( ਸ੍ਰੀ ਅਨੰਦਪੁਰ ਸਾਹਿਬ ) -ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੱਧੇਵਾਲ ਦੇ ਵਿਦਿਆਰਥੀਆਂ ਨੂੰ ਰੂਪਨਗਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ੍ਰੀ ਟਿੱਬੀ ਸਾਹਿਬ ਜੀ ਦੀ ਯਾਤਰਾ ਕਰਵਾਈ ਗਈ। ਇਸ ਮੌਕੇ ਦੋਵੇਂ ਸਕੂਲਾਂ ਦੇ ਵਿਦਿਆਰਥੀ ਅਤੇ ਉਨਾਂ ਦੇ ਅਧਿਆਪਕ ਮਾਸਟਰ ਸੰਜੀਵ ਧਰਮਾਣੀ ਅਤੇ ਮੈਡਮ ਰਜਨੀ ਧਰਮਾਣੀ ਮੌਜੂਦ ਸਨ। ਉਹਨਾਂ ਨੇ ਵਿਦਿਆਰਥੀਆਂ ਨੂੰ ਸਿੱਖ ਧਰਮ ਨਾਲ਼ ਸੰਬੰਧਿਤ ਜਾਣਕਾਰੀ ਅਤੇ ਇਤਿਹਾਸ ਬਾਰੇ ਜਾਣੂੰ ਕਰਵਾਇਆ। ਇਸ ਯਾਤਰਾ ਮੌਕੇ ਸਕੂਲ ਦੇ ਵਿਦਿਆਰਥੀਆਂ ਵਿੱਚ ਵੀ ਦੇਖਣ ਨੂੰ ਕਾਫੀ ਉਤਸ਼ਾਹ ਮਿਲਿਆ ਅਤੇ ਉਹਨਾਂ ਨੂੰ ਇਸ ਯਾਤਰਾ ਤੋਂ ਕਾਫੀ ਜਿਆਦਾ ਗਿਆਨ ਵੀ ਪ੍ਰਾਪਤ ਹੋਇਆ।
Boota Singh Basi
President & Chief Editor