ਸਰਕਾਰ ਨੇ ਕਰੀਬ 43 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਕਰਵਾਏ ਮੁਹੱਈਆ – ਈ.ਟੀ.ਓ.

0
41

ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸ਼ਰ, ਅੰਮ੍ਰਿਤਸਰ

ਸਰਕਾਰ ਨੇ ਕਰੀਬ 43 ਹਜ਼ਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਕਰਵਾਏ ਮੁਹੱਈਆ – ਈ.ਟੀ.ਓ.

ਮਹਿਤਾ ਵਿਖੇ ਲੱਗੇ ਸਵੈ ਰੋਜ਼ਗਾਰ ਕੈਂਪ ਵਿੱਚ 96 ਨੌਜਵਾਨਾਂ ਨੂੰ ਰੋਜ਼ਗਾਰ ਕਰਵਾਇਆ ਮੁਹੱਈਆ

ਅੰਮ੍ਰਿਤਸਰ 9 ਅਗਸਤ 2024 —

ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਸਰਕਾਰ ਨੇ ਕਰੀਬ 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਹਨ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਮਾਰਕੀਟ ਕਮੇਟੀ ਮਹਿਤਾ ਵਿਖੇ ਲਗਾਏ ਗਏ ਰੋਜਗਾਰ ਅਤੇ ਸਵੈ ਰੋਜਗਾਰ ਕੈਂਪ ਦੌਰਾਨ 96 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਮੁਹੱਈਆ ਕਰਵਾਉਣ ਸਮੇਂ ਕੀਤਾ। ਉਨਾਂ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਸਿਹਤ, ਸਿੱਖਿਆ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣਾ ਹੈ। ਉਨਾਂ ਦੱਸਿਆ ਕਿ ਇਸ ਕੰਮ ਲਈ ਪਿੰਡ ਪੱਧਰ ਤੇ ਰੋਜ਼ਗਾਰ ਕੈਂਪ ਲਗਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਅਤੇ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਸਕੀਮਾਂ ਬਾਰੇ ਜਾਗਰੂਕ ਕਰਨਾ ਹੈ।

ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਸਵੈ ਰੋਜਗਾਰ ਮੁਹਈਆ ਕਰਵਾਉਣ ਲਈ ਪੰਜਾਬ ਦੇ ਜਿਲ੍ਹੇ ਦੇ ਵੱਖ-ਵੱਖ ਵਿਭਾਗ ਜਿਵੇ ਕਿ ਬੈਕਫਿੰਕੋ ਅੰਮ੍ਰਿਤਸਰ, ਐਸ.ਸੀ.ਕਾਰਪੋਰੇਸ਼ਨ ਅੰਮ੍ਰਿਤਸਰ, ਜਿਲ੍ਹਾ ਉਦਯੋਗ ਕੇਂਦਰ ਅੰਮ੍ਰਿਤਸਰ, ਡੇਅਰੀ ਡਿਵੈਲਪਮੈਂਟ ਬੋਰਡ ਅੰਮ੍ਰਿਤਸਰ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਅੰਮ੍ਰਿਤਸਰ, ਪੇਂਡੂ ਸਵੈ ਰੁਜਗਾਰ ਤਕਨੀਕੀ ਸੰਸਥਾ ਅੰਮ੍ਰਿਤਸਰ, ਪੰਜਾਬ ਰਾਜ ਪੇਂਡੂ ਅਜੀਵਿਕਾ ਮਿਸ਼ਨ, ਅੰਮ੍ਰਿਤਸਰ  ਨੇ ਭਾਗ ਲਿੱ ਅਤੇ ਨੌਜਵਾਨਾਂ ਨੂੰ ਆਫਰ ਲੇਟਰ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਨਾਮੀ ਕੰਪਨੀਆਂ ਜਿਵੇ ਕਿ ਰਖਸ਼ਾ ਸਕਿਉਰਟਰੀ, ਮੈਕਸਿਕਸ ਕੋਚਰ ਟੈਕ, ਸ਼ੇਅਰ ਇੰਡੀਆ ਆਦਿ ਨੇ ਭਾਗ ਲਿਆ ਅਤੇ ਲੜਕੇ ਅਤੇ ਲੜਕੀਆਂ ਨੂੰ ਨੌਕਰੀ ਦੇ ਵੱਖ-ਵੱਖ ਅਵਸਰ ਪ੍ਰਦਾਨ ਕੀਤੇ ਗਏ। ਇਸ ਕੈਂਪ ਵਿਚ ਕੁੱਲ 211 ਨੌਜਵਾਨਾਂ ਵੱਲੋਂ ਹਿੱਸਾ ਲਿਆ ਗਿਆ ਅਤੇ 96 ਬੱਚਿਆ ਨੂੰ ਨੋਕਰੀ ਦੇ ਅਫਸਰ ਪ੍ਰਦਾਨ ਕੀਤੇ ਗਏ ਹਨ।

ਉਨਾਂ ਦੱਸਿਆ ਕਿ ਇਸ ਮੌਕੇ ਤੇ ਨੋਜਵਾਨਾ ਨੂੰ ਪੁਲਿਸ, ਆਰਮੀ ਅਤੇ ਹੋਰ ਸਰਕਾਰੀ ਨੌਕਰੀਆਂ ਦੀ ਤਿਆਰੀ ਸਬੰਧੀ ਜਾਣਕਾਰੀ ਵੀ ਮੁਹੱਈਆ ਕਰਵਾਈ ਗਈ ਹੈ ਅਤੇ ਸੀ-ਪਾਇਟ ਕੇਂਦਰ ਕਪੂਰਥਲਾ ਅਤੇ ਆਰਮੀ ਰੀਕਰਿਉਟਮੈਂਟ ਕੇਂਦਰ ਅੰਮ੍ਰਿਤਸਰ ਵੱਲੋ ਨੌਜਵਾਨਾਂ ਨੂੰ ਭਰਤੀ ਸਬੰਧੀ ਜਾਗਰੂਕ ਵੀ ਕੀਤਾ ਗਿਆ ਹੈ।

ਇਸ ਮੋਕੇ ਡਾ.ਗੁਰਵਿੰਦਰ ਸਿੰਘ ਚੇਅਰਮੈਨ ਮਾਰਕਿਟ ਮਹਿਤਾ, ਸ਼੍ਰੀਮਤੀ ਨੀਲਮ ਮਹੇ ,ਡਿਪਟੀ ਡਾਇਰੈਕਟਰ, ਰੋਜਗਾਰ ਉਤੱਪਤੀ,ਹੁਨਰ ਵਿਕਾਸ ਅਤੇ ਸਿਖਲਾਈ, ਅੰਮ੍ਰਿਤਸਰ, ਸ੍ਰੀ ਨਰੇਸ਼ ਕੁਮਾਰ, ਰੋਜਗਾਰ ਉਤੱਪਤੀ,ਹੁਨਰ ਵਿਕਾਸ ਅਤੇ ਸਿਖਲਾਈ, ਅੰਮ੍ਰਿਤਸਰ,ਸ਼੍ਰੀ ਤੀਰਥਪਾਲ ਸਿੰਘ,ਡਿਪਟੀ ਸੀ.ਈ.ਓ ਰੋਜਗਾਰ ਉਤੱਪਤੀ,ਹੁਨਰ ਵਿਕਾਸ ਅਤੇ ਸਿਖਲਾਈ, ਅੰਮ੍ਰਿਤਸਰ, ਸ਼੍ਰੀ ਗੋਰਵ ਕੁਮਾਰ,ਕਰੀਅਰ ਕਾਉਂਸਲਰ ਰੋਜਗਾਰ ਉਤੱਪਤੀ,ਹੁਨਰ ਵਿਕਾਸ ਅਤੇ ਸਿਖਲਾਈ, ਅੰਮ੍ਰਿਤਸਰ, ਬਲਾਕ ਪ੍ਰਧਾਨ ਸ: ਜਰਮਜੀਤ ਸਿੰਘ, ਗੁਰਜਿੰਦਰ ਸਿੰਘ, ਅਜੈ ਗਾਂਧੀ, ਸੁਖ ਰੰਧਾਵਾ, ਕੰਵਲਜੀਤ ਸਿੰਘ, ਪ੍ਰਗਟ ਸਿੰਘ, ਦਲਜੀਤ ਸਿੰਘ ਉਦੋਨੰਗਲ ਵੀ ਹਾਜ਼ਰ ਸਨ।  

ਕੈਪਸ਼ਨ : ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਮਹਿਤਾ ਵਿਖੇ ਲਗਾਏ ਗਏ ਸਵੈ ਰੋਜ਼ਗਾਰ ਕੈਂਪ ਦੌਰਾਨ ਨੌਜਵਾਨਾਂ ਨੂੰ ਆਫਰ ਲੈਟਰ ਦਿੰਦੇ ਹੋਏ।

ਰੋਜ਼ਗਾਰ ਕੈਂਪ ਦੀਆਂ ਵੱਖ-ਵੱਖ ਤਸਵੀਰਾਂ

===—

ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰਅੰਮ੍ਰਿਤਸਰ

ਲੋਕ ਨਿਰਮਾਣ ਮੰਤਰੀ ਨੇ 94 ਲੱਖ ਰੁਪਏ ਦੀ ਲਾਗਤ ਨਾਲ ਮਾਰਕੀਟ ਕਮੇਟੀ ਮਹਿਤਾ ਦੀ ਨਵੀਂ ਬਣੀ ਇਮਾਰਤ ਦਾ ਕੀਤਾ ਉਦਘਾਟਨ

ਅੰਮ੍ਰਿਤਸਰ 9 ਅਗਸਤ 2024—

ਮੁੱਖ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਲਾਗੇ ਹੀ ਸਰਕਾਰੀ ਸੁਵਿਧਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ ਅਤੇ ਇਸੇ ਹੀ ਲੜੀ ਤਹਿਤ ਵੱਖ-ਵੱਖ ਸਰਕਾਰੀ ਬਿਲਡਿੰਗਾਂ ਦਾ ਕਾਇਆ ਕਲਪ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਏ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਨੇ ਅੱਜ 94 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਮਾਰਕੀਟ ਕਮੇਟੀ ਮਹਿਤਾ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਕਰਨ ਪਿੱਛੋਂ ਕੀਤਾ। ਉਨਾਂ ਦੱਸਿਆ ਕਿ ਇਸ ਬਿਲਡਿੰਗ ਦੀ ਉਸਾਰੀ ਪੰਜਾਬ ਮੰਡੀ ਬੋਰਡ ਵਲੋਂ ਕਰਵਾਈ ਗਈ ਹੈ ਅਤੇ ਇਸ ਬਿਲਡਿੰਗ ਦੀ ਉਸਾਰੀ ਨਾਲ ਆੜ੍ਹਤੀਆਂਆਮ ਲੋਕਾਂ ਅਤੇ ਦਫ਼ਤਰੀ ਕਰਮਚਾਰੀਆਂ ਲਈ ਲਾਹੇਵੰਦ ਸਾਬਤ ਹੋਵੇਗੀ। ਉਨਾਂ ਦੱਸਿਆ ਕਿ ਅੱਜ ਤੋਂ ਕਰੀਬ 8-9 ਮਹੀਨੇ ਪਹਿਲਾਂ ਇਸ ਬਿਲਡਿੰਗ ਦੀ ਹਾਲਤ ਬਹੁਤ ਹੀ ਖਸਤਾ ਹੋਣ ਕਰਕੇ ਇਸ ਨੂੰ ਅਨਸੇਫ ਐਲਾਨਿਆ ਗਿਆ ਸੀ। ਉਨਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵਲੋਂ ਕੇਵਲ 8 ਮਹੀਨਿਆਂ ਦੇ ਅੰਦਰ ਅੰਦਰ ਇਸ ਬਿਲਡਿੰਗ ਨੂੰ ਤਿਆਰ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਨੇ ਦੱਸਿਆ ਕਿ ਸਰਕਾਰੀ ਬਿਲਡਿੰਗਾਂ ਦੇ ਨਾਲ ਨਾਲ ਸੜਕਾਂ ਦਾ ਵੀ ਕਾਇਆ ਕਲਪ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਨੂੰ ਜਾਣ ਵਾਲੀਆਂ ਲਿੰਕ ਸੜਕਾਂ ਦੀ ਉਸਾਰੀ ਵੀ ਕੀਤੀ ਜਾ ਰਹੀ ਹੈ। ਉਨਾਂ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਵਾਰ ਗਰਮੀ ਦੇ ਸੀਜਨ ਦੌਰਾਨ ਵੀ ਲੋਕਾਂ ਨੂੰ ਪੂਰੀ ਬਿਜਲੀ ਮੁਹੱਈਆ ਕਰਵਾਈ ਗਈ ਹੈ ਅਤੇ ਪੀ.ਐਸ.ਪੀ.ਸੀ.ਐਲ. ਵਲੋਂ ਕਿਸੇ ਤਰ੍ਹਾਂ ਦੇ ਕੋਈ ਵੀ ਕੱਟ ਨਹੀਂ ਲਗਾਏ ਗਏ।

ਇਸ ਮੌਕੇ ਸ: ਗੁਰਵਿੰਦਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਮਹਿਤਾਬਲਾਕ ਪ੍ਰਧਾਨ ਜਰਮਨਜੀਤ ਸਿੰਘਅਜੈ ਗਾਂਧੀਸੁਖ ਰੰਧਾਵਾਰਾਣਾ ਸ਼ਾਹ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

ਕੈਪਸ਼ਨ : ਸ: ਹਰਭਜਨ ਸਿੰਘ ਈ.ਟੀ.ਓ. ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ 94 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਮਾਰਕੀਟ ਕਮੇਟੀ ਮਹਿਤਾ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਕਰਦੇ ਹੋਏ।

LEAVE A REPLY

Please enter your comment!
Please enter your name here