ਜਿਲ੍ਹਾ ਪੱਧਰ ‘ਤੇ ਜੇਤੂ ਰਹੇ ਖਿਡਾਰੀਆਂ ਦਾ ਕੀਤਾ ਸਨਮਾਨ
ਬਰਨਾਲਾ, 31 ਅਗਸਤ () : ਸਰਕਾਰੀ ਹਾਈ ਸਕੂਲ ਬਦਰਾ ਵਿਖੇ ਮੇਜਰ ਧਿਆਨ ਚੰਦ ਦੇ ਜਨਮ ਦਿਵਸ (ਰਾਸ਼ਟਰੀ ਖੇਡ ਦਿਵਸ) ਮੌਕੇ ਵਿਦਿਆਰਥੀਆਂ ਦੇ ਅੰਤਰ ਹਾਊਸ ਖੇਡ ਮੁਕਾਬਲੇ ਕਰਵਾਏ ਗਏ ਅਤੇ ਜਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਜੇਤੂ ਰਹੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। ਡੀ.ਪੀ.ਈ. ਹਰਜੀਤ ਸਿੰਘ ਜੋਗਾ ਨੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੀਆਂ ਖੇਡ ਪ੍ਰਾਪਤੀਆਂ ਬਾਰੇ ਦੱਸਦਿਆਂ ਵਿਦਿਆਰਥੀਆਂ ਨੂੰ ਇਸ ਮਹਾਨ ਖਿਡਾਰੀ ਦੇ ਜੀਵਨ ਤੋਂ ਸੇਧ ਲੈ ਕੇ ਖੇਡਾਂ ਦੇ ਖੇਤਰ ਵਿਂਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਜਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਪਾਵਰ ਲਿਫਟਿੰਗ ਅੰਡਰ 17 ਸਾਲ ਵਿੱਚ ਗੁਰਜੀਤ ਕੌਰ ਨੇ -43, ਚਰਨਜੀਤ ਕੌਰ ਨੇ -63, ਤਰਨਵੀਰ ਕੌਰ ਨੇ -52 ਅਤੇ ਰਜਨੀ ਕੌਰ ਨੇ -47 ਕਿੱਲੋ ਭਾਰ ਵਰਗ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਹੀ ਗੁਰਸ਼ਰਨ ਸਿੰਘ ਨੇ -74 ਕਿੱਲੋ ਭਾਰ ਵਰਗ ਵਿੱਚ ਪਹਿਲਾ, -53 ਕਿੱਲੋ ਭਾਰ ਵਰਗ ਵਿੱਚ ਮਨਿੰਦਰ ਸਿੰਘ ਨੇ ਪਹਿਲਾ ਤੇ ਤਰਨਵੀਰ ਸਿੰਘ ਨੇ ਦੂਜਾ, -59 ਕਿੱਲੋ ਭਾਰ ਵਰਗ ਵਿੱਚ ਜਸਪ੍ਰੀਤ ਸਿੰਘ ਨੇ ਪਹਿਲਾ ਤੇ ਲਛਮਣ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਸਕੂਲ ਮੁਖੀ ਗੁਰਜੀਤ ਕੌਰ, ਪ੍ਰਗਟ ਸਿੰਘ, ਅਵਤਾਰ ਸਿੰਘ, ਗੁਰਪਿੰਦਰ ਸਿੰਘ, ਕੁਲਵਿੰਦਰ ਸਿੰਘ, ਨਿਰਮਲ ਸਿੰਘ, ਚਿਰਜੋਤ ਸਿੰਘ ਅਤੇ ਸਮੂਹ ਵਿਦਿਆਰਥੀ ਮੌਜੂਦ ਸਨ।