ਸਵਾਈਨ ਫਲੂ ਤੋਂ ਘਬਰਾਉਣ ਦੀ ਲੋੜ ਨਹੀਂ: ਡਾ: ਕਿਰਪਾਲ ਸਿੰਘ

0
99
ਸੰਗਰੂਰ,
ਸਵਾਈਨ ਫ਼ਲੂ ਤੋਂ ਬਚਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਸਬੰਧੀ ਸਿਹਤ ਸੰਸਥਾਵਾਂ ਅੰਦਰ ਢੁਕਵੇਂ ਪ੍ਰਬੰਧ ਰੱਖਣ ਲਈ ਸਿਵਲ ਸਰਜਨ  ਡਾ:ਕਿਰਪਾਲ ਸਿੰਘ ਨੇ ਜਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਜਿਲੇ ਅੰਦਰ ਭਾਵੇਂ ਸਵਾਈਨ ਫਲੂ ਦਾ ਕੋਈ ਵੀ ਕੇਸ ਰਿਪੋਰਟ ਨਹੀਂ ਹੋਇਆ ਪਰ ਫਿਰ ਵੀ ਇਸ ਤੋਂ ਬਚਣ ਲਈ ਹਰ ਸਿਹਤ ਸੰਸਥਾ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ ਅਤੇ ਵਿਭਾਗ ਦੇ ਫੀਲਡ ਸਟਾਫ ਤੇ ਆਸ਼ਾ ਵਰਕਰਾਂ ਵੱਲੋਂ ਘਰ ਘਰ ਜਾ ਕੇ ਆਮ ਲੋਕਾਂ ਨੂੰ ਸਵਾਈਨ ਫਲੂ ਤੋਂ ਬਚਾਅ ਲਈ ਜਾਣਕਾਰੀ ਦਿੱਤੀ ਜਾਵੇ, ਆਪੋ ਆਪਣੀਆਂ ਸਿਹਤ ਸੰਸਥਾਵਾਂ ਉੱਪਰ ਫਲੂ ਕਾਰਨਰ ਸਥਾਪਿਤ ਕੀਤੇ ਜਾਣ ਅਤੇ ਜੇਕਰ ਕੋਈ ਸਵਾਇਨ ਫਲੂ ਦਾ ਕੇਸ ਆਉਂਦਾ ਹੈ ਤਾਂ ਉਸਦੇ ਇਲਾਜ ਲਈ ਅਗਾਊ ਢੁਕਵੇ ਪ੍ਰਬੰਧ ਕਰਕੇ ਰੱਖੇ ਜਾਣ ਅਤੇ ਕੇਸਾਂ ਦੇ ਇਲਾਜ ਲਈ ਵਰਤੋਂ ਵਿੱਚ ਆਉਣ ਵਾਲੀਆਂ ਲੋੜੀਂਦੀਆਂ ਦਵਾਈਆਂ ਦਾ ਸਟਾਕ ਸੰਸਥਾ ਤੇ ਰੱਖਣਾ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਜਿਸ ਸੰਸਥਾ ਵਿੱਚ ਦਵਾਈਆਂ ਉਪਲਬਧ ਨਹੀਂ ਹਨ ਉਹਨਾਂ ਵੱਲੋਂ ਜ਼ਿਲਾ ਪੱਧਰ ਤੋਂ ਦਵਾਈਆਂ ਲੈ ਲਈਆਂ ਜਾਣ ਕਿਉਂਕਿ ਦਵਾਈਆਂ ਦੀ ਕੋਈ ਕਮੀ ਨਹੀਂ ਹੈ।
ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਖਾਂਸੀ ਅਤੇ ਜੁਕਾਮ ਛਿੱਕਾਂ ਆਉਣੀਆਂ ਜਾਂ ਨੱਕ ਵਗਣਾ ਗਲੇ ਵਿੱਚ ਦਰਦ, ਸਾਹ ਲੈਣ ਵਿੱਚ ਤਕਲੀਫ, ਦਸਤ ਲੱਗਣਾ, ਸਰੀਰ ਟੁੱਟਦਾ ਮਹਿਸੂਸ ਹੋਣਾ ਲੱਛਣ ਹੋਣ ਤਾਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਨਾਲ਼ ਸੰਪਰਕ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here