ਬੰਗਾ 03 ਅਗਸਤ :
ਸਮਾਜ ਸੇਵਕ ਸ. ਹਰਦੇਵ ਸਿੰਘ ਕਾਹਮਾ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਆਪਣੇ ਮਾਤਾ ਜੀ ਅਤੇ ਪਿਤਾ ਜੀ ਸਵ: ਬੇਬੇ ਬਿਸ਼ਨ ਕੌਰ ਅਤੇ ਸਵ: ਸ. ਤਾਰਾ ਸਿੰਘ ਕਾਹਮਾ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕਰਵਾਇਆ ਗਿਆ । ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਸਜੇ ਦੀਵਾਨ ਵਿਚ ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਜਥੇ ਨੇ ਵੈਰਾਗਮਈ ਗੁਰਬਾਣੀ ਕੀਰਤਨ ਕੀਤਾ । ਗੁਰਮਤਿ ਸਮਾਗਮ ਵਿਚ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਨਿਸ਼ਾਨ ਸਿੰਘ ਬੀੜ ਬਾਬਾ ਬੁੱਢਾ ਜੀ ਵਾਲਿਆਂ ਨੇ ਗੁਰਬਾਣੀ ਕਥਾ ਕਰਦੇ ਹੋਏ ਸੰਗਤਾਂ ਨੂੰ ਆਪਣੇ ਮਾਪਿਆਂ ਦਾ ਸਤਿਕਾਰ ਕਰਨ ਲਈ ਜਾਗਰੁਕ ਕੀਤਾ । ਉਹਨਾਂ ਨੇ ਸਮੂਹ ਸੰਗਤਾਂ ਨੂੰ ਗੁਰੂ ਸਾਹਿਬਾਨ ਵੱਲੋਂ ਦਰਸਾਏ ਸੇਵਾ ਮਾਰਗ ਤੇ ਚੱਲਦੇ ਹੋਏ ਨਾਮ ਸਿਮਰਨ ਕਰਨ ਲਈ ਪ੍ਰੇਰਿਆ । ਸਮੂਹ ਕਾਹਮਾ ਪਰਿਵਾਰ ਵੱਲੋਂ ਬਹੁਤ ਭਾਵਕ ਹੁੰਦੇ ਹੋਏ ਸ. ਹਰਦੇਵ ਸਿੰਘ ਕਾਹਮਾ ਨੇ ਮਾਤਾ ਜੀ ਸਵ: ਬੇਬੇ ਬਿਸ਼ਨ ਕੌਰ ਅਤੇ ਪਿਤਾ ਜੀ ਸਵ: ਸ. ਤਾਰਾ ਸਿੰਘ ਕਾਹਮਾ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਵਿਚ ਪੁੱਜੀਆਂ ਸੰਗਤਾਂ ਦਾ ਹਾਰਦਿਕ ਧੰਨਵਾਦ ਕੀਤਾ ।
ਸਟੇਜ ਦੀ ਸੰਚਾਲਨਾ ਕਰਦਿਆਂ ਜਥੇਦਾਰ ਸਤਨਾਮ ਸਿੰਘ ਲਾਦੀਆਂ ਨੇ ਸਮੂਹ ਸੰਗਤਾਂ ਨੂੰ ਸਮਾਜ ਸੇਵਕ ਸ ਹਰਦੇਵ ਸਿੰਘ ਕਾਹਮਾ ਤੇ ਸਮੂਹ ਪਰਿਵਾਰ ਵੱਲੋਂ ਸਮਾਜ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਚਾਨਣਾ ਪਾਇਆ । ਜਥੇਦਾਰ ਲਾਦੀਆਂ ਨੇ ਦੱਸਿਆ ਕਿ ਕੱਲ੍ਹ 04 ਅਗਸਤ 2023 ਦਿਨ ਸ਼ੁੱਕਰਵਾਰ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਵ: ਮਾਤਾ ਬਿਸ਼ਨ ਕੌਰ ਜੀ ਅਤੇ ਸਵ: ਪਿਤਾ ਤਾਰਾ ਸਿੰਘ ਕਾਹਮਾ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਮੁਫਤ ਮੈਡੀਕਲ ਚੈੱਕਐਪ ਕੈਂਪ ਸਵੇਰੇ 9 ਤੋਂ 3 ਵਜੇ ਦੁਪਿਹਰ ਤੱਕ ਲਗਾਇਆ ਜਾ ਰਿਹਾ ਹੈ, ਜਿਸ ਦਾ ਇਲਾਕਾ ਨਿਵਾਸੀ ਵੱਧ ਤੋਂ ਵੱਧ ਲਾਭ ਪ੍ਰਾਪਤ ਦੀ ਅਪੀਲ ਵੀ ਕੀਤੀ ।
ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਸਕੱਤਰ, ਸ. ਅਮਰਜੀਤ ਸਿੰਘ ਚੇਅਰਮੈਨ ਫਾਈਨਾਂਸ, ਸ. ਜਗਜੀਤ ਸਿੰਘ ਸੋਢੀ ਮੈਂਬਰ, ਸ. ਗੁਰਦੀਪ ਸਿੰਘ ਢਾਹਾਂ, ਨੰਬੜਦਾਰ ਸਵਰਨ ਸਿੰਘ ਕਾਹਮਾ, ਪ੍ਰੌ: ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਪ੍ਰਿੰਸੀਪਲ ਵਨੀਤਾ ਚੋਟ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ, ਪ੍ਰਿੰਸੀਪਲ ਸੁਰਿੰਦਰ ਜਸਪਾਲ ਗੁਰੂ ਨਾਨਕ ਕਾਲਜ ਆਫ ਨਰਸਿੰਗ, ਵਾਇਸ ਪ੍ਰਿੰਸੀਪਲ ਰਮਨਦੀਪ ਕੌਰ, ਡਾ. ਰਵਿੰਦਰ ਖਜ਼ੂਰੀਆ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮਹਿੰਦਰਪਾਲ ਸਿੰਘ ਸੁਪਰਡੈਂਟ, ਭਾਈ ਮਨਜੀਤ ਸਿੰਘ, ਨਰਿੰਦਰ ਸਿੰਘ ਢਾਹਾਂ, ਸ੍ਰੀ ਬਲਵੰਤ ਰਾਏ ਨਵਾਂਸ਼ਹਿਰ ਤੋਂ ਟਰੱਸਟ ਦੇ ਪ੍ਰਬੰਧ ਹੇਠਾਂ ਚੱਲਦੀਆਂ ਮੈਡੀਕਲ ਅਤੇ ਵਿਦਿਅਕ ਸੰਸਥਾਵਾਂ ਦੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਤੋਂ ਇਲਾਵਾ ਤੇ ਇਲਾਕਾ ਨਿਵਾਸੀ ਸਾਧ ਸੰਗਤਾਂ ਹਾਜ਼ਰ ਸਨ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।