ਲਹਿਰਾਗਾਗਾ, (ਸਾਂਝੀ ਸੋਚ ਬਿਊਰੋ)- ਪਿੰਡ ਜਲੂਰ ਵਿਖੇ ਸਮੂਹ ਕਿਰਤੀ ਲੋਕਾਂ ਵੱਲੋਂ ਇਕੱਠੇ ਹੋ ਕੇ ਮੀਟਿੰਗ ਕੀਤੀ ਗਈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੇ ਦੱਸਿਆ ਕਿ ਜ਼ਮੀਨੀ ਘੋਲ ਦੇ ਸ਼ਹੀਦ ਮਾਤਾ ਗੁਰਦੇਵ ਕੌਰ ਦਾ ਸ਼ਰਧਾਂਜਲੀ ਸਮਾਗਮ 9 ਜਨਵਰੀ ਨੂੰ ਪਿੰਡ ਜਲੂਰ ਵਿਖੇ ਮਨਾਇਆ ਜਾਵੇਗਾ, ਜਿਸ ਨੂੰ ਲੈ ਕੇ ਪੂਰੇ ਜ਼ਿਲ੍ਹੇ ਭਰ ਵਿੱਚ ਤਿਆਰੀਆਂ ਲਈ ਪਿੰਡ ਪੱਧਰੀ ਰੈਲੀਆਂ ਤੇ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਲਈ ਪੋਸਟਰ ਵੀ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਇਸ ਦੀ ਸ਼ੁੁਰੂਆਤ ਪਿੰਡ ਜਲੂਰ ਦੇ ਕਿਰਤੀ ਲੋਕਾਂ ਵੱਲੋਂ ਪਿੰਡ ਦੀ ਧਰਮਸ਼ਾਲਾ ਵਿਖੇ ਰੈਲੀ ਕਰਕੇ ਕੀਤੀ ਗਈ। ਇਸ ਮੌਕੇ ਬਬਲਾ ਸਿੰਘ, ਬੀਰ ਸਿੰਘ, ਲਖਵਿੰਦਰ ਸਿੰਘ, ਮੱਖਣ ਸਿੰਘ, ਗੁਰਦਾਸ ਸਿੰਘ ਨੇ ਦੱਸਿਆ ਕਿ ਪੇਂਡੂ ਧਨਾਢ ਚੌਧਰੀਆਂ ਹੱਥੋਂ ਜ਼ਮੀਨੀ ਘੋਲ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਈ ਸ਼ਹੀਦ ਮਾਤਾ ਗੁਰਦੇਵ ਕੌਰ ਦੀ ਬਰਸੀ ਦੀਆਂ ਤਿਆਰੀਆਂ ਵੱਖ-ਵੱਖ ਪਿੰਡਾਂ ਵਿੱਚ ਵਿੱਢ ਦਿੱਤੀਆਂ ਗਈਆਂ ਹਨ। ਇਸ ਦੌਰਾਨ ਅੱਠ ਜਨਵਰੀ ਨੂੰ ਪਿੰਡ ਵਿਚ ਵਿਦਿਆਰਥੀ ਚੇਤਨਾ ਪ੍ਰੀਖਿਆ ਤਹਿਤ ਬੱਚਿਆਂ ਦੇ ਲੇਖ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਜਾਣਗੇ। ਇਸ ਮੌਕੇ ਅਜੈਬ ਸਿੰਘ, ਸਤਨਾਮ ਸਿੰਘ, ਲਖਵਿੰਦਰ ਸਿੰਘ, ਜਸਬੀਰ ਸਿੰਘ ਆਦਿ ਹਾਜ਼ਰ ਸਨ।
Boota Singh Basi
President & Chief Editor