ਫਰੂਟ ਐਂਡ ਵੈਜੀਟੇਬਲ ਮਰਚੈਂਟਸ ਯੂਨੀਅਨ (ਰਜਿ.) ਦੇ ਇਕ ਵਫ਼ਦ ਨੇ ਤਰਨਜੀਤ ਸਿੰਘ ਸੰਧੂ ਨਾਲ ਕੀਤੀ ਮੁਲਾਕਾਤ ।
ਅੰਮ੍ਰਿਤਸਰ 24 ਮਾਰਚ
ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਰਾਜਦੂਤ ਸਰਦਾਰ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਕਰਦਿਆਂ ਫਰੂਟ ਐਂਡ ਵੈਜੀਟੇਬਲ ਮਰਚੈਂਟਸ ਯੂਨੀਅਨ (ਰਜਿ.) ਦੇ ਇਕ ਵਫ਼ਦ ਨੇ ਅੰਮ੍ਰਿਤਸਰ ਦੀ ਵੱਲਾ ਮੰਡੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਸਰਕਾਰ ਕੋਲ ਵਕਾਲਤ ਕਰਨ ਦੀ ਅਪੀਲ ਕੀਤੀ ਹੈ।
ਯੂਨੀਅਨ ਦੇ ਪ੍ਰਧਾਨ ਚਰਨਜੀਤ ਸਿੰਘ ਬਤਰਾ ਜਨਰਲ ਸਕੱਤਰ ਜਤਿੰਦਰ ਖੁਰਾਣਾ ਅਤੇ ਮੈਂਬਰਾਂ ਇਕਬਾਲ ਸਿੰਘ ਬੱਲੀ, ਜਸਪਾਲ ਸਿੰਘ, ਮੋਹਿਤ ਕੁਮਾਰ ਅਤੇ ਇੰਦਰਬੀਰ ਸਿੰਘ ਬਿੱਲਾ ਨੇ ਸਬਜ਼ੀ ਮੰਡੀ ਵੱਲਾ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਸਰਦਾਰ ਸੰਧੂ ਨੂੰ ਜਾਣੂ ਕਰਾਇਆ ਅਤੇ ਇਕ ਮੰਗ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੀ ਵੱਲਾ ਮੰਡੀ 1975 ਵਿੱਚ ਬਣਾਈ ਗਈ ਸੀ, ਜੋ ਕਿ ਹੁਣ ਸਥਾਨਕ ਨਗਰ ਨਿਗਮ ਦੀ ਹੱਦ ਅੰਦਰ ਆ ਗਿਆ ਹੈ। ਆਬਾਦੀ ਦੇ ਵਧਣ ਨਾਲ ਇਲਾਕੇ ਦੀਆਂ ਸੜਕਾਂ ਅਤੇ ਸੀਵਰੇਜ ਦਾ ਨਿਰਮਾਣ ਵੀ ਪ੍ਰਭਾਵਿਤ ਹੋ ਰਿਹਾ ਹੈ। ਇਸ ਸਥਾਨ ਸਬਜ਼ੀ ਮੰਡੀ ਦੇ ਆਸ-ਪਾਸ ਹਜ਼ਾਰਾਂ ਵਪਾਰੀ ਆਪਣਾ ਕੰਮ ਕਰਦੇ ਹਨ। ਇਹ ਪੰਜਾਬ ਦੀ ਸਭ ਤੋਂ ਵੱਡੀ ਸਬਜ਼ੀ ਮੰਡੀ ਹੈ ਅਤੇ ਇਸ ਦੇ ਨੇੜੇ ਹੀ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਇਤਿਹਾਸਕ ਗੁਰਦੁਆਰਾ ਵੀ ਹੈ। ਵੱਲਾ ਪਿੰਡ ਬਹੁਤ ਪੁਰਾਣਾ ਹੈ ਅਤੇ ਇਸ ਦੀ ਆਬਾਦੀ ਵੀ ਬਹੁਤ ਵਧ ਰਹੀ ਹੈ। ਵਫ਼ਦ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਪਾਰੀਆਂ ਅਤੇ ਨਿਵਾਸੀਆਂ ਅਤੇ ਲੋਕਾਂ ਦੀ ਭਲਾਈ, ਵਿਕਾਸ ਅਤੇ ਮੁਸ਼ਕਲਾਂ ਨੂੰ ਦੇਖਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਾਇਆ ਜਾਵੇ। ਇਸ ’ਤੇ ਸਰਦਾਰ ਤਰਨਜੀਤ ਸਿੰਘ ਸੰਧੂ ਨੇ ਸ਼ਹਿਰ ਦੇ ਹਿਤ ਵਿੱਚ ਹਰ ਸੰਭਵ ਉਸਾਰੂ ਕਦਮ ਚੁੱਕਣ ਦਾ ਵਫ਼ਦ ਨੂੰ ਭਰੋਸਾ ਦਿੱਤਾ ਹੈ।