ਸ਼ੇਲਿੰਦਰਜੀਤ ਸਿੰਘ “ਰਾਜਨ” ਫੀਲਡ ਪੱਤਰਕਾਰ ਐਸੋਸੀਏਸ਼ਨ, ਬਾਬਾ ਬਕਾਲਾ ਸਾਹਿਬ ਸਬ ਡਵੀਜਨ ਦੇ 28ਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ

0
161

ਰਈਆ,ਕਾਰਤਿਕ ਰਿਖੀ
ਅੱਜ ਇਥੇ ਫੀਲਡ ਪੱਤਰਕਾਰ ਐਸੋਸੀਏਸ਼ਨ, ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੀ ਅਹਿਮ ਚੋਣ ਮੀਟਿੰਗ ਸੂਬਾ ਪ੍ਰਧਾਨ ਹਰਜੀਪ੍ਰੀਤ ਸਿੰਘ ਕੰਗ ਦੀ ਦੇਖ ਰੇਖ ਵਿੱਚ ਹੋਈ, ਜਿਸ ਵਿੱਚ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੀ ਸਾਲ 2023-24 ਲਈ ਨਵੀਂ ਚੋਣ ਕਰਵਾਈ ਗਈ ਚੋਣ ਵਿੱਚ ਉਘੇ ਲੇਖਕ ਅਤੇ ਪੱਤਰਕਾਰ ਸ਼ੇਲਿੰਦਰਜੀਤ ਸਿੰਘ ਰਾਜਨ ਨੂੰ ਲਗਾਤਾਰ 28ਵੀਂ ਵਾਰ ਐਸੋਸੀਏਸ਼ਨ ਦਾ ਸਰਬ ਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ। ਇਸ ਮੌਕੇ ਪ੍ਰਧਾਨਗੀ ਲਈ ਸ਼ੇਲਿੰਦਰਜੀਤ ਸਿੰਘ ਰਾਜਨ ਦਾ ਨਾਮ ਜਗੀਰ ਸਿੰਘ ਸਫਰੀ ਅਤੇ ਗੁਰਪ੍ਰੀਤ ਸਿੰਘ ਬਾਬਾ ਬਕਾਲਾ ਨੇ ਪੇਸ਼ ਕੀਤਾ, ਜਿਸਦੀ ਤਾਈਦ ਕੈਪਟਨ ਸਿੰਘ ਮਹਿਤਾ ਅਤੇ ਤਾਈਦ ਮਾਜੀਦ ਜਗਦੀਸ ਸਿੰਘ ਬਮਰਾਹ ਅਤੇ ਲੱਖਾ ਸਿੰਘ ਅਜ਼ਾਦ ਨੇ ਕੀਤੀ, ਹੋਰ ਕੋਈ ਵੀ ਨਾਮ ਪੇਸ਼ ਨਾ ਹੋਣ ਤੇ ਸ਼ੇਲਿੰਦਰਜੀਤ ਸਿੰਘ ਰਾਜਨ ਨੂੰ ਸਰਬਸੰਮਤੀ ਨਾਲ ਮੁੜ ਤੋਂ ਪ੍ਰਧਾਨ ਚੁਣ ਲਿਆ ਗਿਆ ਅਤੇ ਬਾਕੀ ਦੇ ਅਹੁਦੇਦਾਰ ਚੁਨਣ ਦੇ ਅਧਿਕਾਰ ਵੀ ਉਹਨਾਂ ਨੂੰ ਦਿੱਤੇ ਗਏ। ਇਸ ਮੌਕੇ ਫੀਲਡ ਪੱਤਰਕਾਰ ਐਸੋਸੀਏਸ਼ਨ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੀਆਂ ਪ੍ਰਾਪਤੀਆਂ ਦਾ ਲੇਖਾ ਜੋਖਾ ਕੀਤਾ ਗਿਆ ਅਤੇ ਸਾਲ 2023-24 ਲਈ ਨਵੇਂ ਪ੍ਰੋਗਰਾਮ ਉਲੀਕਣ ਲਈ ਵਿਚਾਰਾਂ ਹੋਈਆਂ। ਬਾਬਾ ਬਕਾਲਾ ਸਾਹਿਬ ਤਹਿਸੀਲ ਪੱਧਰ ‘ਤੇ ਪ੍ਰੈਸ ਕਲੱਬ ਬਣਾਉਣ ਅਤੇ ਤਹਿਸੀਲ ਪੱਧਰ ਦਾ “ਮੌਜੂਦਾ ਪੱਤਰਕਾਰਤਾ ਦੇ ਵਿਸ਼ੇ ਤੇ ਸੈਮੀਨਾਰ” ਕਰਵਾਉਣ ਸੰਬੰਧੀ ਵਿਚਾਰਾਂ ਹੋਈਆਂ। ਮਤਾ ਪਾਸ ਕੀਤਾ ਗਿਆ ਕਿ ਨਵੇਂ ਵਰ੍ਹੇ 2023-24 ਲਈ ਸਮੂਹ ਮੈਂਬਰਾਂ/ਅਹੁਦੇਦਾਰਾਂ ਨੂੰ ਨਵੇਂ ਸ਼ਨਾਖਤੀ ਕਾਰਡ ਜਾਰੀ ਕੀਤੇ ਜਾਣਗੇ, ਨਵੇਂ ਸਾਲ ਦੇ ਕੈਲੰਡਰ ਅਤੇ ਡਾਇਰੀਆਂ ਵੀ ਜਾਰੀ ਕੀਤੀਆਂ ਜਾਣਗੀਆਂ। ਫੀਲਡ ਵਿੱਚ ਕੰਮ ਕਰਨ ਵਾਲੇ ਪੱਤਰਕਾਰਾਂ ਨੇ ਦਰਪੇਸ਼ ਮੁਸ਼ਕਲਾਂ ਤੇ ਵਿਚਾਰਾਂ ਕੀਤੀਆਂ ਗਈਆਂ ਅਤੇ ਹਲਕਾ ਬਾਬਾ ਬਕਾਲਾ ਵਿੱਚ ਕੁਝ ਬੌਗਸ ਪੱਤਰਕਾਰੀ ਕਰਨ ਵਾਲੇ ਅਖੌਤੀ ਪੱਤਰਕਾਰਾਂ ਨੂੰ ਤਾੜਨਾ ਕੀਤੀ ਗਈ ਕਿ ਉਹ ਪੱਤਰਕਾਰੀ ਦੇ ਨਾਂ ਹੇਠ ਆਪਣੀਆਂ ਗਲਤ ਕਾਰਵਾਈਆਂ ਬੰਦ ਕਰਨ। ਪ੍ਰਧਾਨ “ਰਾਜਨ” ਨੇ ਸਮੂਹ ਭਾਈਚਾਰੇ ਦਾ ਉਨ੍ਹਾਂ ਉਪਰ ਵਿਸ਼ਵਾਸ਼ ਪ੍ਰਗਟ ਕਰਨ ਲਈ ਹਾਰਦਿਕ ਧੰਨਵਾਦ ਕੀਤਾ। ਇਸ ਮੌਕੇ ਇਸ ਮੌਕੇ ਅਤਰ ਸਿੰਘ ਤਰਸਿੱਕਾ, ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ, ਜਗੀਰ ਸਿੰਘ ਸਫਰੀ, ਪਰਮਜੀਤ ਸਿੰਘ ਰੱਖੜਾ, ਕੈਪਟਨ ਸਿੰਘ ਮਹਿਤਾ, ਬਲਜਿੰਦਰ ਸਿੰਘ ਰੰਧਾਵਾ, ਲੱਖਾ ਸਿੰਘ ਅਜ਼ਾਦ, ਸੁਰਜੀਤ ਸਿੰਘ ਬੁਤਾਲਾ, ਬਲਵਿੰਦਰ ਸਿੰਘ ਅਠੌਲ਼ਾ, ਜੋਗਿੰਦਰ ਸਿੰਘ ਮਾਹਣਾ, ਵਰਿੰਦਰ ਬਾਊ, ਦਵਿੰਦਰ ਸਿੰਘ ਮਹਿਤਾ, ਨਿਰਮਲ ਸਿੰਘ ਸੰਘਾ, ਸਤਨਾਮ ਸਿੰਘ ਨੌਰੰਗਪੁਰੀ, ਗੁਰਪ੍ਰੀਤ ਸਿੰਘ ਬਾਬਾ ਬਕਾਲਾ, ਸੁਖਵਿੰਦਰ ਸਿੰਘ ਚਾਹਲ, ਰਣਜੀਤ ਸਿੰਘ ਸੰਧੂ, ਹਰਜੀਤ ਸਿੰਘ ਬੁਤਾਲਾ, ਸੁਰਿੰਦਰਪਾਲ ਸਿੰਘ ਲੱਡੂ, ਸੁਸ਼ੀਲ ਅਰੋੜਾ, ਰਣਜੀਤ ਸਿੰਘ ਕੰਗ, ਗੁਰਮੁੱਖ ਸਿੰਘ ਪੱਡਾ, ਰਾਜਵਿੰਦਰ ਸਿੰਘ ਮਹਿਤਾ, ਅਮਰਜੀਤ ਸਿੰਘ ਬੁੱਟਰ, ਦਿਲਰਾਜ ਸਿੰਘ ਦਰਦੀ, ਸਕੱਤਰ ਸਿੰਘ ਪੁਰੇਵਾਲ, ਗੁਰਮੇਜ ਸਿੰਘ ਸਹੋਤਾ, ਸ਼ਰਨਜੀਤ ਸਿੰਘ ਸੰਘਾ, ਕਮਲਪ੍ਰੀਤ ਸਿੰਘ ਹੈਪੀ ਆਦਿ ਪੱਤਰਕਾਰ ਹਾਜ਼ਰ ਸਨ।

LEAVE A REPLY

Please enter your comment!
Please enter your name here