ਸ਼੍ਰੀ ਅੰਮ੍ਰਿਤਸਰ ਵਿੱਚ ਡਾ. ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਪਿੱਛੇ ਦੀ ਸਾਜਿਸ਼ ਦਾ ਪਤਾ ਲਗਾਉਣ ਲਈ ਸਰਕਾਰ ਸਖ਼ਤ ਕਾਰਵਾਈ ਕਰੇ-ਗਰਚਾ

0
65

ਸ਼੍ਰੀ ਅੰਮ੍ਰਿਤਸਰ ਵਿੱਚ ਡਾ. ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਪਿੱਛੇ ਦੀ ਸਾਜਿਸ਼ ਦਾ ਪਤਾ ਲਗਾਉਣ ਲਈ ਸਰਕਾਰ ਸਖ਼ਤ ਕਾਰਵਾਈ ਕਰੇ-ਗਰਚਾ

ਬਰਨਾਲਾ, 27 ਜਨਵਰੀ ( )-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਸ੍ਰੀ ਅੰਮ੍ਰਿਤਸਰ ਵਿੱਚ ਇਕ ਵਿਅਕਤੀ ਵੱਲੋਂ ਡਾ. ਬੀ. ਆਰ. ਅੰਬੇਡਕਰ ਸਾਹਿਬ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਵਿਰਾਸਤੀ ਮਾਰਗ ‘ਤੇ ਡਾ. ਬੀ. ਆਰ. ਅੰਬੇਡਕਰ ਸਾਹਿਬ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਬਾਰੇ ਗਰਚਾ ਨੇ ਕਿਹਾ ਕਿ ਇਹ ਪੰਜਾਬ ਵਿੱਚ ਹਾਲਾਤ ਵਿਗਾੜਨ ਲਈ ਇੱਕ ਸਾਜਿਸ਼ ਹੈ ਜਿਸਦੇ ਪਿੱਛੇ ਦੀਆਂ ਤਾਕਤਾਂ ਨੂੰ ਨੰਗਾ ਕਰਨ ਲਈ ਪੰਜਾਬ ਸਰਕਾਰ ਨੂੰ ਸਖਤੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ। ਬਾਬਾ ਸਾਹਿਬ ਜੀ ਬੁੱਤ ਨੂੰ ਤੋੜਨ ਲਈ ਕੋਸ਼ਿਸ਼ ਕਰਨਾ ਇਕ ਸ਼ਰਮਨਾਕ ਘਟਨਾ ਹੈ ਅਤੇ ਇਸ ਮੰਦਭਾਗੀ ਘਟਨਾ ਨੇ ਦੁਨੀਆ ਭਰ ਦੇ ਲੱਖਾਂ ਭਾਰਤੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਘਟਨਾ ਨੇ ਇਕ ਵਾਰ ਫਿਰ ਸੂਬੇ ਵਿਚ ਕਾਨੂੰਨ ਦੀ ਵਿਵਸਥਾ ਨੂੰ ਉਜਾਗਰ ਕਰ ਦਿੱਤਾ ਹੈ। ਇਹ ਹੈਰਾਨੀ ਵਾਲੀ ਗੱਲ ਹੈ ਕਿ ਇਹ ਘਟਨਾ ਸ਼ਹਿਰ ਦੇ ਸਭ ਤੋਂ ਵਿਅਸਤ ਸਥਾਨਾਂ ਵਿਚੋਂ ਇਕ ‘ਤੇ ਵਾਪਰੀ ਅਤੇ ਉਹ ਵੀ ਇਤਿਹਾਸਕ ਗਣਤੰਤਰ ਦਿਵਸ ‘ਤੇ ਜਦੋਂ ਸਰਕਾਰ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਵੱਧ ਤੋਂ ਵੱਧ ਕਰਨ ਦਾ ਦਾਅਵਾ ਕੀਤਾ ਗਿਆ ਸੀ। ਭਾਜਪਾ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ਇਸ ਘਟਨਾ ਦੀ ਡੰਘਾਈ ਨਾਲ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਇਸਦੇ ਪਿੱਛੇ ਦੀ ਸਾਜਿਸ਼ ਬਾਰੇ ਪਤਾ ਲੱਗ ਸਕੇ।

LEAVE A REPLY

Please enter your comment!
Please enter your name here