ਮਿਲਾਨ(ਦਲਜੀਤ ਮੱਕੜ)
ਸ਼ਹੀਦ ਭਗਤ ਸਿੰਘ ਸਭਾ ਰੋਮ ਵੱਲੋਂ ਇਟਲੀ ਦੀ ਰਾਜਧਾਨੀ ਰੋਮ ਵਿੱਚ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦਰਬਾਰ ਰੋਮ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 26 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ ਸਭਾ ਰੋਮ ਦੇ ਪ੍ਰਧਾਨ ਗੁਰਪਾਲ ਸਿੰਘ ਜੌਹਲ ਅਤੇ ਸਰਪ੍ਰਸਤ ਕੁਲਵਿੰਦਰ ਸਿੰਘ ਬੌਬੀ ਅਟਵਾਲ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ,ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦਰਬਾਰ ਰੋਮ ਵਿਖੇ 26 ਮਾਰਚ ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ, ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਪਾਠ ਦੇ ਭੋਗ ਉਪਰੰਤ ਗੁਰੂਦੁਆਰਾ ਸਾਹਿਬ ਦੇ ਕੀਰਤਨੀ ਜਥੇ ਭਾਈ ਅਮਨਪ੍ਰੀਤ ਸਿੰਘ ਤੇ ਜਗਦੀਪ ਸਿੰਘ ਵਿੱਕੀ ਵੱਲੋਂ ਕੀਰਤਨ ਰਾਹੀ ਸ਼ਹੀਦਾਂ ਦੀ ਜੀਵਨੀ ਬਾਰੇ ਚਾਨਣਾ ਪਾਉਣਗੇ । ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਸ਼ਹੀਦ ਭਗਤ ਸਿੰਘ ਸਭਾ ਰੋਮ ਦੇ ਗੁਰਪਾਲ ਸਿੰਘ ਜੌਹਲ, ਜਗਰੂਪ ਜੋਹਲ, ਦਲਵਿਦਰ ਸਿੰਘ, ਸ਼ਸੀਲ ਕੁਮਾਰ, ਜਸਵਿਦਰ ਪੱਪੀ, ਦੀਦਾਰ ਦਾਰੀ, ਬਲਦੇਵ ਸਿੰਘ, ਸੁਖਦੇਵ ਸਿੰਘ, ਤਰਨਵੀਰ ਸਿੰਘ, ਬੰਤ ਚੀਮਾ, ਜਿੰਦਰ ਸੰਧੂ, ਅਤੇ ਬੋਬੀ ਅਟਵਾਲ ਵੱਲੋਂ ਵਿਸ਼ੇਸ਼ ਤੌਰ ਤੇ ਭੂਮਿਕਾ ਨਿਭਾਈ ਜਾਵੇਗੀ।
Boota Singh Basi
President & Chief Editor