ਮਹਿਲਕਲਾਂ, 9 ਅਗਸਤ, 2022: ਸ਼ਹੀਦ ਕਿਰਨਜੀਤ ਕੌਰ ਕਤਲ ਕਾਂਡ ਵਿਰੋਧੀ ਮਹਿਲਕਲਾਂ ਗੁਰਬਿੰਦਰ ਸਿੰਘ ਕਲਾਲਾ ਦੀ ਪ੍ਰਧਾਨਗੀ ਹੇਠ ਗੁਰਦਵਾਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲਕਲਾਂ ਵਿਖੇ 12 ਅਗਸਤ ਦੀਆਂ ਚੱਲ ਰਹੀਆਂ ਦਾ ਜਾਇਜ਼ਾ ਲੈਣ ਲਈ ਹੋਈ। ਇਸ ਮੀਟਿੰਗ ਦੀ ਜਾਣਕਾਰੀ ਦਿੰਦਿਆਂ ਐਕਸ਼ਨ ਕਮੇਟੀ ਮਹਿਲਕਲਾਂ ਦੇ ਬੁਲਾਰੇ ਸਾਥੀ ਨਰਾਇਣ ਦੱਤ ਨੇ ਲੋਕ ਘੋਲ ਦੇ ਇਤਿਹਾਸ ਵਿੱਚ 25 ਸਾਲ ਤੋਂ ਔਰਤ ਮੁਕਤੀ ਦਾ ਚਿੰਨ੍ਹ ਬਣੀ ਕਿਰਨਜੀਤ ਕੌਰ ਦੀ ਗੁੰਡਿਆਂ ਸੰਗ ਜੂਝ ਮਰਨ ਦੀ ਭਾਵਨਾ ਨੂੰ ਪ੍ਰੇਰਨਾ ਸਰੋਤ ਦੱਸਿਆ।
ਆਗੂਆਂ ਨੇ ਕਿਹਾ ਕਿ ਸਾਰੇ ਅਸਲ ਕਾਤਲ ਦੋਸ਼ੀਆਂ ਨੂੰ ਗ੍ਰਿਫਤਾਰ ਕਰਾਉਣ, ਮਿਸਾਲੀ ਸਜਾਵਾਂ ਦਿਵਾਉਣ ਤੋਂ ਵੀ ਅੱਗੇ ਤਿੰਨ ਲੋਕ ਆਗੂਆਂ ਦੀ ਨਿਹੱਕੀ ਉਮਰ ਕੈਦ ਸਜ਼ਾ ਰੱਦ ਕਰਾਉਣ ਦੇ ਅਹਿਮ ਫੈਸਲਾਕੁੰਨ ਪੜਾਅ ਤੱਕ ਐਕਸ਼ਨ ਕਮੇਟੀ ਮਹਿਲਕਲਾਂ ਦੀ ਢਾਲ ਤੇ ਤਲਵਾਰ ਬਨਣ ਦੇ ਮੁਸ਼ਕਲਾਂ ਭਰਪੂਰ ਮੁਸ਼ਕਿਲ ਪੈਂਡੇ ਤੱਕ ਨਿਭਣਾ ਸੌਖਾ ਕਾਰਜ ਨਹੀਂ ਸੀ। ਆਗੂਆਂ ਕਿਹਾ ਕਿਸਾਨ-ਮਜਦੂਰ, ਮੁਲਾਜਮ ਵੀ ਸਮਾਜ ਦਾ ਅਹਿਮ ਹਿੱਸਾ ਹੁੰਦੇ ਹਨ। ਸਮਾਜ ਵਿੱਚ ਵਾਪਰਦੇ ਹਰ ਵਰਤਾਰੇ ਨੂੰ ਚੇਤੰਨ ਰੂਪ ਵਿੱਚ ਅੱਧ ਸੰਸਾਰ ਦੀਆਂ ਮਾਲਕ ਔਰਤਾਂ ਉੱਪਰ ਹੁੰਦੇ ਸਮਾਜਿਕ ਜਬਰ ਖਿਲਾਫ਼ ਵੀ ਕਿੱਤੇ ਰਾਖੀ ਕਰਨ ਨਾਲ ਨਾਲ ਸੰਘਰਸ਼ ਕਰਨਾ ਹੁੰਦਾ ਹੈ, ਫਿਰ ਹੀ ਸੰਸਾਰ ਦਾ ਅੱਧ ਸਾਡੇ ਸੰਗਰਾਮ ਦਾ ਸਰਗਰਮ ਹਿੱਸਾ ਬਣ ਸਕੀਆਂ ਹਨ। ਇਤਿਹਾਸਕ ਕਿਸਾਨ ਅੰਦੋਲਨ ਨੂੰ ਜਿੱਤ ਦੇ ਅੰਜਾਮ ਤੱਕ ਪਹੁੰਚਾਉਣ ਵਿੱਚ ਕਿਸਾਨ-ਮਜਦੂਰ ਔਰਤਾਂ ਦਾ ਅਹਿਮ ਯੋਗਦਾਨ ਹੈ। ਅੱਗੇ ਜਾਕੇ ਚੇਤੰਨ ਜਥੇਬੰਦਕ ਤਾਕਤ ਨੇ ਹੀ ਹਰ ਮੋੜ ‘ਤੇ ਬਿਨ੍ਹਾ ਕਿਸੇ ਡਰ, ਭੈਅ ਅਤੇ ਦਹਿਸ਼ਤ ਦੇ ਭੂਮਿਕਾ ਨਵਾਂ ਇਤਿਹਾਸ ਸਿਰਜਿਆ ਹੈ। ਆਗੂਆਂ ਨੇ ਕਿਹਾ ਕਿ ਐਕਸ਼ਨ ਕਮੇਟੀ ਆਗੂਆਂ ਉੱਪਰ ਮਾਣ 25 ਸਾਲ ਦੇ ਮੋੜਾਂ ਘੋੜਾਂ, ਵਡੇਰੀਆਂ ਮੁਸ਼ਕਲਾਂ, ਚੁਣੌਤੀਆਂ ਵਾਲੇ ਹਰ ਮੋੜ ਤੇ ਹਜਾਰਾਂ, ਦਹਿ ਹਜਾਰਾਂ, ਲੱਖਾਂ ਦੀ ਤਾਦਾਦ ਵਿੱਚ ਸ਼ਮੂਲੀਅਤ ਕਰਕੇ ਐਕਸ਼ਨ ਕਮੇਟੀ ਵਿਸ਼ਵਾਸ ਕੀਤਾ ਹੈ ਅਤੇ ਹੋਰ ਵਡੇਰੀ ਜਿੰਮੇਵਾਰੀ ਦਾ ਅਹਿਸਾਸ ਕਰਵਾਇਆ ਹੈ। ਇਸ ਆਪਣੇ ਹੱਥੀਂ ਸਿਰਜੇ ਲੋਕ ਸੰਘਰਸ਼ਾਂ ਦੇ ਸਾਂਝੀ ਵਿਰਾਸਤ ਨੂੰ ਪੀੜੀਆਂ ਤੱਕ ਯਾਦ ਰੱਖਿਆ ਜਾਵੇਗਾ।
ਆਗੂਆਂ ਨੇ ਕਿਹਾ ਕਿ ਮਹਿਲਕਲਾਂ ਦੀ ਧਰਤੀ’ਤੇ ਬਲ ਰਹੀ ਸੰਘਰਸ਼ ਦੀ ਸੂਹੀ ਲਾਟ ਸ਼ਹੀਦ ਕਿਰਨਜੀਤ ਕੌਰ ਦਾ ਇਸ ਵਾਰ ਦਾ ਬਰਸੀ ਸਮਾਗਮ ਮੋਦੀ ਹਕੂਮਤ ਦੇ ਫਿਰਕੂ ਫਾਸ਼ੀ ਹੱਲੇ ਖਿਲਾਫ਼ ਸੇਧਤ ਹੋਵੇਗਾ। ਮੋਦੀ ਹਕੂਮਤ ਜਲ, ਜੰਗਲ, ਜਮੀਨ ਸਮੇਤ ਮੁਲਕ ਦੇ ਕੁੱਲ ਕੁਦਰਤੀ ਸੋਮੇ ਕੌਡੀਆਂ ਦੇ ਭਾਅ ਅਡਾਨੀਆਂ, ਅੰਬਾਨੀਆਂ ਵਰਗੇ ਕਾਰਪੋਰੇਟ ਘਰਾਣਿਆਂ ਨੂੰ ਵੇਚ ਰਹੀ ਹੈ। ਆਰਥਿਕ ਸੁਧਾਰਾਂ ਦਾ ਲੋਕ ਵਿਰੋਧੀ ਏਜੰਡਾ ਲਾਗੂ ਕਰਨ ਲਈ ਜਬਰ ਦਾ ਸਹਾਰਾ ਲੈ ਰਹੀ ਹੈ। ਲੋਕਾਂ ਦੇ ਹੱਕ ਵਿੱਚ ਅਵਾਜ਼ ਉਠਾਉਣ ਵਾਲੇ ਲੇਖਕਾਂ, ਸਮਾਜਿਕ ਕਾਰਕੁਨਾਂ, ਵਕੀਲਾਂ, ਬੁੱਧੀਜੀਵੀਆਂ, ਪੱਤਰਕਾਰਾਂ ਨੂੰ ਦੇਸ਼ ਧ੍ਰੋਹ ਵਰਗੇ ਬਦਨਾਮ ਕਾਨੂੰਨਾਂ ਰਾਹੀਂ ਸਾਲਾਂ ਬੱਧੀ ਸਮੇਂ ਤੋਂ ਜੇਲੵਾਂ ਵਿੱਚ ਡੱਕਿਆ ਹੋਇਆ ਹੈ। ਮੋਦੀ ਹਕੂਮਤ ਦੇ ਇਸ ਹੱਲੇ ਨੂੰ ਸਾਂਝੀ ਆਵਾਜ਼ ਬੁਲੰਦ ਕਰਕੇ ਹੀ ਭਾਂਜ ਦਿੱਤੀ ਜਾਵੇਗੀ। ਐਕਸ਼ਨ ਕਮੇਟੀ ਆਗੂਆਂ ਮਨਜੀਤ ਧਨੇਰ, ਮਲਕੀਤ ਸਿੰਘ ਵਜੀਦਕੇ, ਗੁਰਮੀਤ ਸੁਖਪੁਰਾ, ਅਮਰਜੀਤ ਕੁੱਕੂ, ਜਰਨੈਲ ਸਿੰਘ ਚੰਨਣਵਾਲ, ਪਰੀਤਮ ਸਿੰਘ ਦਰਦੀ ਅਤੇ ਗੁਰਦੇਵ ਸਿੰਘ ਮਹਿਲਖੁਰਦ ਨੇ ਕਿਹਾ ਕਿ ਕਿਸਾਨਾਂ, ਮਜਦੂਰਾਂ, ਮੁਲਾਜਮਾਂ, ਨੌਜਵਾਨਾਂ ਅਤੇ ਅੱਧ ਸੰਸਾਰ ਦੀਆਂ ਮਾਲਕ ਔਰਤਾਂ ਦੇ ਦਹਿ ਹਜਾਰਾਂ ਦੇ ਕਾਫ਼ਲੇ 12 ਅਗਸਤ ਦਾਣਾ ਮੰਡੀ ਮਹਿਲਕਲਾਂ ਵੱਲ ਪੂਰੇ ਇਨਕਲਾਬੀ ਜੋਸ਼ ਨਾਲ ਕੂਚ ਕਰਨਗੇ।