ਸਰਕਾਰੀ ਐਲੀਮੈਂਟਰੀ ਸਕੂਲ ਮੁਰਾਦਪੁਰ ਵਿਖੇ ਹੋਈ ਪ੍ਰਭਾਵਸ਼ਾਲੀ ਮਾਪੇ-ਅਧਿਆਪਕ ਮਿਲਣੀ

0
265
ਬੱਚਿਆਂ ਦੇ ਮਾਪਿਆਂ ਨਾਲ ਮਿਲ ਕੇ ਲਗਾਏ ਬੂਟੇ
ਤਰਨਤਾਰਨ,3 ਸਤੰਬਰ (ਰਾਕੇਸ਼ ਨਈਅਰ ‘ਚੋਹਲਾ’)
ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ(ਐਲੀਮੈਂਟਰੀ) ਜਗਵਿੰਦਰ ਸਿੰਘ ਤੇ ਉੱਪ ਸਿੱਖਿਆ ਅਫ਼ਸਰ ਪਰਮਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਤਰਨਤਾਰਨ ਪਰਾਪਰ ਦੇ ਬੀਈਓ ਹਰਜਿੰਦਰਪ੍ਰੀਤ ਸਿੰਘ ਦੀ ਪ੍ਰੇਰਣਾ ਸਦਕਾ ਸਰਕਾਰੀ ਐਲੀਮੈਂਟਰੀ ਸਕੂਲ ਮੁਰਾਦਪੁਰ ਵਿਖੇ ਪ੍ਰਭਾਵਸ਼ਾਲੀ ਇੰਸਪਾਇਰ ਮੀਟ 0.1 ਕਰਵਾਈ ਗਈ।ਜਿਸ ਵਿਚ ਵੱਡੀ ਗਿਣਤੀ ਵਿੱਚ ਸਕੂਲ ਦੇ ਬੱਚਿਆਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੈਂਟਰ ਹੈਡ ਟੀਚਰ ਪੰਡੋਰੀ ਗੋਲਾ ਨੀਰਜ ਸੇਠੀ ਅਤੇ ਸਕੂਲ ਦੇ ਹੈੱਡ ਟੀਚਰ ਮੈਡਮ ਦਲਜੀਤ ਕੌਰ ਨੇ ਬੱਚਿਆਂ ਦੇ ਮਾਪਿਆਂ ਦਾ ਸਕੂਲ ਪਹੁੰਚਣ ‘ਤੇ ਧੰਨਵਾਦ ਕਰਦਿਆ ਕਿਹਾ ਕਿ ਸਰਕਾਰੀ ਸਕੂਲ ਹੁਣ ਕਿਸੇ ਵੀ ਪ੍ਰਾਈਵੇਟ ਸਕੂਲਾਂ ਨਾਲ਼ੋਂ ਘੱਟ ਨਹੀਂ ਹਨ।ਸਗੋਂ ਹੁਣ ਪ੍ਰਾਈਵੇਟ ਸਕੂਲ ਸਾਡੇ ਸਕੂਲਾਂ ਦੇ ਸਮਾਗਮ ਵੇਖ ਕੇ ਨਕਲ ਕਰਦੇ ਹਨ।ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਤਾਕੀਦ ਕਰਦਿਆਂ ਕਿਹਾ ਕਿ ਛੁੱਟੀ ਸਮੇਂ ਘਰ ਗਏ ਆਪਣੇ ਬੱਚਿਆਂ ਨੂੰ ਸਕੂਲ ਦੇ ਅਧਿਆਪਕਾਂ ਵੱਲੋਂ ਦਿੱਤੇ ਗਏ ਹੋਮ ਵਰਕ ਨੂੰ ਪੂਰਾ ਕਰਨ ਲਈ ਪ੍ਰੇਰਿਤ ਕਰਨ।ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚਿਆਂ ਨੂੰ ਪੜਾਈ ਦੇ ਨਾਲ ਖੇਡਾਂ ਪ੍ਰਤੀ ਵੀ ਉਤਸ਼ਾਹਿਤ ਕਰਨ।ਇਸ ਮੌਕੇ ਸਕੂਲ ਦੇ ਸਟਾ਼ਫ ਵਲੋਂ ਬੱਚਿਆਂ ਦੇ ਮਾਪਿਆਂ ਦੀਆਂ ਵੱਖ ਵੱਖ ਗਤੀਵਿਧੀਆਂ ਵੀ ਕਰਾਈਆਂ ਗਈਆ।ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਅਧਿਆਪਕਾਂ ਨੂੰ ਵਿਸਵਾਸ਼ ਦਿਵਾਇਆ ਕਿ  ਬੱਚਿਆਂ ਦੀ ਪੜ੍ਹਾਈ ਅਤੇ ਖੇਡਾਂ ਲਈ ਸਕੂਲ ਨੂੰ ਆਪਣਾ ਭਰਵਾਂ ਸਹਿਯੋਗ ਦੇਣ ਲਈ ਵਚਨਬੱਧ ਹਨ।ਇਸ ਮੌਕੇ ਬੀਐਮਟੀ ਸਰਬਜੀਤ ਸਿੰਘ ਵਲੋਂ ਬੱਚਿਆਂ ਦੇ ਮਾਪਿਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਬੱਚਿਆਂ ਦੇ ਉੱਜਵਲ ਭਵਿੱਖ ਲਈ ਹਰ ਸਹੂਲਤ ਪ੍ਰਦਾਨ ਕਰ ਰਿਹਾ ਹੈ।ਇਸ ਲਈ ਮਾਪਿਆਂ ਨੂੰ ਬੱਚਿਆਂ ਨੂੰ ਪੜਾਈ ਪ੍ਰਤੀ ਵੱਧ ਤੋਂ ਵੱਧ ਪ੍ਰੇਰਿਤ ਕਰਨਾ ਚਾਹੀਦਾ ਹੈ।ਇਸ ਮੌਕੇ ਬੀਐਮਟੀ ਸਰਬਜੀਤ ਸਿੰਘ ਵਲੋਂ ਬੱਚਿਆਂ ਦੇ ਮਾਪਿਆਂ ਨਾਲ ਮਿਲ ਕੇ ਬੂਟੇ ਵੀ ਲਾਏ ਗਏ। ਇਸ ਮੌਕੇ ਤੇ ਸਕੂਲ ਸਟਾਫ  ਅਜੈ ਸਿੰਘ ਚੰਦੇਲ,ਹਰਮੀਨ ਕੌਰ ਅਰੋੜਾ,ਤਲਜੀਤ ਕੌਰ, ਰੇਖਾ ਰਾਣੀ,ਕੰਵਲਜੀਤ ਕੌਰ,ਕਿਰਨ ਬਾਲਾ, ਗੁਰਪਾਲ ਕੌਰ,ਕੁਲਜੀਤ ਕੌਰ,ਰਵਜੋਤ ਕੌਰ ਅਤੇ ਸਿੰਬਲਪ੍ਰੀਤ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here