ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ

0
16
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ
 ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋਫੈਸਰ( ਡਾ.) ਕਰਮਜੀਤ ਸਿੰਘ  ਜੀ ਅਤੇ ਡੀਨ ਕਾਲਜਸ ਪ੍ਰੋਫੈਸਰ (ਡਾ.) ਸਰੋਜ ਅਰੋੜਾ ਰਹਿਨੁਮਾਈ  ਤਹਿਤ ਸ੍ਰੀ ਗੁਰੂ ਤੇਗ ਬਹਾਦਰ ਕਾਲਜ, ਸਠਿਆਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਹ ਸਮਾਗਮ ਪੰਜਾਬੀ ਵਿਭਾਗ ਅਤੇ ਭਾਸ਼ਾ ਮੰਚ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।
ਇਸ ਮੌਕੇ “ਭਗਤ ਸਿੰਘ ਦੀ ਵਿਚਾਰਧਾਰਾ ਅਤੇ ਮਨੋਵਿਗਿਆਨਕ ਸੰਦਰਭ” ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਸਮਾਗਮ ਦੇ ਮੁੱਖ ਬੁਲਾਰੇ  ਵਜੋਂ ਡਾ. ਰੂਪਨ ਢਿੱਲੋਂ, ਐਸੋਸੀਏਟ ਪ੍ਰੋਫੈਸਰ ਅਤੇ ਮੁਖੀ, ਮਨੋਵਿਗਿਆਨ ਵਿਭਾਗ ਅਤੇ  ਵਧੀਕ ਚਾਰਜ, ਜਲ੍ਹਿਆਂਵਾਲਾ ਬਾਗ਼ ਚੇਅਰ , ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸਨ।ਡਾ. ਰੂਪਨ ਢਿੱਲੋਂ ਨੇ ਭਗਤ ਸਿੰਘ ਦੇ ਜੀਵਨ, ਸੋਚ ਅਤੇ ਸ਼ਖ਼ਸੀਅਤ ਦੇ ਵੱਖ-ਵੱਖ ਪੱਖਾਂ ਨੂੰ ਮਨੋਵਿਗਿਆਨਕ ਦ੍ਰਿਸ਼ਟੀਕੋਣ ਤੋਂ ਪੇਸ਼ ਕਰਦਿਆਂ ਹਿੰਮਤ, ਦ੍ਰਿੜ੍ਹਤਾ, ਸਹਿਣਸ਼ੀਲਤਾ, ਵਿਚਾਰਸ਼ੀਲਤਾ ਅਤੇ ਆਪਣੇ ਉਦੇਸ਼ ਪ੍ਰਤੀ ਸਮਰਪਣ ਵਰਗੇ ਗੁਣਾਂ ਬਾਰੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਭਗਤ ਸਿੰਘ ਦਾ ਜੀਵਨ ਨੌਜਵਾਨਾਂ ਨੂੰ ਚੁਣੌਤੀਆਂ ਦਾ ਦ੍ਰਿੜ੍ਹਤਾ ਨਾਲ ਸਾਹਮਣਾ ਕਰਨ ਅਤੇ ਆਪਣੇ ਜੀਵਨ ਦੇ ਉਦੇਸ਼ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਤ ਕਰਦਾ ਹੈ। ਲੈਕਚਰ ਉਪਰੰਤ ਡਾ. ਰੂਪਨ ਢਿਲੋਂ ਵੱਲੋਂ ਵਿਦਿਆਰਥੀਆਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਗਿਆ l
ਇਸ ਮੌਕੇ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਨੇ ਕਿਹਾ ਕਿ ਭਗਤ ਸਿੰਘ ਸਿਰਫ਼ ਇੱਕ ਇਤਿਹਾਸਕ ਸ਼ਖ਼ਸੀਅਤ ਹੀ ਨਹੀਂ, ਸਗੋਂ ਨੌਜਵਾਨ ਪੀੜ੍ਹੀ ਲਈ ਵਿਚਾਰਸ਼ੀਲਤਾ, ਹਿੰਮਤ ਅਤੇ ਸਮਰਪਣ ਦੀ ਪ੍ਰੇਰਣਾ ਹਨ। ਉਨਾਂ ਕਿਹਾ ਨੌਜਵਾਨ ਪੀੜੀ ਨੂੰ ਭਗਤ ਸਿੰਘ ਦੀ ਸ਼ਖਸੀਅਤ ਤੋਂ ਪ੍ਰੇਰਨਾ ਲੈਣ ਦੀ ਵੀ ਲੋੜ ਹੈ  lਉਨ੍ਹਾਂ ਮੁੱਖ ਬੁਲਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਇਤਿਹਾਸਕ ਸ਼ਖ਼ਸੀਅਤਾਂ ਦੇ ਜੀਵਨ ਅਤੇ ਵਿਚਾਰਾਂ ਨੂੰ ਡੂੰਘਾਈ ਨਾਲ ਸਮਝਣ ਦਾ ਮੌਕਾ ਪ੍ਰਦਾਨ ਕਰਦੇ ਹਨ। ਸਮਾਗਮ ਦੇ ਅੰਤ ਵਿੱਚ ਮੁੱਖ ਬੁਲਾਰੇ ਨੂੰ  ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਨਦੀਪ ਸਿੰਘ, ਕਰਮਬੀਰ ਸਿੰਘ, ਰੋਹਿਤ ਗੁਪਤਾ, ਮਨੂੰ ਬਾਲਾ, ਗਗਨ ਸ਼ਰਮਾ ਅਤੇ ਸੁਖਦੀਪ ਕੌਰ ਨੇ ਅਹਿਮ ਭੂਮਿਕਾ ਨਿਭਾਈ।

Regards,
Rajinder Rikhi

       Journalist
Dainik Jagran
Idiot Club (President)
+91-814(632) 0009
+91-937(020) 0007

LEAVE A REPLY

Please enter your comment!
Please enter your name here