ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ ਸਿਹਤ ਸਹੂਲਤਾਂ ਸਬੰਧੀ ਸੈਮੀਨਾਰ ਕਰਵਾਇਆ

0
210

ਮਾਨਸਾ, 17 ਅਪ੍ਰੈਲ:
ਪਿ੍ਰੰਸੀਪਲ ਸ੍ਰੀ ਹਰਵਿੰਦਰ ਭਾਰਦਵਾਜ ਦੀ ਰਹਿਨੁਮਾਈ ਹੇਠ ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ ਸਿਹਤ ਸਹੂਲਤਾਂ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਰਘਵੀਰ ਸਿੰਘ ਮਾਨ ਨੇ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਣੀ ਸਿਹਤ ਦਾ ਖਿਆਲ ਪਹਿਲ ਦੇ ਆਧਾਰ ’ਤੇ ਰੱਖਣਾ ਚਾਹੀਦਾ ਹੈ। ਸਿਹਤਮੰਦ ਸਰੀਰ ਹੀ ਉਤਸ਼ਾਹ ਨਾਲ ਕੰਮ ਕਰਨ ਅਤੇ ਜੀਵਨ ਜਿਉਣ ਦੀ ਸ਼ਕਤੀ ਪ੍ਰਦਾਨ ਕਰਦਾ ਹੈ।
ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਲਈ ਸਿਹਤ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਉਠਾਉਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਿਮਾਰੀਆਂ ਤੋਂ ਬਚਣ ਲਈ ਰੋਜ਼ਾਨਾ ਦੇ ਖਾਣਪੀਣ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਸੰਤੁਲਿਤ ਭੋਜਨ ਹੀ ਖਾਣਾ ਚਾਹੀਦਾ ਹੈ।
ਬਲਾਕ ਐਜੂਕੇਟਰ ਸ੍ਰੀ ਕੇਵਲ ਸਿੰਘ ਨੇ ਕਿਹਾ ਕਿ ਵਿਭਾਗ ਵੱਲੋਂ ਗੈਰ ਸੰਚਾਰੀ ਰੋਗਾਂ ਜਿਵੇਂ ਕਿ ਸ਼ੂਗਰ, ਬਲੱਡ ਪਰੈਸ਼ਰ ਆਦਿ ਬਿਮਾਰੀਆਂ ਤੋਂ ਬਚਾਅ ਅਤੇ ਮੁਫ਼ਤ ਇਲਜ਼ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਕਮਿਊਨਿਟੀ ਸਿਹਤ ਅਫ਼ਸਰ ਮਨਦੀਪ ਕੌਰ ਨੇ ਕਿਹਾ ਕਿ ਵੱਖ-ਵੱਖ ਸਿਹਤ ਸਬੰਧੀ ਸਕੀਮਾਂ ਪੰਜਾਬ ਸਰਕਾਰ ਵੱਲੋਂ ਦਿੱਤੀਆ ਜਾ ਰਹੀਆ ਹਨ, ਜਿੰਨ੍ਹਾਂ ਅਧੀਨ ਆਉਣ ਵਾਲੇ ਲਾਭਪਾਤਰੀਆਂ ਦਾ ਹਸਪਤਾਲ ਵਿਚ ਦਾਖਲ ਹੋਣ ’ਤੇ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਐਨ.ਐਸ.ਐਸ. ਵਾਲੰਟੀਅਰ ਰਿੰਪੀ ਕੌਰ ਨੇ ਕਿਹਾ ਕਿ ਜਿਸ ਨੂੰ ਵੀ ਸਿਹਤ ਸਬੰਧੀ ਸਮੱਸਿਆ ਆਉਂਦੀ ਹੈ, ਨੇੜੇ ਦੇ ਹਸਪਤਾਲ ਜਾ ਕੇ ਬਿਮਾਰੀ ਦੀ ਜਾਂਚ ਕਰਵਾਉਣੀ ਚਾਹੀਦੀ ਹੈ।
ਪ੍ਰੋਗਰਾਮ ਅਫ਼ਸਰ ਜਸਪਾਲ ਸਿੰਘ ਨੇ ਕਿਹਾ ਕਿ ਸਰੀਰ ਨੂੰ ਤੰਦਰੁਸਤ ਰੱਖਣ ਲਈ ਖੇਡ ਦੇ ਮੈਦਾਨ ਵਿੱਚ ਜਾ ਕੇ ਹਰ ਰੋਜ ਕਸਰਤ ਕਰਨੀ ਚਾਹੀਦੀ ਹੈ। ਇਸ ਸਮੇਂ ਗੁਰਵਿੰਦਰ ਕੌਰ, ਗੁਰਪ੍ਰੀਤ ਕੌਰ, ਸ੍ਰੀ ਜਸਵਿੰਦਰਪਾਲ, ਗੁਰਬਿੰਦਰ ਸਿੰਘ, ਮਨਜੀਤ ਸਿੰਘ, ਬਲਜਿੰਦਰ ਸਿੰਘ ਅਤੇ ਸਾਰੇ ਐਨ.ਐਸ.ਐਸ. ਵਾਲੰਟੀਅਰ ਮੌਜੂਦ ਸਨ।

LEAVE A REPLY

Please enter your comment!
Please enter your name here