ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਫਰੀ ਲੀਗਲ ਏਡ, ਮੀਡੀਏਸ਼ਨ ਸੈਂਟਰ, ਵਿਕਟਮ ਕੰਮਪਨਸੇਸ਼ਨ, ਪਰਮਾਨੈਂਟ ਲੋਕ ਅਦਾਲਤ, ਨਾਲਸਾ ਦੀਆਂ ਸਕੀਮਾਂ, ਨੈਸ਼ਨਲ ਲੋਕ ਅਦਾਲਤ ਅਤੇ ਮਾਨਯੋਗ ਸੁਪਰੀਮ ਕੋਰਟ ਵਿੱਚ ਲੱਗ ਰਹੀਂ ਸਪੈਸ਼ਲ ਲੋਕ ਅਦਾਲਤ ਸੰਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਸੈਮੀਨਰ ਲਗਾਇਆ ਗਿਆ।
ਖੇਮਕਰਨ, 05 ਜੁਲਾਈ :ਮਨਜੀਤ ਸ਼ਰਮਾਂ
ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਸ ਸ਼ਿਲਪਾ, ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਵੱਲੋਂ ਫਰੀ ਲੀਗਲ ਏਡ, ਮੀਡੀਏਸ਼ਨ ਸੈਂਟਰ, ਵਿਕਟਮ ਕੰਮਪਨਸੇਸ਼ਨ, ਪਰਮਾਨੈਂਟ ਲੋਕ ਅਦਾਲਤ, ਨਾਲਸਾ ਦੀਆਂ ਸਕੀਮਾਂ, ਨੈਸ਼ਨਲ ਲੋਕ ਅਦਾਲਤ ਅਤੇ ਮਾਨਯੋਗ ਸੁਪਰੀਮ ਕੋਰਟ ਵਿੱਚ ਲੱਗ ਰਹੀਂ ਸਪੈਸ਼ਲ ਲੋਕ ਅਦਾਲਤ ਸੰਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼੍ਰੀ ਗੋਇੰਦਵਾਲ ਸਾਹਿਬ ਵਿਖੇ ਸੈਮੀਨਰ ਲਗਾਇਆ ਗਿਆ। ਇਸ ਸੈਮੀਨਰ ਵਿੱਚ ਸਕੂਲ ਪ੍ਰਿੰਸੀਪਲ ਪਰਮਜੀਤ ਕੌਰ, ਬੱਚੇ ਅਤੇ ਸਕੂਲ ਦਾ ਸਟਾਫ ਹਾਜ਼ਰ ਰਿਹਾ।
ਇਸ ਸੈਮੀਨਾਰ ਵਿੱਚ ਮਾਨਯੋਗ ਜੱਜ ਸਾਹਿਬ ਜੀ ਨੇ ਦੱਸਿਆ ਕਿ ਪੰਜਾਬ ਦੇ ਅਪਰਾਧ ਪੀੜਤਾਂ ਅਤੇ ਉਹਨਾਂ ਤੇ ਨਿਰਭਰਾਂ ਲਈ ਮੁਆਵਜ਼ਾ ਸਕੀਮ, 2011 ਇਸ ਸਕੀਮ ਦੇ ਤਹਿਤ ਅਪਰਾਧ ਪੀੜਤ ਮੁਆਵਜ਼ਾ ਕਮੇਟੀ ਦਾ ਜਿਲ੍ਹਾ ਅਤੇ ਰਾਜ ਪੱਧਰ ਤੇ ਗਠਨ ਕੀਤਾ ਗਿਆ ਹੈ। ਮਾਨਯੋਗ ਜੱਜ ਸਾਹਿਬ ਜੀ ਨੇ ਦੱਸਿਆ ਕਿ ਮੁਆਵਜ਼ੇ ਦੇ ਹੱਕਦਾਰ ਕੌਣ ਹੁੰਦੇ ਹਨ ਜਿਵੇਂ ਕਿ ਜੇਕਰ ਅਪਰਾਧ ਪੀੜਤ ਜਾਂ ਉਸ ਤੇ ਨਿਰਭਰ ਵਿਅਕਤੀ ਹੇਠ ਮਾਪਦੰਡ ਪੂਰੇ ਕਰਦੇ ਹਨ, ਉਹ ਮੁਆਵਜ਼ੇ ਦੇ ਹੱਕਦਾਰ ਹਨ। ਮਾਨਯੋਗ ਜੱਜ ਸਾਹਿਬ ਜੀ ਨੇ ਦੱਸਿਆ ਕਿ ਕਿਹੜੇ ਕਿਹੜੇ ਅਪਰਾਧਾਂ ਵਿੱਚ ਮੁਆਵਜ਼ਾ ਮਿਲ ਸਕਦਾ ਹੈ ਜਿਵੇ ਕਿ ਮੌਤ, ਬਲਾਤਕਾਰ, ਬਲਾਤਕਾਰ ਦੇ ਨਾਲ ਕਤਲ, ਮਨੁੱਖੀ ਤਸਕਰੀ ਦੇ ਪੀੜਤ, ਬੱਚਿਆਂ ਦੇ ਸ਼ੋਸ਼ਣ ਅਤੇ ਅਗਵਾ, ਬੱਚੇ ਨੂੰ ਸਧਾਰਨ ਨੁਕਸਾਨ ਜਾਂ ਚੋਟ, ਔਰਤਾਂ ਅਤੇ ਬੱਚਿਆਂ ਦੇ ਮੁੜ ਵਸੇਬੇ ਲਈ, ਤੇਜਾਬ ਹਮਲੇ ਦੀ ਪੀੜਤ (1. ਚਿਹਰੇ ਦਾ ਰੂਪ ਵਿਗੜਨ 2. ਚੋਟ ਦੇ ਹੋਰ ਮਾਮਲੇ), ਸਰੀਰ ਦੇ ਕਿਸੇ ਹਿੱਸੇ/ਲਿੰਗ ਦੇ ਨੁਕਸਾਨ ਵਜੇ 40% ਜਾਂ ਉਸ ਤੋਂ ਉੱਪਰ ਦੀ ਅਪੰਗਤਾ ਆਦਿ। ਮਾਨਯੋਗ ਜੱਜ ਸਾਹਿਬ ਜੀ ਨੇ ਦੱਸਿਆ ਕਿ ਮਿਤੀ 14.09.2024 ਨੂੰ ਨੈਸ਼ਨਲ ਲੋਕ ਅਦਾਲਤ ਲੱਗ ਰਹੀ ਹੈ ਨੈਸ਼ਨਲ ਲੋਕ ਅਦਾਲਤ ਦੇ ਬਹੁਤ ਸਾਰੇ ਲਾਭ ਹਨ ਜਿਵੇਂ ਕਿ ਇਸਦੇ ਫ਼ੈਸਲੇ ਨਾਲ ਧੰਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ, ਇਸਦੇ ਫ਼ੈਸਲੇ ਦੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ, ਇਸਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ, ਲੋਕ ਅਦਾਲਤ ਵਿੱਚ ਫ਼ੈਸਲਾ ਹੋਣ ਨਾਲ ਧਿਰਾਂ ਵਿੱਚ ਦੁਸ਼ਮਣੀ ਘਟਦੀ ਹੈ ਅਤੇ ਧਿਰਾਂ ਵਿੱਚ ਭਾਈਚਾਰਾ ਵੱਧਦਾ ਹੈ, ਲੋਕ ਅਦਾਲਤ ਵਿੱਚ ਫ਼ੈਸਲੇ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ। ਇਸ ਤੋਂ ਇਲਾਵਾ ਮਾਨਯੋਗ ਸੁਪਰੀਮ ਕੋਰਟ ਵੱਲੋਂ ਮਿਤੀ 29.07.2024 ਤੋਂ 03.08.2024 ਤੱਕ ਸਪੈਸ਼ਲ ਲੋਕ ਅਦਲਾਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਮਾਨਯੋਗ ਜੱਜ ਸਾਹਿਬ ਜੀ ਨੇ ਦੱਸਿਆ ਕਿ ਜੇਕਰ ਤੁਹਾਡਾ ਕੇਸ ਸੁਪਰੀਮ ਕੋਰਟ ਵਿੱਚ ਲੰਬਿਤ ਹੈ ਅਤੇ ਤੁਸੀਂ ਦੂਜੀ ਧਿਰ ਨਾਲ ਸਮਝੋਤਾ ਕਰਕੇ ਮਾਨਯੋਗ ਸੁਪਰੀਮ ਕੋਰਟ ਵਿੱਚ ਲੱਗਣ ਵਾਲੀ ਸਪੈਸ਼ਲ ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਵਾ ਸਕਦੇ ਹੋ। ਇਸ ਤੋਂ ਇਲਾਵਾਂ ਕੋਰਟ ਕੰਮਪਲੈਕਸ ਤਰਨ ਤਾਰਨ, ਸਬ ਡੀਵੀਜ਼ਨ ਪੱਟੀ ਅਤੇ ਸਬ ਡੀਵੀਜ਼ਨ ਖਡੂਰ ਸਾਹਿਬ ਵਿਖੇ ਮੀਡੀਏਸ਼ਨ ਸੈਂਟਰ ਬਣਾਏ ਗਏ ਹਨ ਜਿਸ ਵਿੱਚ ਧਿਰਾਂ ਝਗੜੇ ਦਾ ਸਮਝੌਤਾ ਆਪਸੀ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ ਇਸ ਤੋਂ ਇਲਾਵਾਂ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ ਵਿਖੇ ਪਰਮਾਨੈਂਟ ਲੋਕ ਅਦਾਲਤ ਸਥਾਪਿਤ ਕੀਤੀ ਗਈ ਜਿਸ ਵਿੱਚ ਧਿਰਾ ਦਾ ਆਪਸੀ ਰਜ਼ਾਮੰਦੀ ਨਾਲ ਫੈਸਲਾ ਕਰਵਾਇਆ ਜਾਂਦਾ ਹੈ ਅਤੇ ਸਮੇ ਦੀ ਬਹੁਤ ਬਚਤ ਹੁੰਦੀ ਹੈ।
ਜਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1968 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨੰਬਰ 01852-223291 ਤੋਂ ਜਾਣਕਾਰੀ ਲਈ ਜਾ ਸਕਦੀ ਹੈ