ਸਰਕਾਰੀ (ਕੰ) ਸੀਨੀ.ਸੈਕੰ.ਸਕੂਲ ਬ੍ਰਹਮਪੁਰਾ ਦੀਆਂ ਵਿਦਿਆਰਥਣਾਂ ਨੇ ਅੱਠਵੀਂ ਕਲਾਸ ਦੇ ਨਤੀਜਿਆਂ ਵਿੱਚ ਕੀਤਾ ਨਾਂਅ ਰੌਸ਼ਨ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,3 ਮਈ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅਠਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ (ਕੰ) ਸੀਨੀਅਰ ਸੈਕੰਡਰੀ ਸਕੂਲ ਬ੍ਰਹਮਪੁਰਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ।ਸਕੂਲ ਦੀ ਵਿਦਿਆਰਥਣ ਨਵਜੋਤ ਕੌਰ ਪੁੱਤਰੀ ਗੁਰਭੇਜ ਸਿੰਘ ਨੇ 575/600 ਅੰਕ,ਸਤਿੰਦਰਜੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 572/600 ਅੰਕ, ਆਂਚਲਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਨੇ 564/600 ਅੰਕ ਅਤੇ ਮਨਪ੍ਰੀਤ ਕੌਰ ਪੁੱਤਰੀ ਲਖਬੀਰ ਸਿੰਘ ਨੇ 556/600 ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ,ਦੂਸਰਾ,ਤੀਸਰਾ ਅਤੇ ਚੌਥਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਸ.ਸੁਰਿੰਦਰ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਦਾ ਸਿਹਰਾ ਸਾਰੇ ਹੀ ਮਿਹਨਤੀ ਸਕੂਲ ਸਟਾਫ ਸਿਰ ਜਾਂਦਾ ਹੈ।ਇਸ ਮੌਕੇ ਸਕੂਲ ਸਟਾਫ ਵਿੱਚ ਕੰਵਲਪ੍ਰੀਤ ਕੌਰ, ਹਰਵਿੰਦਰ ਕੌਰ,ਸ਼ਕੁੰਤਲਾ ਰਾਣੀ,ਅਮਨਦੀਪ ਕੌਰ, ਅਮਰਪ੍ਰੀਤ ਕੌਰ,ਪ੍ਰਵੀਨ ਕੌਰ,ਰਣਜੀਤ ਕੌਰ,ਅਮਨਦੀਪ ਸਿੰਘ (ਲੈਕਚਰਾਰ) ਅਮਨਦੀਪ ਸਿੰਘ,ਅਸ਼ੀਸ਼ ਕੁਮਾਰ, ਗੁਰਮੀਤ ਸਿੰਘ, ਗੌਰਵ ਕੁਮਾਰ ਅਤੇ ਸੁਮਿਤ ਬਾਂਸਲ ਨੇ ਵੀ ਵਿਦਿਅਰਥੀਆਂ ਨਾਲ ਖੁਸ਼ੀ ਦਾ ਇਜ਼ਹਾਰ ਕੀਤਾ।
ਫੋਟੋ ਕੈਪਸ਼ਨ: ਸਰਕਾਰੀ (ਕੰ) ਸੀਨੀਅਰ ਸੈਕੰਡਰੀ ਸੈਕੰਡਰੀ ਸਕੂਲ ਬ੍ਰਹਮਪੁਰਾ ਦੀਆਂ ਵਿਦਿਆਰਥਣਾਂ ਨਵਜੋਤ ਕੌਰ, ਸਤਿੰਦਰਜੀਤ ਕੌਰ,ਆਂਚਲਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਜਿੰਨਾ ਨੇ ਅਠਵੀਂ ਜਮਾਤ ਦੇ ਨਤੀਜਿਆਂ ਵਿੱਚ ਨਾਂਅ ਰੌਸ਼ਨ ਕੀਤਾ।(ਫੋਟੋ:ਨਈਅਰ ਪੱਤਰਕਾਰ,ਚੋਹਲਾ ਸਾਹਿਬ)