ਸਵੱਛ ਭਾਰਤ ਦੀ ਥੀਮ ‘ਤੇ ਲੇਖ, ਪੋਸਟਰ ਮੇਕਿੰਗ ਤੇ ਰੰਗੋਲੀ ਮੁਕਾਬਲਿਆਂ ਦਾ ਆਯੋਜਨ

0
140

ਪੋਸਟਰ ਮੇਕਿੰਗ ‘ਚ ਰਾਜੇਸ਼, ਲੇਖ ‘ਚ ਹਰਜੋਤ ਤੇ ਰੰਗੋਲੀ ਮੁਕਾਬਲੇ ਚ ਕਸ਼ਿਸ਼ ਨੇ ਮਾਰੀ ਬਾਜ਼ੀ

ਸ਼ਨੀਵਾਰ ਨੂੰ ਸਵੱਛ ਭਾਰਤ ਅਭਿਆਨ ਦੀ ਥੀਮ ‘ਤੇ ਡੀ.ਏ.ਵੀ. ਕਾਲਜ ‘ਚ ਹੋਵੇਗਾ ਜ਼ਿਲਾ ਪੱਧਰੀ ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ

24/3/2023

ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਡੀ.ਏ.ਵੀ. ਕਾਲਜ ਵਿੱਚ ਸਵੱਛ ਭਾਰਤ ਤੇ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੀ ਥੀਮ ਉੱਤੇ ਲੇਖ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਦੱਸ ਦਈਏ ਕਿ ਦੇਸ਼ ਭਰ ਵਿੱਚ ਮੰਤਰਾਲੇ ਵੱਲੋਂ ਸਵੱਛ ਭਾਰਤ, ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਸਣੇ ਹੋਰਨਾਂ ਯੋਜਨਾਵਾਂ ‘ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਐੱਫ.ਪੀ.ਓ. ਗੁਰਮੀਤ ਸਿੰਘ (ਆਈ.ਆਈ.ਐੱਸ.) ਨੇ ਕਿਹਾ ਕਿ ਦੇਸ਼ਭਰ ਵਿੱਚ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੀ ਥੀਮ ਉੱਤੇ ਸ਼ੁਰੂ ਹੋਏ ਪ੍ਰੋਗਰਾਮਾਂ ਦੀ ਲੜੀ 75 ਹਫ਼ਤਿਆਂ ਦਾ ਸਫ਼ਰ ਤੈਅ ਕਰਦੇ ਹੋਏ ਇਸ ਸਾਲ ਸਮਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸੇ ਲੜੀ ਦੇ ਤਹਿਤ ਅੰਮ੍ਰਿਤਸਰ ਵਿੱਚ ਵੀ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਅਤੇ ਸਵੱਛਤਾ ਮੁਹਿੰਮ ਉੱਤੇ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਮੌਕੇ ਬੋਲਦਿਆਂ ਕਾਲਜ ਦੇ ਪ੍ਰਿੰਸੀਪਲ ਅਮਰਦੀਪ ਗੁਪਤਾ ਨੇ ਕਿਹਾ ਕਿ ਸਮਾਜ ਨੂੰ ਪ੍ਰੇਰਿਤ ਕਰਨ ਲਈ ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਅਕਸਰ ਕੀਤਾ ਜਾਂਦਾ ਹੈ ਤੇ ਮੰਤਰਾਲੇ ਵਲੋਂ ਅਜਿਹੇ ਪ੍ਰੋਗਰਾਮ ਕਰਵਾਉਣਾ ਇਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਸਵੱਛ ਭਾਰਤ ਅਭਿਆਨ ਨੂੰ ਮਜ਼ਬੂਤ ਕਰਨ ਵਿੱਚ ਕਾਲਜ ਦੀ ਭੂਮਿਕਾ ਉੱਤੇ ਵੀ ਚਾਨਣਾ ਪਾਇਆ।

ਇਸ ਮੌਕੇ ਪੋਸਟਰ ਮੇਕਿੰਗ, ਲੇਖ ਤੇ ਰੰਗੋਲੀ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਲੇਖ ਮੁਕਾਬਲੇ ਵਿਚ ਹਰਜੋਤ ਕੌਰ ਨੇ ਪਹਿਲਾ, ਸਿਮਰਨ ਨੇ ਦੂਜਾ ਅਤੇ ਜੈਸਿਕਾ ਨੇ ਤੀਜਾ ਤੇ ਖੁਸ਼ੀ ਨੇ ਚੌਥਾ ਸਥਾਨ ਹਾਸਲ ਕੀਤਾ। ਉੱਥੇ ਹੀ ਇਸ ਮੌਕੇ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ ਵਿਚ ਵੀ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ, ਜਿਸ ਵਿੱਚ ਰਾਜੇਸ਼ ਯਾਦਵ ਨੇ ਪਹਿਲਾ, ਕਸ਼ਿਸ਼ ਨੇ ਦੂਜਾ ਤੇ ਅਰਮਾਨਦੀਪ ਨੇ ਤੀਜਾ ਤੇ ਅਨੁਭਵ ਨੇ ਚੌਥਾ ਸਥਾਨ ਹਾਸਲ ਕੀਤਾ। ਰੰਗੋਲੀ ਮੁਕਾਬਲੇ ਵਿੱਚ ਕਸ਼ਿਸ਼ ਨੇ ਪਹਿਲਾ, ਸਿਮਰਜੀਤ ਕੌਰ ਨੇ ਦੂਜਾ, ਸੁਮਿਤ ਨੇ ਤੀਜਾ ਤੇ ਭੂਮਿਕਾ ਸ਼ਾਹੀ ਨੇ ਚੌਥਾ ਸਥਾਨ ਹਾਸਿਲ ਕੀਤਾ।

ਜੇਤੂ ਵਿਦਿਆਰਥੀਆਂ ਨੂੰ ਸ਼ਨੀਵਾਰ 25 ਮਾਰਚ ਨੂੰ ਕਾਲਜ ਵਿਚ ਹੋਣ ਵਾਲੇ ਪ੍ਰੋਗਰਾਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ। ਬਹਿਰਹਾਲ ਸ਼ਨੀਵਾਰ ਨੂੰ ਡੀ.ਏ.ਵੀ. ਕਾਲਜ ਵਿੱਚ ਆਯੋਜਿਤ ਕੀਤੇ ਜਾ ਰਹੇ ਪ੍ਰੋਗਰਾਮ ਵਿੱਚ ਐਨ.ਸੀ.ਸੀ. ਤੇ ਐਨ.ਐੱਸ.ਐੱਸ. ਦੇ ਪ੍ਰਤੀਭਾਗੀ ਵੀ ਵੱਧ ਚੜ੍ਹ ਕੇ ਸ਼ਿਰਕਤ ਕਰਨਗੇ।

LEAVE A REPLY

Please enter your comment!
Please enter your name here