ਲੁਧਿਆਣਾ, 31 ਜੁਲਾਈ -ਭਾਰਤੀਯ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਸੂਬੇ ਵਿੱਚ ਲਗਾਤਾਰ ਵੱਧ ਰਹੀਆਂ ਅਪਰਾਧਿਕ ਘਟਨਾਵਾਂ ‘ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਕਿਉਂਕਿ ਪੰਜਾਬ ‘ਚ ਲਗਾਤਾਰ ਵੱਧ ਰਹੀਆਂ ਅਪਰਾਧਿਕ ਘਟਨਾਵਾਂ ਕਰਕੇ ਕਾਨੂੰਨ ਵਿਵਸਥਾ ਭੰਗ ਹੋ ਗਈ ਹੈ, ਲੁੱਟਮਾਰ, ਕਤਲ, ਫਿਰੌਤੀ ਦੀਆਂ ਘਟਨਾਵਾਂ ਆਮ ਹਨ। ਗਰਚਾ ਨੇ ਕਿਹਾ ਕਿ ਅਪਰਾਧੀਆਂ ਦੇ ਹੌਂਸਲੇ ਇੰਨੇ ਵੱਧ ਗਏ ਹਨ ਕਿ ਉਨ੍ਹਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਹੈ। ਬੀਤੇ ਕੱਲ੍ਹ ਪੈਸੇ ਦਾ ਲੈਣ-ਦੇਣ ਨੂੰ ਲੈਕੇ ਇੱਕ ਵਿਅਕਤੀ ਨੂੰ ਉਸਦੇ ਘਰ ਵਿੱਚ ਹੀ ਨਿਹੰਗਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਡ ਦਿੱਤਾ ਜਿਸ ਨਾਲ ਉਸਦੀ ਮੌਤ ਹੋ ਗਈ ਅਤੇ ਹਮਲੇ ਵਿੱਚ ਮ੍ਰਿਤਕ ਦਾ ਲੜਕਾ ਤੇ ਭਤੀਜਾ ਬਹੁਤ ਤਰ੍ਹਾਂ ਦੇ ਨਾਲ ਜਖਮੀ ਕਰ ਦਿੱਤੇ। ਅਜਿਹੀਆਂ ਘਟਨਾਵਾਂ ਵਾਪਰਨ ਨਾਲ ਲੋਕਾਂ ਵਿੱਚ ਸਹਿਮ ਪੈਦਾ ਹੋ ਰਿਹਾ ਹੈ, ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਦਿਖਾਈ ਦੇ ਰਹੀ।
Boota Singh Basi
President & Chief Editor