ਸਰਕਾਰ ਦੇ ਕੰਮਾਂ ਤੋਂ ਤੰਗ ਜੰਡਿਆਲਾ ਗੁਰੂ ਦੇ ਲੋਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਿੱਚ ਹੋਏ ਸ਼ਾਮਿਲ

0
154

ਜੰਡਿਆਲਾ ਗੁਰੂ, ਸ਼ੁਕਰਗੁਜ਼ਾਰ ਸਿੰਘ
ਬੀਤੇ ਦਿਨੀਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਜੰਡਿਆਲਾ ਗੁਰੂ ਦੇ ਪ੍ਰਧਾਨ ਚਰਨਜੀਤ ਸਿੰਘ ਸਫੀਪੁਰ ਦੀ ਅਗਵਾਈ ਹੇਠ ਜੋਨ ਆਗੂ ਦਲਜੀਤ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਸ਼ਾਮ ਸਿੰਘ ਜੀ ਨੇੜੇ ਮੋਰੀ ਗੇਟ ਵਿੱਚ ਵਿਸ਼ਾਲ ਮੀਟਿੰਗ ਕਰਕੇ ਸ਼ਹਿਰ ਜੰਡਿਆਲਾ ਗੁਰੂ ਦੀ ਇਕਾਈ ਨੂੰ ਮਜ਼ਬੂਤ ਕਰਨ ਲਈ ਇਕਾਈ ਵਿੱਚ ਪਹਿਲਾਂ ਨਾਲੋਂ ਹੋਰ ਭਾਰੀ ਗਿਣਤੀ ਵਿੱਚ ਲੋਕਾਂ ਨੂੰ ਸ਼ਾਮਲ ਕੀਤਾ ਗਿਆ ਤੇ ਬੀਬੀਆਂ ਦੀ ਨਵੀਂ ਇਕਾਈ ਵੀ ਬਣਾਈ ਗਈ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜੋਨ ਆਗੂ ਦਲਜੀਤ ਸਿੰਘ ਖ਼ਾਲਸਾ, ਜਤਿੰਦਰ ਦੇਵ, ਹਰਮੀਤ ਸਿੰਘ ਧੀਰੇਕੋਟ ਨੇ ਦੱਸਿਆ ਕਿ ਜੰਡਿਆਲਾ ਗੁਰੂ ਵਾਸੀਆਂ ਨੇ ਜੱਥੇਬੰਦੀ ਦੇ ਕੰਮਾਂ ਤੋਂ ਪ੍ਰਭਾਵਿਤ ਹੋਕੇ ਵੱਡੀ ਗਿਣਤੀ ਵਿੱਚ ਜੱਥੇਬੰਦੀ ਨਾਲ ਜੁੜਨ ਦਾ ਫੈਂਸਲਾ ਲਿਆ, ਤੇ ਬੀਬੀਆਂ ਦੀ ਨਵੀਂ ਕਮੇਟੀ ਵੀ ਬਣਾਈ ਗਈ। ਕਿਸਾਨ ਆਗੂਆਂ ਦਸਿਆ ਕਿ ਆਮ ਲੋਕ ਸਰਕਾਰਾਂ ਤੋਂ ਬਹੁਤ ਦੁਖੀ ਹਨ, ਕਿਉਂਕਿ ਹੁਣ ਤੱਕ ਕਿਸੇ ਵੀ ਸਰਕਾਰ ਦੇ ਕੰਮਾਂ ਵੱਲ ਝਾਤ ਮਾਰੀ ਜਾਵੇ ਤਾਂ ਹੁਣ ਤੱਕ ਕਿਸੇ ਵੀ ਸਰਕਾਰ ਵੱਲੋਂ ਲੋਕ ਪੱਖੀ ਨੀਤੀ ਨਹੀਂ ਬਣਾਈ ਗਈ ਤੇ ਨਾਂ ਹੀ ਸਰਕਾਰ ਨੇ ਨਸ਼ਾ ਬੰਦ ਕਰਨ ਲਈ ਕੋਈ ਕਾਨੂੰਨ ਬਣਾਉਣਾ ਚਾਹਿਆ। ਪੰਜਾਬ ਵਿੱਚ ਨਸ਼ਾ ਆਮ ਵਿਕ ਰਿਹਾ, ਪੰਜਾਬ ਦੇ ਪਾਣੀਆਂ ਤੇ ਡਾਕਾ ਮਾਰਿਆ ਜਾ ਰਿਹਾ, ਪੰਜਾਬ ਦੇ ਪਾਣੀ ਬਾਹਰੀ ਸੂਬਿਆਂ ਨੂੰ ਦਿੱਤਾ ਜਾ ਰਿਹਾ, ਨਹਿਰੀ ਪਾਣੀ ਨੂੰ ਸਾਫ ਕਰਕੇ ਵੇਚਣ ਲਈ ਕਰੋੜਾਂ ਦੀ ਲਾਗਤ ਨਾਲ ਪ੍ਰਾਜੈਕਟ ਲਗ ਰਹੇ ਨੇ, ਬਿਜਲੀ ਬੋਰਡ ਪ੍ਰਾਈਵੇਟ ਹੱਥਾਂ ਵਿੱਚ ਦੇਣ ਦੀ ਤਿਆਰੀ ਵਿੱਚ ਸਰਕਾਰ ਹੈ, ਪ੍ਰੀਪੈਡ ਮੀਟਰ ਸਰਕਾਰ ਲਗਾ ਰਹੀ ਹੈ, ਹੋਰ ਵੀ ਬਹੁਤ ਲੋਕ ਮਾਰੂ ਨੀਤੀਆਂ ਸਰਕਾਰ ਲਿਆ ਰਹੀ ਹੈ। ਕਿਸਾਨ ਬੀਬੀਆਂ ਦੀ ਇਕਾਈ ਪ੍ਰਧਾਨ ਅਮਨਦੀਪ ਕੌਰ, ਸਕੱਤਰ ਸੁਖਵਿੰਦਰ ਕੌਰ ਅਤੇ ਖਜਾਨਚੀ ਗੁਰਮੀਤ ਕੌਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਜਿੰਨ੍ਹੇ ਵੀ ਮੁੱਦੇ ਹਨ, ਨਸ਼ਾ, ਬਿਜਲੀ, ਪਾਣੀਆਂ, ਕਾਰਪੋਰੇਟ ਘਰਾਣਿਆਂ ਖਿਲਾਫ ਅਤੇ ਵੱਧ ਰਹੀਆਂ ਲੁੱਟਾਂ ਖੋਹਾਂ ਖਿਲਾਫ ਡੱਟਕੇ ਸੰਘਰਸ਼ ਕਰਨ ਦਾ ਫੈਂਸਲਾ ਕੀਤਾ ਹੈ।

LEAVE A REPLY

Please enter your comment!
Please enter your name here