾ ਦੀ ਗਾਰੰਟਿਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਨਾਲ ਪਟਿਆਲਾ ਵਿੱਚ ਖੇਡਾਂ ਲਈ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਤਿਆਰ ਕੀਤਾ ਜਾਵੇਗਾ ਅਤੇ ਪੰਜਾਬ ਦੀਆਂ ਰਵਾਇਤੀ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਠੋਸ ਨੀਤੀ ਤਿਆਰ ਕੀਤੀ ਜਾਵੇਗੀ। ਨੌਜਵਾਨਾਂ ਦੇ ਸੁਨਹਿਰੇ ਭਵਿੱਖ ਦੀ ਗਾਰੰਟੀ ਦਿੱਤੀ ਜਾਵੇਗੀਪਟਿਆਲਾ ਨੂੰ ਸਟਾਰਟਅੱਪ ਹੱਬ ਬਣਾਇਆ ਜਾਵੇਗਾ ਅਤੇ ਨੌਜਵਾਨ ਖਾਸ ਕਰਕੇ ਐਸਸੀ ਅਤੇ ਓਬੀਸੀ ਭਾਈਚਾਰੇ ਨੂੰ ਬਿਨਾਂ ਕਿਸੇ ਸ਼ਰਤ ਦੇ ਘੱਟ ਵਿਆਜ ਤੇ 20 ਲੱਖ ਰੁਪਏ ਤੱਕ ਦੇ ਕਰਜ਼ੇ ਮੁਹੱਈਆ ਕਰਵਾਏ ਜਾਣਗੇ। ਇਹ ਯਕੀਨੀ ਬਣਾਏਗਾ ਕਿ ਪਟਿਆਲਾ ਦੇ ਨੌਜਵਾਨਾਂਖਾਸ ਕਰਕੇ ਐਸ.ਸੀ ਅਤੇ ਓ.ਬੀ.ਸੀ. ਭਾਈਚਾਰੇ ਦੇ ਸਮੁੱਚੇ ਵਿਕਾਸ ਵਿੱਚ ਹਿੱਸੇਦਾਰ ਬਣੇ। ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਮਹਾਰਾਣੀ ਪ੍ਰਨੀਤ ਕੌਰ ਨੇ ਪਟਿਆਲਾ ਦੇ ਲੋਕਾਂ ਨੂੰ ਸਮਾਜਿਕ ਸੁਰੱਖਿਆ ਅਤੇ ਖੁਸ਼ਹਾਲੀ ਦੀ ਗਰੰਟੀ ਦਿੱਤੀ ਹੈ। ਜਿਸ ਵਿੱਚ ਗਰੀਬ ਪਰਿਵਾਰਾਂ ਨੂੰ ਮੁਫਤ ਰਾਸ਼ਨ ਦੀ ਸੇਵਾ ਜਾਰੀ ਰੱਖੀ ਜਾਵੇਗੀਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਹਰ ਪਰਿਵਾਰ ਕੋਲ ਆਪਣਾ ਪੱਕਾ ਮਕਾਨ ਅਤੇ ਪੱਕੀ ਛੱਤ ਹੋਵੇ। 400 ਪਿੰਡਾਂ ਨੂੰ ਪੀਣ ਵਾਲਾ ਸਾਫ਼ ਪਾਣੀ ਸਪਲਾਈ ਕੀਤਾ ਜਾ ਚੁੱਕਾ ਹੈ ਅਤੇ ਹੁਣ ਹਰ ਘਰ ਨੂੰ 24 ਘੰਟੇਹਫ਼ਤੇ ਦੇ ਦਿਨ ਪੀਣ ਵਾਲਾ ਪਾਣੀ ਸਪਲਾਈ ਕਰਵਾਇਆ ਜਾਵੇਗਾ, ਆਟੋਟੈਕਸੀਟਰੱਕ ਅਤੇ ਹੋਰ ਡਰਾਈਵਰਾਂ ਨੂੰ ਬੀਮਾ ਅਤੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਦਵਾਇਆ ਜਾਵੇਗਾ।

LEAVE A REPLY

Please enter your comment!
Please enter your name here