ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਵਲੋਂ ਪੱਟੀ ਵਿਖੇ ਅੱਖਾਂ ਦਾ ਫ੍ਰੀ ਕੈਂਪ 17 ਨਵੰਬਰ ਨੂੰ- ਪਨਗੋਟਾ
ਪੱਟੀ/ਤਰਨਤਾਰਨ,14 ਨਵੰਬਰ 2024
ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਇਲਾਕੇ ਵਿੱਚ ਹਨੇਰੇ ਤੋਂ ਸਵੇਰੇ ਵੱਲ ਮਿਸ਼ਨ ਤਹਿਤ ਅੱਖਾਂ ਦੇ ਫ੍ਰੀ ਕੈਂਪ ਲਗਾਏ ਜਾ ਰਹੇ ਹਨ।ਇਸੇ ਮਿਸ਼ਨ ਤਹਿਤ ਪੱਟੀ ਸ਼ਹਿਰ ਵਿਖੇ ਅੱਖਾਂ ਦਾ ਫ੍ਰੀ ਕੈਂਪ ਲਗਾਇਆ ਜਾ ਰਿਹਾ ਹੈ।ਸੁਸਾਇਟੀ ਪ੍ਰਧਾਨ ਗੁਰਪ੍ਰੀਤ ਸਿੰਘ ਪਨਗੋਟਾ ਨੇ ਦੱਸਿਆ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਖਾਂ ਦਾ ਫ੍ਰੀ ਕੈਂਪ 17 ਨਵੰਬਰ ਨੂੰ ਸਵੇਰੇ 9 ਤੋਂ 12 ਵਜੇ ਤੱਕ ਗੁਰਦੁਆਰਾ ਬੀਬੀ ਰਜਨੀ ਜੀ,ਸਾਹਮਣੇ ਰੇਲਵੇ ਸਟੇਸ਼ਨ ਪੱਟੀ ਵਿਖੇ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਸਹਿਯੋਗ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਲੁਧਿਆਣਾ ਤੋਂ ਸ਼ੰਕਰਾ ਆਈ ਕੇਅਰ ਹਸਪਤਾਲ ਦੇ ਮਾਹਿਰ ਡਾਕਟਰ ਮਰੀਜ਼ਾਂ ਦਾ ਚੈੱਕਅੱਪ ਕਰਨਗੇ।ਇਸ ਦੌਰਾਨ ਜੋ ਮਰੀਜ਼ ਆਪ੍ਰੇਸ਼ਨ ਲਈ ਚੁਣੇ ਜਾਣਗੇ,ਉਨ੍ਹਾਂ ਦੇ ਆਪ੍ਰੇਸ਼ਨ,ਆਉਣ-ਜਾਣ, ਰਹਿਣ,ਰੋਟੀ ਪਾਣੀ ਆਦਿ ਦਾ ਸਾਰਾ ਖ਼ਰਚ ਸੁਸਾਇਟੀ ਵੱਲੋਂ ਕੀਤਾ ਜਾਵੇਗਾ।ਆਪ੍ਰੇਸ਼ਨ ਅੱਜ ਦੀ ਉੱਚ ਤਕਨੀਕ ਨਾਲ ਅੱਖਾਂ ਦੇ ਮਾਹਿਰ ਡਾਕਟਰਾਂ ਵੱਲੋਂ ਕੀਤੇ ਜਾਣਗੇ,ਜਿਨ੍ਹਾਂ ਮਰੀਜ਼ਾਂ ਨੂੰ ਦਵਾਈਆਂ,ਐਨਕਾਂ ਦੀ ਲੋੜ ਹੋਵੇਗੀ।ਕੈਂਪ ਦੌਰਾਨ ਉਨ੍ਹਾਂ ਨੂੰ ਦਵਾਈਆਂ, ਐਨਕਾਂ ਬਿਲਕੁਲ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਕੈਂਪ ਬਾਰੇ ਹੋਰ ਲੋੜਵੰਦਾਂ ਨੂੰ ਵੀ ਜਾਗਰੂਕ ਕਰੋ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਹਾ ਲੈ ਸਕਣ।