ਸਕੂਲਾਂ ਵਿੱਚ ਨਵੇਂ ਦਾਖਲੇ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਵਲੋਂ ਸਮੂਹ ਸੀ.ਐਚ.ਟੀ ਸਹਿਬਾਨ ਨਾਲ ਮੀਟਿੰਗ

0
151

ਤਰਨ ਤਾਰਨ,6 ਮਾਰਚ (ਰਾਕੇਸ਼ ਨਈਅਰ ‘ਚੋਹਲਾ’)
ਸਰਕਾਰੀ ਸਕੂਲਾਂ ਦੀ ਬਿਹਤਰੀ,ਨਵੇਂ ਦਾਖਲੇ ਅਤੇ ਹੋਰ ਮੁੱਦਿਆਂ ‘ਤੇ ਵਿਚਾਰ ਚਰਚਾ ਕਰਨ ਦੇ ਉਦੇਸ਼ ਨਾਲ ਸੋਮਵਾਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ.ਜਗਵਿੰਦਰ ਸਿੰਘ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ.ਪਰਮਜੀਤ ਸਿੰਘ ਦੀ ਯੋਗ ਅਗਵਾਈ ਅਤੇ ਸਮੂਹ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸਹਿਬਾਨ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਦੇ ਸਮੂਹ ਸੈਂਟਰ ਹੈੱਡ ਟੀਚਰ ਸਹਿਬਾਨ ਅਤੇ ਪੜ੍ਹੋ ਪੰਜਾਬ,ਪੜ੍ਹਾਓ ਪੰਜਾਬ ਟੀਮ ਜ਼ਿਲ੍ਹਾ ਤਰਨ ਤਾਰਨ ਦੀ ਇੱਕ ਜਰੂਰੀ ਮੀਟਿੰਗ ਜ਼ਿਲ੍ਹਾ ਸਿੱਖਿਆ ਦਫ਼ਤਰ ਵਿਖੇ ਕੀਤੀ ਗਈ।ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਕੋਆਰਡੀਨੇਟਰ ‘ਪੜ੍ਹੋ ਪੰਜਾਬ ,ਪੜ੍ਹਾਓ’ ਪੰਜਾਬ ਸ੍ਰੀ ਅਨੂਪ ਸਿੰਘ ਮੈਣੀ ਨੇ ਨਵੇਂ ਦਾਖਲੇ ਦੇ ਸਬੰਧ ਵਿੱਚ ਜ਼ਿਲ੍ਹੇ ਵਿੱਚ ਹੋਏ ਨਵੇਂ ਦਾਖਲੇ ਸਬੰਧੀ ਬਲਾਕ ਵਾਈਜ਼ ਜਾਣੂ ਕਰਵਾਇਆ।ਉਹਨਾਂ ਕਿਹਾ ਕਿ ਮਾਣਯੋਗ ਸਿੱਖਿਆ ਮੰਤਰੀ ਪੰਜਾਬ ਸ.ਹਰਜੋਤ ਸਿੰਘ ਬੈਂਸ ਇਸ ਵਾਰ ਖੁਦ ਨਵੇਂ ਦਾਖਲੇ ਲਈ ਪੂਰਾ ਜ਼ੋਰ ਲਗਾ ਰਹੇ ਹਨ।ਵੱਖ ਵੱਖ ਸੈਂਟਰ ਹੈਡ ਟੀਚਰ ਸਹਿਬਾਨ ਨੇ ਦਾਖਲਾ ਵਧਾਉਣ ਲਈ ਆਪਣੇ ਕੀਮਤੀ ਸੁਝਾਅ ਦਿੱਤੇ।ਬੀਈਈਓ ਵਲਟੋਹਾ ਸ੍ਰੀ ਪਾਰਸ ਖੁੱਲਰ ਨੇ ਕਿਹਾ ਕਿ ਦਾਖਲਾ ਵਧਾਉਣ ਲਈ ਸਾਨੂੰ ਆਪਣੀ ਪੂਰੀ ਤਨਦੇਹੀ ਨਾਲ ਮਿਹਨਤ ਕਰਨੀ ਪਵੇਗੀ।ਉਹਨਾਂ ਕਿਹਾ ਕਿ ਇਸ ਲਈ ਹਰੇਕ ਸਕੂਲ ਪੂਰੀ ਵਿਉਂਤਬੰਦੀ ਨਾਲ ਕੰਮ ਕਰੇ। ਬੀਈਈਓ ਪਰਮਜੀਤ ਕੌਰ ਨੇ ਕਿਹਾ ਕਿ ਸਾਨੂੰ ਇੱਕ ਟੀਮ ਵਰਕ ਨਾਲ ਵੱਖ ਵੱਖ ਲੋਕਾਂ ਦਾ ਸਹਿਯੋਗ ਲੈਂਦੇ ਹੋਏ ਅਸੀਂ ਵਿਦਿਆਰਥੀਆਂ ਦੀ ਗਿਣਤੀ ਨੂੰ ਵਧਾਈਏ।ਬੀਈਈਓ ਚੋਹਲਾ ਸਾਹਿਬ ਸ.ਜਸਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਇਸ ਸਮੇਂ ਸਰਕਾਰ ਵੱਲੋਂ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕੀਤਾ ਗਿਆ ਹੈ।ਹੁਣ ਸਾਨੂੰ ਆਪਣੇ ਪੱਧਰ ‘ਤੇ ਦਾਖਲਾ ਵਧਾਉਣ ਲਈ ਪੂਰੀ ਕੋਸ਼ਿਸ਼ ਕਰਨੀ ਪਵੇਗੀ ਅਤੇ ਡੋਰ ਟੂ ਡੋਰ ਜਾ ਕੇ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਲਈ ਮਾਤਾ-ਪਿਤਾ ਸਹਿਬਾਨ ਨੂੰ ਪ੍ਰੇਰਿਤ ਕਰਨਾ ਪਵੇਗਾ।ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ.ਪਰਮਜੀਤ ਸਿੰਘ ਨੇ ਕਿਹਾ ਕਿ ਸੈਂਟਰ ਹੈੱਡ ਟੀਚਰ ਸਹਿਬਾਨ ਆਪਣੇ ਕਲੱਸਟਰ ਦੇ ਸਕੂਲਾਂ ਦੀ ਪੂਰੀ ਵਿਉਂਤਬੰਦੀ ਕਰਕੇ ਦਾਖਲਾ ਵਧਾਉਣ ਲਈ ਪੂਰੀ ਮਿਹਨਤ ਕਰਨ।ਉਹਨਾਂ ਵਿਦਿਆਰਥੀਆਂ ਦੇ ਅਧਾਰ ਕਾਰਡ ਅਤੇ ਹੋਰ ਦਸਤਾਵੇਜ਼ ਪੂਰੇ ਕਰਨ ਲਈ ਵੀ ਕਿਹਾ।ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ.ਜਗਵਿੰਦਰ ਸਿੰਘ ਲਹਿਰੀ ਨੇ ਕਿਹਾ ਕਿ ਸਾਨੂੰ ਗਰੇਅ ਏਰੀਆ ਤੇ ਵਿਸ਼ੇਸ਼ ਫੋਕਸ ਕਰਨ ਦੀ ਜਰੂਰਤ ਹੈ।ਉਹਨਾਂ ਮਾਤਾ-ਪਿਤਾ ਸਹਿਬਾਨ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਤੋਂ ਜਾਣੂ ਕਰਵਾਉਣ ਅਤੇ ਦਾਖਲਾ ਵਧਾਉਣ ਲਈ ਪ੍ਰੇਰਿਤ ਕੀਤਾ।ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ.ਸਤਨਾਮ ਸਿੰਘ ਬਾਠ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਦੇ ਅਧਿਆਪਕ ਬਹੁਤ ਹੀ ਮਿਹਨਤੀ ਹਨ ਅਤੇ ਦਾਖਲਾ ਵਧਾਉਣ ਲਈ ਪੂਰੀ ਤਨਦੇਹੀ ਨਾਲ ਹਮੇਸ਼ਾ ਕੋਸ਼ਿਸ਼ ਕਰਦੇ ਰਹੇ ਹਨ ਅਤੇ ਇਸ ਵਰ੍ਹੇ ਵੀ ਦਾਖਲਾ ਵਧਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।ਇਸ ਮੌਕੇ ਬੀਈਈਓ ਦਿਲਬਾਗ ਸਿੰਘ,ਬੀਈਈਓ ਹਰਜਿੰਦਰਪ੍ਰੀਤ ਸਿੰਘ,ਬੀਈਈਓ ਮਨਜਿੰਦਰ ਸਿੰਘ ਢਿੱਲੋਂ , ਜ਼ਿਲ੍ਹੇ ਦੇ ਸਮੂਹ ਸੈਂਟਰ ਹੈੱਡ ਟੀਚਰ ਸਹਿਬਾਨ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਹਾਜਰ।

LEAVE A REPLY

Please enter your comment!
Please enter your name here