ਸਠਿਆਲਾ ਕਾਲਜ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਸੰਚਾਲਿਤ ਸੰਸਥਾ ਸ਼੍ਰੀ ਗੁਰੂ ਤੇਗ ਬਹਾਦਰ ਕਾਲਜ, ਸਠਿਆਲਾ ਵਿਖੇ ਕਾਲਜ ਇੰਚਾਰਜ ਡਾ.ਹਰਸਿਮਰਨ ਕੌਰ ਦੀ ਅਗਵਾਈ ਵਿੱਚ ਕਾਲਜ ਦੇ ਐਨ.ਐੱਸ.ਐੱਸ ਯੂਨਿਟ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ ।ਜਿਸ ਵਿੱਚ ਐਨ.ਐੱਸ.ਐੱਸ ਯੂਨਿਟ ਵੱਲੋਂ ਵਿਦਿਆਰਥੀਆਂ ਦੇ ਚਾਈਨਾ ਡੋਰ ਦੀ ਵਰਤੋਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਲਈ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਅਤੇ ਪਕਵਾਨ ਤਿਆਰ ਕਰਨ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਵੱਲੋਂ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਬਸੰਤ ਪੰਚਮੀ ਦੀ ਵਧਾਈ ਦਿੱਤੀ ਗਈ। ਇਸ ਮੌਕੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜਰ ਸੀ।