ਸਰਕਾਰੀ ਕੰਨਿਆਂ ਸਕੂਲ ਚੋਹਲਾ ਸਾਹਿਬ ਦੀਆਂ ਵਿਦਿਆਰਥਣਾਂ ਵੱਖ-ਵੱਖ ਮੁਕਾਬਲਿਆਂ ‘ਚ ਜੇਤੂ

0
385
ਚੋਹਲਾ ਸਾਹਿਬ/ਤਰਨਤਾਰਨ,6 ਅਗਸਤ (ਨਈਅਰ) -ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਦੀਆਂ ਵਿਦਿਆਰਥਣਾਂ ਵੱਲੋਂ ਜਦੋਂ ਵੀ ਸਿੱਖਿਆ ਵਿਭਾਗ ਵੱਲੋਂ ਕੋਈ ਵਿੱਦਿਅਕ ਮੁਕਾਬਲਾ ਕਰਵਾਇਆ ਜਾਂਦਾ ਹੈ ਤਾਂ ਉਸ ਵਿੱਚ ਭਾਗ ਲੈਕੇ ਜਿੱਤ ਪ੍ਰਾਪਤ ਕੀਤੀ ਜਾਂਦੀ ਹੈ। ਹੁਣ ਭਾਰਤ ਸਰਕਾਰ ਵੱਲੋਂ ਅਜ਼ਾਦੀ ਦੇ 75ਵੇਂ ਸਾਲ ਨੂੰ ਸਮਰਪਿਤ ਅਜ਼ਾਦੀ ਕਾ  ਅਮ੍ਰਿੰਤ ਮਹਾਉਤਸਵ ਮਨਾਉਣ ਲਈ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਸਕਿੱਟ ਮੁਕਾਬਲੇ  ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ।ਇਹ ਮੁਕਾਬਲੇ ਸਕੂਲ,ਬਲਾਕ,ਤਹਿਸੀਲ ਤੇ ਜਿਲਾ ਪੱਧਰ ਤੇ ਕਰਵਾਏ ਗਏ।ਜਿਲਾ ਸਿੱਖਿਆ ਅਫਸਰ (ਸ ਸ) ਤਰਨ ਤਾਰਨ ਦੀ ਨਿਗਰਾਨੀ ਹੇਠ ਕਰਵਾਏ ਗਏ ਇੰਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਚੋਹਲਾ ਸਾਹਿਬ ਦੀਆਂ ਵਿਦਿਆਰਥਣਾਂ ਨੇ ਮੈਡਮ ਸਿਮਰਨਜੀਤ ਕੌਰ,ਮਨਪ੍ਰੀਤ ਕੌਰ,ਰੁਪਿੰਦਰ ਕੌਰ ਤੇ ਪੂਨਮ ਰਾਣੀ ਦੀ ਅਗਵਾਈ ਹੇਠ ਅਭਿਆਸ ਕਰਕੇ ਸਟੇਟ ਪੱਧਰ ਤੱਕ ਪਹੁੰਚਣ ਵਿੱਚ ਸਫਲਤਾ ਹਾਸਲ ਕੀਤੀ ਹੈ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੰਡੋਰੀ ਗੋਲਾ ਵਿਖੇ ਹੋਏ ਸਕਿੱਟ ਮੁਕਾਬਲਿਆਂ ਵਿੱਚ ਇਸ ਸਕੂਲ ਦੀਆਂ ਵਿਦਿਆਰਥਣਾਂ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ।ਇਸੇ ਤਰਾਂ ਪੇਂਟਿੰਗ ਮੁਕਾਬਲੇ ਜੋ ਸਰਕਾਰੀ ਹਾਈ ਸਕੂਲ ਬਾਗੜੀਆਂ ਵਿਖੇ ਹੋਏ ਉਸ ਵਿੱਚ ਗਗਨਦੀਪ ਕੌਰ ਨੇ ਦੂਸਰਾ ਸਥਾਨ ਹਾਸਲ ਮਾਣ ਪ੍ਰਾਪਤ ਕੀਤਾ।ਜੇਤੂ ਵਿਦਿਆਰਥੀਆ ਨੂੰ ਉਪ ਜਿਲਾ ਸਿੱਖਿਆ ਅਫਸਰ ਗੁਰਬਚਨ ਸਿੰਘ ਲਾਲੀ ਤੇ ਹੋਰਾਂ ਵੱਲੋਂ ਸਰਟੀਫਿਕੇਟ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।ਸੰਬੰਧਤ ਸਕੂਲ ਪ੍ਰਿੰਸੀਪਲ  ਪਰਮਜੀਤ ਕੌਰ,ਵਾਈਸ ਪ੍ਰਿੰਸੀਪਲ ਕਸ਼ਮੀਰ ਸਿੰਘ ਸੰਧੂ ਤੇ ਸਕੂਲ ਦੇ ਸਮੁੱਚੇ ਸਟਾਫ਼ ਵਲੋਂ ਵਿਦਿਆਰਥੀਆ ਦੀ ਮਾਣਮੱਤੀ ਪ੍ਰਾਪਤੀ ਤੇ ਖੁਸ਼ੀ ਪ੍ਰਗਟ ਕਰਦਿਆਂ ਹੋਇਆ ਵਧਾਈ ਦਿੱਤੀ ਗਈ।

LEAVE A REPLY

Please enter your comment!
Please enter your name here