ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ ਦਾ ਸਨਮਾਨ
ਸ੍ਰੀ ਅਨੰਦਪੁਰ ਸਾਹਿਬ
ਪ੍ਰਸਿੱਧ ਲੇਖਕ ਸਟੇਟ ਐਵਾਰਡੀ , ਦੋ ਵਾਰ ਇੰਡੀਆ ਬੁੱਕ ਆਫ ਰਿਕਾਰਡਜ਼ ਹੋਲਡਰ ਅਤੇ ਆਸਰਾ ਫਾਊਂਡੇਸ਼ਨ ( ਰਜਿ.) ਸ਼੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਸਮਾਜ ਸੇਵੀ ਮਾਸਟਰ ਸੰਜੀਵ ਧਰਮਾਣੀ ਦਾ ਹਾਕੀ ਕਲੱਬ ਸ਼੍ਰੀ ਅਨੰਦਪੁਰ ਸਾਹਿਬ ਵੱਲੋਂ ਚੌਥੇ ਨੈਸ਼ਨਲ ਹਾਕੀ ਟੂਰਨਾਮੈਂਟ ਦੌਰਾਨ ਉਹਨਾਂ ਦੀਆਂ ਵਾਤਾਵਰਣ ਤੇ ਸਮਾਜ ਸੇਵਾਵਾਂ ਲਈ ਵਿਸ਼ੇਸ਼ ਤੌਰ ‘ਤੇ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦਵਿੰਦਰਪਾਲ ਸਿੰਘ , ਅੰਕੁਸ਼ ਸ਼ਰਮਾ , ਗਗਨ ਕੁਮਾਰ , ਕੁਲਦੀਪ ਪਰਮਾਰ , ਜਰਨੈਲ ਸਿੰਘ ਨਿੱਕੂਵਾਲ , ਪ੍ਰਬੰਧਕ ਤੇ ਵੱਡੀ ਗਿਣਤੀ ਵਿੱਚ ਦਰਸ਼ਕ ਹਾਜ਼ਰ ਸਨ। ਇਸ ਮੌਕੇ ਮਾਸਟਰ ਸੰਜੀਵ ਧਰਮਾਣੀ ਨੇ ਹਾਕੀ ਕਲੱਬ ਸ਼੍ਰੀ ਅਨੰਦਪੁਰ ਸਾਹਿਬ ਦਾ ਦਿਲੋਂ ਧੰਨਵਾਦ ਕੀਤਾ ਅਤੇ ਪਰਮਾਤਮਾ ਦਾ ਵੀ ਸ਼ੁਕਰਾਨਾ ਅਦਾ ਕੀਤਾ।