ਅੱਜ ਮਿਤੀ 28 ਸਤੰਬਰ,2022 ਨੂੰ ਸਰਕਾਰੀ ਹਾਈ ਸਕੂਲ ਝੇਰਿਆਂਵਾਲੀ ਜ਼ਿਲ੍ਹਾ ਮਾਨਸਾ ਵਿਖੇ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਦੀ ਸੋਚ ਤੇ ਫਲਸਫ਼ੇ ਨੂੰ ਦਰਸਾਉਂਦੇ ਗੀਤ, ਕਵਿਤਾ,ਕੋਰੀਓਗਰਾਫੀ ਤੇ ਭਾਸ਼ਨ ਮੁਕਾਬਲਿਆਂ ਵਿੱਚ ਹਿੱਸਾ ਲਿਆ।ਇਸ ਤੋਂ ਇਲਾਵਾ ਪੇਂਟਿੰਗ,ਸੁੰਦਰ ਲਿਖਾਈ ਮੁਕਾਬਲੇ ਵੀ ਕਰਵਾਏ ਗਏ।ਇਸ ਮੌਕੇ ਤੇ ਸਕੂਲ ਦੇ ਅਧਿਆਪਕਾਂ ਨੇ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਦੀ ਜੀਵਨੀ ਦੇ ਬਾਰੇ ਦੱਸਿਆ ਤੇ ਸ਼ਹੀਦ ਭਗਤ ਸਿੰਘ ਦੀ ਸੋਚ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨਰਿੰਦਰ ਸਿੰਘ ਮੈਥ ਮਾਸਟਰ, ਮੈਡਮ ਮਨਪ੍ਰੀਤ ਕੌਰ ਸਸ ਮਿਸਟ੍ਰੈਸ, ਮਨਜੀਤ ਸਿੰਘ ਪੰਜਾਬੀ ਮਾਸਟਰ, ਜਸਪ੍ਰੀਤ ਕੌਰ ਸਾਇੰਸ ਮਿਸਟ੍ਰੈਸ, ਗੁਰਪ੍ਰੀਤ ਕੌਰ ਕੰਪਿਊਟਰ ਫੈਕਲਟੀ ਤੇ ਕੁਲਵਿੰਦਰ ਸਿੰਘ ਪੀਟੀਆਈ ਹਾਜ਼ਰ ਸਨ। ਸਕੂਲ ਦੇ ਸਮੂਹ ਸਟਾਫ਼ ਵੱਲੋਂ ਵੱਖ ਵੱਖ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੇ ਅਖ਼ੀਰ ਵਿੱਚ ਸਕੂਲ ਇੰਚਾਰਜ ਹਰਦੀਪ ਸਿੰਘ ਨੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ।
Boota Singh Basi
President & Chief Editor