ਸਵੱਛਤਾ ਹੀ ਸੇਵਾ ਪੰਦਰਵਾੜੇ ਤਹਿਤ ਪਿੰਡਾਂ ਵਿਚ ਜਾਗਰੂਕਤਾ ਅਭਿਆਨ ਜਾਰੀ
ਮਾਨਸਾ, 24 ਸਤੰਬਰ:
ਸਵੱਛਤਾ ਹੀ ਸੇਵਾ ਪੰਦਰਵਾੜੇ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸੋਸ਼ਲ ਸਟਾਫ ਵੱਲੋਂ ਪਿੰਡਾਂ ਵਿਚ ਲੋਕਾਂ ਨੂੰ ਸਾਫ ਸਫਾਈ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਸੋਸ਼ਲ ਇੰਚਾਰਜ ਬੀਨੂ ਰਾਣੀ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਸਕੂਲਾਂ ਵਿਚ ਜਾਗਰੂਕਤਾ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਪਿੰਡਾਂ ਵਿਚ ਪਲਾਂਟੇਸ਼ਨ, ਟੋਭਿਆਂ ਅਤੇ ਗਿੱਲੇ ਸੁੱਕੇ ਕੂੜੇ ਦੇ ਪਲਾਟਾਂ ਦੀ ਸਫਾਈ ਕਰਵਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਤੇ ਵਿਦਿਆਰਥੀਆਂ ਨੂੰ ਆਪਣੇ ਆਲੇ ਦੁਆਲੇ ਦੀ ਸਾਫ ਸਫਾਈ ਰੱਖਣ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਉਣ, ਵੇਸਟ ਮਟੀਰੀਅਲ ਤੋਂ ਕੰਮ ਆਉਣ ਯੋਗ ਵਸਤਾਂ ਬਣਾਉਣ ਅਤੇ ਪਾਣੀ ਦੀ ਸੁਚੱਜੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਅਤੇ ਚੁਗਿਰਦੇ ਦੀ ਸਾਫ ਸਫਾਈ ਤੇ ਸੁੰਦਰਤਾ ਲਈ ਹਰ ਇਕ ਨਾਗਰਿਕ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਸਵੱਛਤਾ ਹੀ ਸੇਵਾ ਦਾ ਸੁਨੇਹਾ ਘਰ ਘਰ ਪਹੁੰਚਾਉਣਾ ਚਾਹੀਦਾ ਹੈ।