ਸਰਦੀ ਦੇ ਮੌਸਮ ਦੌਰਾਨ ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਅਤੇ ਖਾਸ ਸਾਵਧਾਨੀਆਂ ਦੀ ਜ਼ਰੂਰਤ

0
65
ਬੰਦ ਕਮਰੇ ਵਿੱਚ ਮੋਮਬੱਤੀਆਂ, ਲੱਕੜਾਂ ਆਦਿ ਬਾਲ ਕੇ ਸੇਕਣਾ ਹੋ ਸਕਦੈ ਜਾਨਲੇਵਾ
ਮੂਨਕ/ਸੰਗਰੂਰ,
ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਅਤੇ ਸਿਵਲ ਸਰਜਨ ਸੰਗਰੂਰ ਡਾ. ਕਿਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਬਲਵਿੰਦਰ ਸਿੰਘ ਭੱਟੀ ਦੀ ਅਗੁਵਾਈ ਹੇਠ ਸਿਹਤ ਬਲਾਕ ਮੂਨਕ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਸੀਤ ਲਹਿਰ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ-ਕਮ-ਸਿਹਤ ਵਿਭਾਗ ਦੇ ਮਾਸ ਮੀਡੀਆ ਬ੍ਰਾਂਚ ਸਿਹਤ ਬਲਾਕ ਮੂਨਕ ਦੇ ਨੋਡਲ ਅਫ਼ਸਰ ਹਰਦੀਪ ਜਿੰਦਲ ਨੇ ਦੱਸਿਆ ਕਿ ਸਰਦੀ ਦੇ ਮੌਸਮ ਦੌਰਾਨ ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਅਤੇ ਖਾਸ ਸਾਵਧਾਨੀਆਂ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਰਦੀ ਹੋਰ ਵੱਧਣ ਦੇ ਅਸਾਰ ਹਨ ਅਤੇ ਇਸ ਦੌਰਾਨ ਬਜੁਰਗ ਅਤੇ ਛੋਟੇ ਬੱਚੇ ਜ਼ਿਆਦਾ ਪ੍ਰਭਾਵਤ ਹੁੰਦੇ ਹਨ। ਅਸਥਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜਾਂ ਨੂੰ ਬਹੁਤੀ ਠੰਡ ਹੋਣ ‘ਤੇ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਸ਼ਰੀਰ ਵਿੱਚ ਪਾਣੀ ਦੀ ਘਾਟ ਨੂੰ ਪੁਰਾ ਕਰਨ ਲਈ ਥੋੜੇ-ਥੋੜੇ ਸਮੇਂ ਜਾਂ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ ਪੀਤਾ ਜਾ ਸਕਦਾ ਹੈ। ਇਨ੍ਹਾਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਇਸ ਮੋਸਮ ਵਿੱਚ ਗਰਮ ਕਪੜੇ ਦੋ ਜਾ ਤਿੰਨ ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸ਼ਰੀਰ ਦਾ ਤਾਪਮਾਨ ਅਨੁਕੂਲ ਬਣਿਆ ਰਹੇ। ਸ਼ੀਤ ਲਹਿਰ ਦੇ ਗੰਭੀਰ ਸੰਪਰਕ ਨਾਲ ਹਾਈਪੋਥਰਮੀਆ ਹੋ ਸਕਦਾ ਹੈ। ਹਾਈਪੋਥਰਮੀਆ/ਫਰੌਸਟਬਾਈਟ ਇੱਕ ਮੈਡੀਕਲ ਐਮਰਜੈਂਸੀ ਹੈ ਜਿਸ ਲਈ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਕੋਸੇ (ਬਹੁਤਾ ਗਰਮ ਨਹੀਂ) ਪਾਣੀ ਨਾਲ਼ ਠੰਡ ਪ੍ਰਭਾਵਿਤ ਖੇਤਰਾਂ ਦਾ ਇਲਾਜ ਕੀਤਾ ਜਾ ਸਕਦਾ ਹੈ। ਸਰੀਰ ਦੇ ਤਾਪਮਾਨ ਵਿੱਚ ਕਮੀ ਜਿਸ ਨਾਲ ਬੋਲਣ ਵਿੱਚ ਕੰਬਣੀ, ਨੀਂਦ ਆਉਣਾ, ਮਾਸਪੇਸ਼ੀਆਂ ਵਿੱਚ ਅਕੜਾਅ, ਸਾਹ ਲੈਣ ਵਿਚ ਔਖਿਆਈ, ਨੱਕ ਵਗਣ ਅਤੇ ਹਾਈਪੋਥਰਮੀਆ/ਫਰੌਸਟਬਾਈਟ ਤੋਂ ਪੀੜਤ ਕਿਸੇ ਵਿਅਕਤੀ ਲਈ ਜਿੰਨੀ ਜਲਦੀ ਹੋ ਸਕੇ ਡਾਕਟਰੀ ਸਹਾਇਤਾ ਲੈਣੀ ਚਾਹੀਂਦੀ ਹੈ। ਉਹਨਾਂ ਲੋਕਾਂ ਨੂੰ  ਅਪੀਲ ਕੀਤੀ ਕਿ ਸ਼ਰਾਬ ਵਰਤੋਂ ਨਹੀਂ ਕਰਨੀ ਚਾਹੀਂਦੀ ਇਹ ਸਰੀਰ ਦੇ ਤਾਪਮਾਨ ਨੂੰ ਘਟਾਕੇ ਹਾਈਪੋਥਰਮੀਆ ਦੇ ਜੋਖਮ ਨੂੰ ਵਧਾ ਸਕਦੀ ਹੈ। ਠੰਡੇ ਹੋਏ ਖੇਤਰ ਦੀ ਮਾਲਿਸ਼ ਨਹੀਂ ਕਰਨੀ ਚਾਹੀਂਦੀ   ਇਸ ਨਾਲ ਹੋਰ ਨੁਕਸਾਨ ਹੋ ਸਕਦਾ ਹੈ। ਪ੍ਰਭਾਵਿਤ ਵਿਅਕਤੀ ਨੂੰ ਕੋਈ ਵੀ ਤਰਲ ਪਦਾਰਥ ਨਹੀਂ ਦੇਣਾ ਚਾਹੀਂਦਾ ਜਦੋਂ ਤੱਕ ਉਹ ਪੂਰੀ ਤਰ੍ਹਾਂ ਸੁਚੇਤ ਨਹੀਂ ਹੁੰਦਾ। ਸਰਦੀ ਦੇ ਮੌਸਮ ਦੌਰਾਨ ਬੰਦ ਕਮਰੇ ਵਿੱਚ ਮੋਮਬੱਤੀਆਂ, ਲੱਕੜਾਂ ਆਦਿ ਨੂੰ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ ਕਿਉਂਕਿ ਇਸ ਤਰਾਂ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਆਕਸੀਜਨ ਦੀ ਕਮੀ ਹੋ ਜਾਂਦੀ ਹੈ ਜੋ ਕਿ ਸਾਡੇ ਲਈ ਜਾਨਲੇਵਾ ਸਾਬਤ ਹੋ ਸਕਦੀ ਹੈ।

LEAVE A REPLY

Please enter your comment!
Please enter your name here